550ਵੇਂ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਕਰ ਕੇ ਮੋਦੀ ਸਰਕਾਰ ਨੇ ਸਮੁੱਚੀ ਸਿੱਖ ਕੌਮ ਨਾਲ ਧਰੋਹ ਕਮਾਇਆ : ਸੁਖਜਿੰਦਰ ਸਿੰਘ ਰੰਧਾਵਾ

38
Advertisement


• ਭਾਜਪਾ ਦੀ ਇਸ ਚਾਲ ਲਈ ਆਗੂ ਆਪਣੀ ਸਥਿਤੀ ਸਪੱਸ਼ਟ ਕਰਨ: ਰੰਧਾਵਾ
• ਸੰਸਦ ਵਿੱਚ ਬਜਟ ਭਾਸ਼ਣ ਸੁਣਦਿਆਂ ਹਰਸਿਮਰਤ ਕੌਰ ਤੇ ਸੁਖਬੀਰ ਬਾਦਲ ਨੂੰ ਸ਼ਰਮ ਕਿਉਂ ਨਾ ਆਈ
• ਭਾਜਪਾ ਤੇ ਅਕਾਲੀ ਦਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ
ਚੰਡੀਗੜ, 5 ਜੁਲਾਈ-Êਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਬਜਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਤਰ•ਾਂ ਅਣਗੌਲਿਆ ਕੀਤੇ ਜਾਣ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਇਸ ਨੂੰ ਸਮੁੱਚੀ ਸਿੱਖ ਕੌਮ ਲਈ ਧਰੋਹ ਦੱਸਿਆ। ਉਨ•ਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਤੱਕ ਨਾ ਕਰ ਕੇ 13 ਕਰੋੜ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰ ਦਿੱਤੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਦੇ ਆਗੂ ਇਸ ਮਾਮਲੇ ਉਤੇ ਆਪਣੀ ਸਥਿਤੀ ਸਪੱਸ਼ਟ ਕਰਨ। ਉਨ•ਾਂ ਕਿਹਾ ਕਿ ਸੰਸਦ ਵਿੱਚ ਬਜਟ ਭਾਸ਼ਣ ਸੁਣਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਰਮ ਕਿਉਂ ਨਾ ਹੋਈ। ਉਨ•ਾਂ ਕਿਹਾ ਕਿ ਇਹ ਬਜਟ ਸਿੱਖ ਕੌਮ ਦੇ ਨਾਲ ਪੰਜਾਬ ਵਿਰੋਧੀ ਵੀ ਹਨ ਕਿਉਂਕਿ ਇਸ ਸਾਲ ਨਵੰਬਰ ਮਹੀਨੇ ਮਨਾਏ ਜਾ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੂਰਾ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੀ ਸਿੱਖ ਕੌਮ ਪੱਬਾਂ ਭਾਰ ਹੈ।
ਸ. ਰੰਧਾਵਾ ਨੇ ਕਿਹਾ ਕਿ ਅੱਜ ਦੇ ਬਜਟ ਨਾਲ ਇਕ ਵਾਰ ਫੇਰ ਭਾਜਪਾ ਅਤੇ ਅਕਾਲੀ ਦਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਜਿਸ ਨੂੰ ਸਿੱਖ ਕੌਮ ਕਦੇ ਮੁਆਫ ਨਹੀਂ ਕਰੇਗੀ। ਉਨ•ਾਂ ਕਿਹਾ ਕਿ ਅਕਾਲੀ ਦਲ ਜੇ ਸੱਚਮੁੱਚ ਸਿੱਖ ਹਿਤੈਸ਼ੀ ਹੈ ਤਾਂ ਅਹੁਦਿਆਂ ਦੀ ਭੁੱਖ ਛੱਡ ਕੇ ਭਾਜਪਾ ਨਾਲੋਂ ਆਪਣਾ ਨਾਤਾ ਤੋੜੇ।