Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ਵਿੱਚ ਮਾਨਸਾ ਵਿੱਚ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰਨ ਤੋਂ ਬਾਅਦ ਪੁਲਿਸ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਨੀਲਮ ਰਾਣੀ ’ਤੇ ਦੋਸ਼ ਹੈ ਕਿ ਉਸ ਨੇ ਕਤਲ ਤੋਂ ਬਾਅਦ ਆਪਣੇ ਪਤੀ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਮੈਡੀਕਲ ਸਟੋਰ ਵੀ ਉਸ ਦੇ ਨਾਂ ’ਤੇ ਚੱਲ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ, ਦੋਸ਼ੀ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਠਾ ਨੂੰ ਗੋਲੀ ਮਾਰਨ ਤੋਂ ਪਹਿਲਾਂ ਆਪਣੇ ਇੱਕ ਪਰਿਵਾਰਕ ਮੈਂਬਰ ਨਾਲ ਆਪਣੇ ਮੋਬਾਈਲ ਫੋਨ ‘ਤੇ ਗੱਲ ਕੀਤੀ ਸੀ। ਫਿਰ ਉਸਨੇ ਝੋਟਾ ‘ਤੇ ਗੋਲੀਬਾਰੀ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















