ਕਿਸਾਨ ਆਪਣੇ ਖੇਤਾਂ ’ਚ ਬੂਟੇ ਲਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ 

14
Advertisement
ਚੰਡੀਗੜ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਬੂਟੇ ਲਗਾਉਣਗੇ, ਉਹ ਇਸ ਸਕੀਮ ਅਧੀਨ ਲਾਭ ਲੈਣ ਦੇ ਹੱਕਦਾਰ ਹੋਣਗੇ।
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਜੰਗਲਾਂ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਕਿਸਾਨਾਂ ਨੂੰ 50 ਫੀਸਦੀ ਵਿੱਤੀ ਸਹਾਇਤਾ (ਸਬਸਿਡੀ) ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਚਾਹਵਾਨ ਕਿਸਾਨ ਆਪਣੇ ਖੇਤਾਂ ਵਿੱਚ ਪਹਿਲਾਂ ਤੋਂ ਨਿਰਧਾਰਤ ਲਾਗਤ ਖ਼ਰਚ ਅਨੁਸਾਰ ਬੂਟੇ ਲਗਾ ਕੇ 50 ਫੀਸਦੀ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਉਨਾਂ ਵੱਲੋਂ ਆਪਣੇ ਖੇਤਾਂ ’ਚ ਲਗਾਏ ਜੀਵਤ ਬੂਟਿਆਂ ਦੀ ਗਿਣਤੀ ਦੇ ਆਧਾਰ ’ਤੇ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜੋ ਕਿ ਉਨਾਂ ਦੇ ਆਧਾਰ ਨੰਬਰ ਨਾਲ ਿਕ ਹੋਏ ਬੈਂਕ ਖ਼ਾਤਿਆਂ ’ਚ ਆਨਲਾਈਨ ਟਰਾਂਸਫਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਚਾਰ ਸਾਲਾਂ ਦੇ ਸਮੇਂ ਦੌਰਾਨ 40:20:20:20 ਦੇ ਅਨੁਪਾਤ ਅਨੁਸਾਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਸਕੀਮ ਸੂਬੇ ਦੇ 12581 ਪਿੰਡਾਂ ਵਿੱਚ ਲਾਗੂ ਕੀਤੀ ਗਈ ਹੈ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸੂਬਾ ਐਗਰੋਫਾਰੈਸਟਰੀ ’ਚ ਦੇਸ਼ ਭਰ ’ਚੋਂ ਅੱਵਲ ਸੂਬਾ ਹੈ। ਉਨਾਂ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ 2018-2019 ਦੌਰਾਨ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਸੂਬੇ ਦੇ 3389 ਕਿਸਾਨਾਂ ਨੂੰ 50 ਫੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਇਸ ਸਮੇਂ ਦੌਰਾਨ 5270.55 ਹੈਕਟੇਅਰ ਰਕਬੇ ਵਿੱਚ 3529520 ਬੂਟੇ ਲਗਾਉਣ ’ਤੇ 292.21 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਜੰਗਲਾਂ ਹੇਠ ਰਕਬਾ ਵਧਾਉਣ ਲਈ ਵੱਖ-ਵੱਖ ਸਕੀਮਾਂ ਤਹਿਤ ਲਗਾਤਾਰ ਕਾਰਜ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਸਾਲਾਂ ਦੌਰਾਨ ਇਸ ਉਦੇਸ਼ ਦੀ ਪ੍ਰਾਪਤੀ ਕੀਤੀ ਜਾ ਸਕੇ। ਉਨਾਂ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਤੇ ਉਨਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਲੋੜ ਅਤੇ ਨਿਰਧਾਰਤ ਜਗਾ ਅਨੁਸਾਰ ਆਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਮੁਫ਼ਤ ਬੂਟੇ ਪ੍ਰਾਪਤ ਕਰ ਸਕਦੇ ਹਨ।