International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ
ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ 7 ਤੀਬਰਤਾ ਦਾ ਭੂਚਾਲ ਆਇਆ। ਯੂਰਪੀਅਨ-ਮੈਡੀਟੇਰੇਨੀਅਨ ਸੀਸਮੋਲੋਜੀਕਲ ਸੈਂਟਰ (EMSC) ਮੁਤਾਬਕ, ਭੂਚਾਲ ਸਥਾਨਕ ਸਮੇਂ ਅਨੁਸਾਰ ਦੁਪਹਿਰ 3:35 ਵਜੇ ਦਰਜ ਕੀਤਾ ਗਿਆ। ਇਸ ਦਾ ਕੇਂਦਰ ਧਰਤੀ ਤੋਂ ਕਰੀਬ 152 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਪਿਛਲੇ ਸਾਲ ਇਸੇ ਇਲਾਕੇ ‘ਚ 8.8 ਤੀਬਰਤਾ ਦਾ ਭੂਚਾਲ ਆਇਆ ਸੀ।
ਅਮਰੀਕੀ ਸੁਨਾਮੀ ਚੇਤਾਵਨੀ ਕੇਂਦਰ ਨੇ ਸਪੱਸ਼ਟ ਕੀਤਾ ਕਿ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਕਾਮਚਟਕਾ ਪ੍ਰਾਇਦੀਪ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਫੈਲੀ ਭੂਚਾਲੀ ਪੱਟੀ ‘ਰਿੰਗ ਆਫ਼ ਫਾਇਰ’ ਵਿੱਚ ਸਥਿਤ ਹੈ। ਇਹ ਖੇਤਰ ਟੈਕਟੋਨਿਕ ਪਲੇਟਾਂ ਦੀਆਂ ਗਤੀਵਿਧੀਆਂ ਕਾਰਨ ਭੂਚਾਲਾਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੁਲਾਈ ਵਿੱਚ ਵੀ ਇਸ ਖੇਤਰ ਦੇ ਤੱਟ ਨੇੜੇ 8.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ। ਇਸ ਤੋਂ ਬਾਅਦ ਉੱਠੀਆਂ ਸੁਨਾਮੀ ਦੀਆਂ ਲਹਿਰਾਂ ਨੇ ਇੱਕ ਤੱਟਵਰਤੀ ਪਿੰਡ ਦੇ ਹਿੱਸੇ ਨੂੰ ਸਮੁੰਦਰ ਵਿੱਚ ਵਹਾਅ ਲਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























