Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼
ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦਫ਼ਤਰ ਵਿਖੇ ਪੇਸ਼ ਹੋਏ, ਇਹ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਉਨ੍ਹਾਂ ਦੀ ਪਹਿਲੀ ਪੇਸ਼ੀ ਸੀ। ਪੇਸ਼ੀ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ ਜੀ.ਪੀ.ਐਸ. ਘੁੰਮਣ ਵੀ ਮੌਜੂਦ ਸਨ। ਵਕੀਲ ਨੇ ਦੱਸਿਆ ਕਿ ਰਾਜਬੀਰ ਘੁੰਮਣ ਨੂੰ ਸੀ.ਬੀ.ਆਈ. ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਨੋਟਿਸ ਮਿਲਿਆ ਸੀ, ਜਿਸ ਦੀ ਪਾਲਣਾ ਕਰਦਿਆਂ ਉਹ ਉੱਥੇ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਸਖ਼ਤ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਵੀ ਦਿੱਤੇ ਸਨ।
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼






















