• Latest
  • Trending
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

31 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 hour ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

4 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਤੋਂ ਨਸ਼ਿਆਂ ਦਾ ਦਾਗ਼ ਮਿਟਾਉਣ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 16, 2026
in ਖਬਰਾਂ, ਪੰਜਾਬ
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਪੰਜਾਬ ਤੋਂ ਨਸ਼ਿਆਂ ਦਾ ਦਾਗ਼ ਮਿਟਾਉਣ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੁਲਿਸ ਕੋਲ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ, ਸਰਕਾਰ ਨਹੀਂ ਕਰੇਗੀ ਦਖ਼ਲਅੰਦਾਜ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਦਿੱਲੀ, ਯੂ.ਪੀ. ਅਤੇ ਹਰਿਆਣਾ ਵਿੱਚ ਭਾਰੀ ਮਾਤਰਾ ਵਿੱਚ ਵਿਕ ਰਿਹਾ ਹੈ ਨਸ਼ਾ, ਫਿਰ ਵੀ ਪੰਜਾਬ ਨੂੰ ਕੀਤਾ ਜਾ ਰਿਹਾ ਹੈ ਬਦਨਾਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਕੇਂਦਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਬਜਾਏ ਸਰਹੱਦ ਅਤੇ ਗੁਜਰਾਤ ਰਾਹੀਂ ਆ ਰਹੇ ਨਸ਼ਿਆਂ ਨੂੰ ਰੋਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਨੂੰ ਵੀ ਮਿਲੇਗੀ ਸਖ਼ਤ ਸਜ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਲੌਰ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

ਫਿਲੌਰ, 16 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਕੀਤਾ ਅਤੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ।

ਕੇਂਦਰ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤਾਂ ਪੰਜਾਬ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੌਮਾਂਤਰੀ ਸਰਹੱਦ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕੇ। ਇਸ ਦੇ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਮਾਨਸਾ ਵਿੱਚ ਇੱਕ ਸਮਾਜਿਕ ਕਾਰਕੁਨ ਦੇ ਕਾਤਲਾਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।

‘ਐਕਸ` ਉੱਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਅਹਿਮ ਵਿਚਾਰ-ਚਰਚਾ ਕੀਤੀ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ। ਇਸ ਨੂੰ ਲੋਕ ਲਹਿਰ ਬਣਾਉਣਾ ਪਵੇਗਾ। ਅਸੀਂ ਪੁਲਿਸ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਦਖ਼ਲਅੰਦਾਜ਼ੀ ਦੇ ਆਪਣੇ ਫ਼ਰਜ਼ ਨਿਭਾਉਣ ਦੀ ਪੂਰੀ ਖੁੱਲ੍ਹ ਦਿੱਤੀ ਹੈ। ਪੁਲਿਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਅਸੀਂ ਅੱਜ ਡੀ.ਐੱਸ.ਪੀਜ਼ (ਡਿਪਟੀ ਪੁਲਿਸ ਕਮਿਸ਼ਨਰ/ਸੁਪਰਡੈਂਟ ਆਫ਼ ਪੁਲਿਸ) ਲਈ 117 ਨਵੇਂ ਵਾਹਨਾਂ ਨੂੰ ਮਨਜ਼ੂਰੀ ਦਿੱਤੀ ਹੈ। ਅਸੀਂ ਗੁਰੂਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਦੇ ਦਾਗ਼ ਨਾਲ ਕਦੇ ਵੀ ਦਾਗ਼ਦਾਰ ਨਹੀਂ ਹੋਣ ਦੇਵਾਂਗੇ। ਆਓ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਨਿਆਂ ਦੇ ਸਿਧਾਂਤਾਂ ਤੇ ਆਧਾਰਿਤ `ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਹੋਈਏ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇਕ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ, ਜਿਸ ਦਾ ਉਦੇਸ਼ ਸੂਬੇ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ, “ਨਸ਼ਾ ਸਿਰਫ਼ ਕਾਨੂੰਨ ਅਤੇ ਵਿਵਸਥਾ ਦੀ ਚੁਣੌਤੀ ਨਹੀਂ ਹੈ, ਸਗੋਂ ਇਹ ਇੱਕ ਗੰਭੀਰ ਸਮਾਜਿਕ ਕੋਹੜ ਹੈ, ਜੋ ਹਜ਼ਾਰਾਂ ਨੌਜਵਾਨ ਪੰਜਾਬੀਆਂ ਦੇ ਸੁਪਨਿਆਂ, ਇੱਛਾਵਾਂ ਅਤੇ ਜਾਨਾਂ ਲਈ ਖ਼ਤਰਾ ਬਣਿਆ ਹੋਇਆ ਹੈ। ਸਰਕਾਰ ਨਸ਼ਿਆਂ ਦੇ ਪੂਰੇ ਨੈੱਟਵਰਕ ਨੂੰ ਤਹਿਸ-ਨਹਿਸ ਕਰਨ ਅਤੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸ਼ਨ ਉਦੋਂ ਹੀ ਸਥਾਈ ਸਫ਼ਲਤਾ ਹਾਸਲ ਕਰ ਸਕਦਾ ਹੈ, ਜਦੋਂ ਹਰ ਨਾਗਰਿਕ ਇਸ ਸਮੂਹਿਕ ਸੰਘਰਸ਼ ਵਿੱਚ ਸਰਗਰਮ ਭਾਈਵਾਲ ਬਣੇਗਾ। ਉਨ੍ਹਾਂ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ; ਸਗੋਂ ਇਸ ਨੂੰ ਲੋਕ ਲਹਿਰ ਬਣਾਉਣਾ ਪਵੇਗਾ, ਜਿਸ ਵਿੱਚ ਹਰ ਪਰਿਵਾਰ, ਹਰ ਪਿੰਡ, ਹਰ ਮੁਹੱਲਾ ਅਤੇ ਹਰ ਜ਼ਿੰਮੇਵਾਰ ਨਾਗਰਿਕ ਇਸ ਕੋਹੜ ਵਿਰੁੱਧ ਇਕੱਠੇ ਹੋ ਕੇ ਖੜ੍ਹਾ ਹੋਵੇ। ਪੰਜਾਬ ਦਾ ਭਵਿੱਖ ਦਾਅ `ਤੇ ਹੈ ਅਤੇ ਅਸੀਂ ਚੁੱਪਚਾਪ ਤਮਾਸ਼ਾ ਦੇਖਦੇ ਨਹੀਂ ਰਹਿ ਸਕਦੇ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਪੰਜਾਬ ਸਰਕਾਰ ਨੇ ਨਸ਼ੇ ਦੀ ਸਮੱਸਿਆ ਦੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਅਪਣਾਈ ਹੈ। ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਕਾਰਵਾਈ ਨਾਲ ਸਪਲਾਈ ਚੈਨ ਨੂੰ ਤੋੜਨ ਵਿੱਚ ਮਦਦ ਮਿਲੀ ਹੈ ਅਤੇ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਜਾਰੀ ਰੱਖੇਗੀ।”

ਉਨ੍ਹਾਂ ਸਪੱਸ਼ਟ ਕੀਤਾ, “ਨਸ਼ੇ ਦੇ ਪੀੜਤਾਂ ਨੂੰ ਸਿਰਫ਼ ਅਪਰਾਧੀ ਨਹੀਂ ਸਮਝਿਆ ਜਾਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਪੀੜਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ, ਜਿਨ੍ਹਾਂ ਨੂੰ ਦੇਖਭਾਲ, ਹਮਦਰਦੀ, ਇਲਾਜ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਲੀਹੇ ਪਾਉਣ ਲਈ ਇਕ ਮੌਕੇ ਦੀ ਲੋੜ ਹੈ।”

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਨੌਜਵਾਨਾਂ ਦੀਆਂ ਰਗ਼ਾਂ ਵਿੱਚ ਨਸ਼ਾ ਭਰ ਕੇ ਮੁਨਾਫ਼ਾ ਕਮਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ, “ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਨੂੰ ਆਮ ਜ਼ਿੰਦਗੀ ਵਿੱਚ ਵਾਪਸ ਲਿਆਉਣ ਲਈ ਸਾਡੇ ਸਾਥ ਦੀ ਲੋੜ ਹੈ, ਜਦੋਂ ਕਿ ਆਪਣੇ ਸੁਆਰਥੀ ਹਿੱਤਾਂ ਲਈ ਸਾਡੇ ਸਮਾਜ ਨੂੰ ਜ਼ਹਿਰ ਦੇਣ ਵਾਲਿਆਂ ਨੂੰ ਕਾਨੂੰਨ ਦੇ ਸ਼ਿਕੰਜੇ ਦਾ ਸਾਹਮਣਾ ਕਰਨਾ ਪਵੇਗਾ। ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਆਮ ਪੰਜਾਬੀਆਂ ਦੇ ਘਰ ਉਜਾੜਨ ਅਤੇ ਜਵਾਬਦੇਹੀ ਤੋਂ ਬਚਣ ਨਹੀਂ ਦੇਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰੀ ਲਈ ਜ਼ਿੰਮੇਵਾਰ ਨੈੱਟਵਰਕ ਨੂੰ ਤੋੜਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਕਿ ਇਸ ਕਾਰਵਾਈ ਦਾ ਲਾਭ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕਰਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਸਹਿਯੋਗ ਕਰਨ।

ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ, “ਇੱਕ ਸਿਹਤਮੰਦ ਖੇਡ ਸੱਭਿਆਚਾਰ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ, ਦ੍ਰਿੜ੍ਹ ਇਰਾਦੇ ਦੀ ਭਾਵਨਾ ਪੈਦਾ ਕਰਦਾ ਹੈ, ਨਾਲ ਹੀ ਉਨ੍ਹਾਂ ਨੂੰ ਨਸ਼ਿਆਂ ਦੇ ਬਦਲ ਵਜੋਂ ਉਸਾਰੂ ਰਾਹ ਦਿੰਦਾ ਹੈ। ਇੱਕ ਖੇਡ ਦਾ ਮੈਦਾਨ ਨਸ਼ੇ ਦੇ ਅੱਡੇ ਵਿਰੁੱਧ ਸਭ ਤੋਂ ਮਜ਼ਬੂਤ ਢਾਲ ਬਣ ਸਕਦਾ ਹੈ ਕਿਉਂਕਿ ਖੇਡ ਦਾ ਮੈਦਾਨ ਸਾਡੇ ਨੌਜਵਾਨਾਂ ਨੂੰ ਇੱਕ ਟੀਚਾ, ਇੱਕ ਟੀਮ ਅਤੇ ਇੱਕ ਸੁਪਨਾ ਦਿੰਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਚਾਹੁੰਦੀ ਹੈ ਕਿ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋਣ ਦੀ ਬਜਾਏ ਆਪਣੇ ਹੱਥਾਂ ਵਿੱਚ ਖੇਡ ਕਿੱਟਾਂ, ਗਲ ਵਿੱਚ ਤਮਗ਼ੇ ਅਤੇ ਦਿਲਾਂ ਵਿੱਚ ਮਾਣ ਲੈ ਕੇ ਤੁਰਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਜ਼ਮੀਨੀ ਪੱਧਰ `ਤੇ ਖੇਡ ਬੁਨਿਆਦੀ ਢਾਂਚੇ ਅਤੇ ਮੌਕਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਪ੍ਰਤਿਭਾ ਨਿੱਖਰ ਸਕੇ। ਇਸ ਦਾ ਉਦੇਸ਼ ਸਿਰਫ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਚੈਂਪੀਅਨ ਪੈਦਾ ਕਰਨਾ ਨਹੀਂ ਹੈ, ਸਗੋਂ ਇੱਕ ਸਿਹਤਮੰਦ, ਵਧੇਰੇ ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੀੜ੍ਹੀ ਤਿਆਰ ਕਰਨਾ ਵੀ ਹੈ।”

‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡ ਮੇਲਾ ਲੋਕਾਂ ਨੂੰ ਜੋੜਨ ਲਈ ਇੱਕ ਸ਼ਕਤੀਸ਼ਾਲੀ ਮੰਚ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਇਨ੍ਹਾਂ ਖੇਡਾਂ ਵਿੱਚ ਤਿੰਨ ਪੀੜ੍ਹੀਆਂ ਇਕੱਠੀਆਂ ਭਾਗ ਲੈ ਰਹੀਆਂ ਹਨ, ਜੋ ਬੱਚਿਆਂ, ਨੌਜਵਾਨਾਂ ਅਤੇ ਸੀਨੀਅਰ ਨਾਗਰਿਕਾਂ ਵਿੱਚ ਖੇਡਾਂ ਪ੍ਰਤੀ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀਆਂ ਹਨ। ਅਜਿਹੀਆਂ ਪਹਿਲਕਦਮੀਆਂ ਪੰਜਾਬ ਦੀ ਰਵਾਇਤੀ ਖੇਡ ਭਾਵਨਾ ਨੂੰ ਸੁਰਜੀਤ ਕਰਨ ਵਿੱਚ ਮਦਦ ਕਰ ਰਹੀਆਂ ਹਨ, ਜਦੋਂ ਕਿ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਅਤੇ ਤੰਦਰੁਸਤੀ ਤੇ ਅਨੁਸ਼ਾਸਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਰਹੀਆਂ ਹਨ।”

ਮੁੱਖ ਮੰਤਰੀ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਅਤੇ ਭਾਈਚਾਰਕ ਸੰਸਥਾਵਾਂ, ਵਿੱਦਿਅਕ ਅਦਾਰਿਆਂ ਅਤੇ ਪਿੰਡ ਪੱਧਰੀ ਸੰਸਥਾਵਾਂ ਨੂੰ ਖੇਡ ਮੈਦਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਦੇ ਜੀਵੰਤ ਕੇਂਦਰ ਬਣਾਉਣ। ਉਨ੍ਹਾਂ ਕਿਹਾ, “ਜਦੋਂ ਦਾਦਾ-ਦਾਦੀ, ਮਾਤਾ-ਪਿਤਾ ਅਤੇ ਬੱਚੇ ਮਿਲ ਕੇ ਖੇਡਾਂ ਵਿੱਚ ਹਿੱਸਾ ਲੈਂਦੇ ਹਨ ਤਾਂ ਉਹ ਸਿਰਫ਼ ਖੇਡ ਨਹੀਂ ਖੇਡ ਰਹੇ ਹੁੰਦੇ, ਸਗੋਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਰਹੇ ਹੁੰਦੇ ਹਨ ਅਤੇ ਉਨ੍ਹਾਂ ਬੰਧਨਾਂ ਨੂੰ ਮਜ਼ਬੂਤ ਕਰ ਰਹੇ ਹੁੰਦੇ ਹਨ, ਜੋ ਸਾਡੇ ਭਾਈਚਾਰਿਆਂ ਨੂੰ ਇਕੱਠੇ ਰੱਖਦੇ ਹਨ। ਇਹ ਉਹ ਪੰਜਾਬ ਹੈ, ਜਿਸ ਨੂੰ ਅਸੀਂ ਬਣਾਉਣਾ ਚਾਹੁੰਦੇ ਹਾਂ, ਇੱਕ ਅਜਿਹਾ ਪੰਜਾਬ ਜਿੱਥੇ ਨੌਜਵਾਨਾਂ ਦੀ ਉਨ੍ਹਾਂ ਦੀ ਪ੍ਰਤਿਭਾ, ਮਿਹਨਤ ਅਤੇ ਪ੍ਰਾਪਤੀਆਂ ਲਈ ਪਛਾਣ ਹੋਵੇ।”

ਆਉਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ, ਜੋ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣੀ ਹੈ, ਵਿੱਚ ਪੂਰੇ ਸੂਬੇ ਦੇ ਖੇਡ ਪ੍ਰੇਮੀਆਂ ਅਤੇ ਨਾਗਰਿਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨਾ ਪੰਜਾਬ ਦੇ ਸ਼ਾਨਦਾਰ ਖੇਡ ਵਿਰਸੇ ਦਾ ਜਸ਼ਨ ਮਨਾਉਣ ਅਤੇ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ਦਾ ਮੌਕਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅੱਗੇ ਆਉਣ ਅਤੇ ਭਾਗ ਲੈਣ ਵਾਲੀਆਂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤ, ਦ੍ਰਿੜ੍ਹਤਾ ਅਤੇ ਖੇਡ ਸਫ਼ਲਤਾ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਕਿਹਾ, “ਭਾਰਤੀ ਹਾਕੀ ਅਤੇ ਹੋਰ ਖੇਡਾਂ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ ਅਤੇ ਸਰਕਾਰ ਖੇਡਾਂ ਦੇ ਖ਼ੇਤਰ ਵਿੱਚ ਪੰਜਾਬ ਨੂੰ ਮੋਹਰੀ ਸਥਾਨ `ਤੇ ਬਹਾਲ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਪਛਾਣ ਬਣਾਉਣ ਵਿੱਚ ਖੇਡਾਂ ਨੇ ਸ਼ਾਨਦਾਰ ਭੂਮਿਕਾ ਨਿਭਾਈ ਹੈ ਅਤੇ ਸਰਕਾਰ ਉੱਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੌਕੇ ਪ੍ਰਦਾਨ ਕਰਦੀ ਰਹੇਗੀ।”

ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੀ ਖੇਡ ਭਾਵਨਾ ਭਾਈਚਾਰਿਆਂ ਦੇ ਲੋਕਾਂ ਨੂੰ ਇਕੱਠੇ ਕਰਨ ਅਤੇ ਨਸ਼ਿਆਂ ਨੂੰ ਹਰਾਉਣ ਦੇ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।

ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਫੋਰਸ ਨੇ ਚੁਣੌਤੀਪੂਰਨ ਹਾਲਾਤ ਵਿੱਚ ਆਪਣੀਆਂ ਪ੍ਰਾਪਤੀਆਂ ਰਾਹੀਂ ਇਤਿਹਾਸ ਰਚਿਆ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਵਾਰ ਫਿਰ ਮੌਕੇ `ਤੇ ਖਰ੍ਹੀ ਉਤਰੇਗੀ। ਉਨ੍ਹਾਂ ਕਿਹਾ, “ਪੰਜਾਬ ਪੁਲਿਸ ਨੇ ਅਤੀਤ ਵਿੱਚ ਕਈ ਮੌਕਿਆਂ `ਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਧਿਕਾਰੀ ਅਤੇ ਜਵਾਨ ਸੂਬੇ ਵਿੱਚ ਚੱਲ ਰਹੇ ਨਸ਼ਾ ਨੈੱਟਵਰਕਾਂ ਨੂੰ ਤਹਿਸ-ਨਹਿਸ ਕਰ ਕੇ ਇੱਕ ਹੋਰ ਯਾਦਗਾਰ ਅਧਿਆਇ ਲਿਖਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੜਾਈ ਉਨ੍ਹਾਂ ਲੋਕਾਂ ਵਿਰੁੱਧ ਹੈ, ਜੋ ਜਾਨਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਕਮਜ਼ੋਰ ਕਰਦੇ ਹਨ। ਉਨ੍ਹਾਂ ਪੁਲਿਸ ਕਰਮਚਾਰੀਆਂ ਅਤੇ ਹੋਰ ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਇਮਾਨਦਾਰੀ, ਨਿਰਪੱਖਤਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਸਰਕਾਰ ਉਨ੍ਹਾਂ ਅਧਿਕਾਰੀਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਜਿਨ੍ਹਾਂ ਨੇ ਪੇਸ਼ੇਵਰ ਤਰੀਕੇ ਨਾਲ ਕੰਮ ਕੀਤਾ, ਕਾਨੂੰਨ ਦੀ ਪਾਲਣਾ ਕੀਤੀ ਅਤੇ ਜਨ ਹਿੱਤ ਵਿੱਚ ਕੰਮ ਕੀਤਾ।”

ਮਾਨਸਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਘਟਨਾ ਦੇ ਹਰ ਸਬੰਧਤ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇ ਜਾਂਚ ਵਿੱਚ ਸਾਜ਼ਿਸ਼ ਸਾਬਤ ਹੁੰਦੀ ਹੈ ਤਾਂ ਉਸ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਪੁਸ਼ਟੀ ਕੀਤੀ, “ਗਲਤ ਕੰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਜਵਾਬਦੇਹੀ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਇਸ ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਸਥਾਪਿਤ ਹੋਈ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੀਆਂ ਘਟਨਾਵਾਂ ਨਾਲ ਸਮਾਜ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਕਾਨੂੰਨ ਆਪਣਾ ਕੰਮ ਕਰੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ, ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਪਿੱਛੇ ਦੀ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਅਤੇ ਨਿਡਰ ਹੋ ਕੇ ਨਿਭਾਉਣੇ ਚਾਹੀਦੇ ਹਨ ਅਤੇ ਸਰਕਾਰ ਹਰ ਜਨਤਕ ਸੇਵਕ ਤੋਂ ਇਮਾਨਦਾਰੀ, ਜਵਾਬਦੇਹੀ ਅਤੇ ਸਮਰਪਣ ਦੀ ਉਮੀਦ ਕਰਦੀ ਹੈ।”

ਮੁੱਖ ਮੰਤਰੀ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਵੀ ਉਜਾਗਰ ਕੀਤਾ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਲਗਾਤਾਰ ਸੁਧਾਰਾਂ ਅਤੇ ਮਿਆਰੀ ਸਿੱਖਿਆ `ਤੇ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰ ਕੇ ਮੋਹਰੀ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, “ਸਿੱਖਿਆ ਵਿੱਚ ਨਿਵੇਸ਼ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਹੈ, ਜਿਸ ਨਾਲ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਉੱਚੇ ਮੁਕਾਮ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਵਿੱਦਿਅਕ ਅਦਾਰਿਆਂ ਨੂੰ ਮਜ਼ਬੂਤ ਕਰਨ, ਨਤੀਜਿਆਂ ਵਿੱਚ ਸੁਧਾਰ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮਾਜਿਕ ਜਾਂ ਆਰਥਿਕ ਪਿਛੋਕੜ ਤੋਂ ਬਿਨਾਂ ਅੱਗੇ ਵਧਣ ਦੇ ਮੌਕੇ ਮਿਲਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਿਆਰੀ ਸਿੱਖਿਆ, ਖੇਡਾਂ ਦੇ ਮੌਕਿਆਂ ਅਤੇ ਨਸ਼ਿਆਂ ਵਿਰੁੱਧ ਨਿਰੰਤਰ ਮੁਹਿੰਮ ਦਾ ਸੁਮੇਲ ਨੌਜਵਾਨਾਂ ਦੀ ਜ਼ਿੰਦਗੀ ਬਦਲ ਸਕਦਾ ਹੈ। ਉਨ੍ਹਾਂ ਕਿਹਾ, “ਪੰਜਾਬ ਦਾ ਭਵਿੱਖ ਆਪਣੇ ਨੌਜਵਾਨਾਂ ਨੂੰ ਸਿੱਖਿਆ, ਰੋਜ਼ਗਾਰ ਦੇ ਮੌਕਿਆਂ, ਖੇਡ ਸਹੂਲਤਾਂ ਅਤੇ ਨਸ਼ਾ ਮੁਕਤ ਮਾਹੌਲ ਨਾਲ ਸਮਰੱਥ ਬਣਾਉਣ `ਤੇ ਨਿਰਭਰ ਕਰਦਾ ਹੈ।”

ਮੁੱਖ ਮੰਤਰੀ ਨੇ ਨਾਗਰਿਕਾਂ ਨੂੰ ਸਿਆਸੀ ਅਤੇ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਸਾਂਝੇ ਕੰਮ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਦਾ ਮਿਸ਼ਨ ਕਿਸੇ ਵੀ ਵਿਅਕਤੀ, ਪਾਰਟੀ ਜਾਂ ਸਰਕਾਰ ਨਾਲੋਂ ਵੱਡਾ ਹੈ, ਇਸ ਵਿੱਚ ਸਾਡੇ ਬੱਚਿਆਂ ਨੂੰ ਬਚਾਉਣਾ, ਸਾਡੇ ਪਰਿਵਾਰਾਂ ਦੀ ਰੱਖਿਆ ਕਰਨਾ ਅਤੇ ਪੰਜਾਬ ਦਾ ਭਵਿੱਖ ਸੁਰੱਖਿਅਤ ਕਰਨਾ ਸ਼ਾਮਲ ਹੈ। ਅਸੀਂ ਮਿਲ ਕੇ ਨਸ਼ੇ ਦੇ ਕੋਹੜ ਨੂੰ ਹਰਾਵਾਂਗੇ, ਖੇਡ ਪ੍ਰਤਿਭਾ ਨੂੰ ਨਿਖਾਰਾਂਗੇ ਅਤੇ ਇੱਕ ਅਜਿਹਾ ਸੂਬਾ ਬਣਾਵਾਂਗੇ, ਜਿੱਥੇ ਹਰ ਨੌਜਵਾਨ ਬਿਨਾਂ ਕਿਸੇ ਡਰ ਦੇ ਸੁਪਨੇ ਦੇਖ ਸਕੇ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰੇ ਮਾਣ ਨਾਲ ਪੂਰਾ ਕਰ ਸਕੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਜੰਗ `ਤੇ ਸਵਾਲ ਉਠਾ ਰਹੀ ਹੈ, ਜਦੋਂ ਕਿ ਸੂਬਾ ਪੂਰੇ ਦੇਸ਼ ਲਈ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ, “ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦਾ 50 ਕਿਲੋਮੀਟਰ ਦਾ ਘੇਰਾ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਫਿਰ ਵੀ ਪੰਜਾਬ ਆਪਣੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਲਈ ਅਟੱਲ ਵਚਨਬੱਧਤਾ ਨਾਲ ਨਸ਼ੇ ਦੇ ਕੋਹੜ ਵਿਰੁੱਧ ਲਗਾਤਾਰ ਲੜ ਰਿਹਾ ਹੈ।”

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੰਜਾਬ ਦੀ ਲੜਾਈ ਨਹੀਂ ਹੈ, ਸਗੋਂ ਇਹ ਇੱਕ ਕੌਮੀ ਜੰਗ ਹੈ, ਜਿਸ ਲਈ ਸਮੂਹਿਕ ਜ਼ਿੰਮੇਵਾਰੀ, ਤਾਲਮੇਲ ਅਤੇ ਫੈਸਲਾਕੁਨ ਕਾਰਵਾਈ ਦੀ ਲੋੜ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਹੋਰ ਹਾਜ਼ਰ ਸਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

by Ankit
4 weeks ago
0

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA