• Latest
  • Trending
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

2 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

11 minutes ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

46 minutes ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

2 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

2 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

3 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

3 hours ago
ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

4 hours ago
ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

4 hours ago
Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

4 hours ago
Hindi News
English News
Sunday, October 18, 2026
No Result
View All Result
22 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ

October 18, 2026
in ਖਬਰਾਂ, ਪੰਜਾਬ

10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਕੀਤਾ ਧੰਨਵਾਦ; ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਨਹਿਰੀ ਸਿੰਚਾਈ ‘ਤੇ ਨਿਰਭਰ ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਡਾ. ਬਲਜੀਤ ਕੌਰ ਨੇ ਇਸ ਅਹਿਮ ਪ੍ਰੋਜੈਕਟ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰੇਗਾ।

ਪਿੰਡ ਬੱਲਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਨਤਮਸਤਕ ਹੋਣ ਲਈ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਇਲਾਕਾ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਗਤ ਅਤੇ ਪਿੰਡ ਵਾਸੀਆਂ ਨੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿੰਚਾਈ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂ-ਬੱਧ ਢੰਗ ਨਾਲ ਅੱਗੇ ਵਧਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਤਹਿਤ ਮੌਜੂਦਾ ਇੱਟਾਂ ਦੀ ਲਾਈਨਿੰਗ ਨੂੰ ਬਦਲ ਕੇ ਇਸ ਦੀ ਥਾਂ ਮਜ਼ਬੂਤ ਕੰਕਰੀਟ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 54,000 ਫੁੱਟ ਲੰਬੇ ਨਹਿਰੀ ਹਿੱਸੇ ਦੇ ਆਧੁਨਿਕੀਕਰਨ ਨਾਲ ਪਾਣੀ ਦਾ ਰਿਸਾਅ ਘਟੇਗਾ, ਪਾਣੀ ਦੀ ਪਹੁੰਚ ਸਮਰੱਥਾ ਵਿੱਚ ਸੁਧਾਰ ਆਵੇਗਾ ਅਤੇ ਖੇਤਾਂ ਤੱਕ ਪਾਣੀ ਦੀ ਬਿਹਤਰ ਤੇ ਬਰਾਬਰ ਵੰਡ ਯਕੀਨੀ ਬਣੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲਾਭ ਸੱਦਰਵਾਲਾ, ਮੌੜ, ਬਧਾਈ, ਚੱਕ ਬਧਾਈ, ਬੱਲਮਗੜ੍ਹ, ਰਾਮਗੜ੍ਹ ਚੁੰਗਾ, ਜਾਨੀਸਰ, ਭਾਗਸਰ, ਚੱਕ ਮਦਰੱਸਾ ਅਤੇ ਮਹਾਂਭੱਦਰ ਸਮੇਤ 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲੇਗਾ, ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਖੁਸ਼ਹਾਲੀ, ਪੇਂਡੂ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ, ਸਗੋਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਸੂਬੇ ਦੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਸਕੇ।

Tags: BREAKING NEWSDR BALJIT KAURPUNJABPunjab news in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

by Navjot
October 18, 2026
0

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ...

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

by Navjot
October 18, 2026
0

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ ਪੈਰਿਸ, 18 ਅਕਤੂਬਰ (ਵਿਸ਼ਵ ਵਾਰਤਾ) ਫਰਾਂਸੀਸੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

Most Popular

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

by Navjot
3 weeks ago
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 