ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਦਰੜ ਦਿੱਤਾ। ਘਟਨਾ ਵੇਲੇ ਉੱਥੇ ਲਗਭਗ 23 ਮਜ਼ਦੂਰ ਸਨ, ਜਿਨ੍ਹਾਂ ਵਿੱਚ ਮਰਦ ਅਤੇ ਔਰਤਾਂ ਦੋਵੇਂ ਸ਼ਾਮਲ ਸਨ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀ ਮਜ਼ਦੂਰਾਂ ਨੂੰ ਤੁਰੰਤ ਲਹਿਰਾਗਾਗਾ ਅਤੇ ਸੁਨਾਮ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਘਟਨਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ “ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ… ਹਾਦਸੇ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ… ਦੁੱਖ ਦੀ ਇਸ ਔਖੀ ਘੜੀ ‘ਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ… ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖ਼ਮੀਆਂ ਦਾ ਸਾਰਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ… ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ… ਫ਼ਰਾਰ ਡਰਾਈਵਰ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ…”
ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ… ਹਾਦਸੇ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ…
ਦੁੱਖ ਦੀ ਇਸ ਔਖੀ ਘੜੀ ‘ਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ… ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖ਼ਮੀਆਂ ਦਾ ਸਾਰਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ…
ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ… ਫ਼ਰਾਰ ਡਰਾਈਵਰ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ…— Bhagwant Mann (@BhagwantMann) October 18, 2026























