Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ ਹੈ। ਇਸ ਦਾ ਐਲਾਨ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਕਿਹਾ ਕਿ, “ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ…ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















