Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ/ਜੋਗਿੰਦਰ ਸਿੰਘ ਮਾਨ): ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਸਹਿਰੇ ਮੌਕੇ ਵੱਡੀ ਘਟਨਾ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਗੋਲੀਆਂ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਘਟਨਾ ਵਿੱਚ ਗੁਰਵਿੰਦਰ ਸਿੰਘ ਅਤੇ ਉਸ ਦੇ 17 ਸਾਲਾ ਛੋਟੇ ਪੁੱਤਰ ਜੋਤ ਦੀ ਮੌਤ ਹੋ ਗਈ, ਜਦਕਿ ਪਤਨੀ ਹਰਪ੍ਰੀਤ ਕੌਰ ਅਤੇ ਦੂਜਾ ਪੁੱਤਰ ਦਿਲਸ਼ਾਨ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ, ਜ਼ਖ਼ਮੀਆਂ ਨੂੰ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਘਟਨਾ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਲਾਜ਼ਮ ਮਾਨਸਾ ਦੇ ਡਿਪਟੀ ਕਮਿਸ਼ਨਰ ਲਈ ਗੰਨਮੈਨ ਵਜੋਂ ਵਾ ਨਿਭਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦੋ ਦਿਨਾਂ ਤੋਂ ਛੁੱਟੀ ‘ਤੇ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















