Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਪਹਾੜੀ ਇਲਾਕਿਆਂ ਤੋਂ ਆ ਰਹੀਆਂ ਹਵਾਵਾਂ ਕਾਰਨ ਪੰਜਾਬ ਅਤੇ ਹਰਿਆਣਾ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰ ਦੇ ਸਮੇਂ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ, ਜਦਕਿ ਦਿਨ ਵੇਲੇ ਮੌਸਮ ਵਿੱਚ ਅਜੇ ਵੀ ਗਰਮੀ ਬਣੀ ਹੋਈ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦਿਨਾਂ ਦੌਰਾਨ ਵੀ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਵਿਭਾਗ ਮੁਤਾਬਕ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਮਾਮੂਲੀ ਕਮੀ ਆਈ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹਲਕਾ ਬਦਲਾਅ ਜਾਰੀ ਰਹਿਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















