• Latest
  • Trending
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

1 hour ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

2 hours ago
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

2 hours ago
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

2 hours ago
ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

2 hours ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

4 hours ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

5 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

6 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
21 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਲਾਸ਼ਾਂ 'ਤੇ ਸਿਆਸਤ ਨਾ ਕਰਨ, ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਉਨ੍ਹਾਂ ਨੂੰ ਮਿਲਣ, 'ਵੋਟ ਸਿਆਸਤ' ਲਈ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਲਾਸ਼ਾਂ ‘ਤੇ ਸਿਆਸਤ ਨਾ ਕਰਨ, ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਉਨ੍ਹਾਂ ਨੂੰ ਮਿਲਣ, ‘ਵੋਟ ਸਿਆਸਤ’ ਲਈ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਅਮਿਤ ਸ਼ਾਹ ਨਸ਼ਾ ਮੁਕਤ ਪੰਜਾਬ ਲਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਨਸ਼ਿਆਂ ਦੇ ਮੁੱਖ ਸਰੋਤ ‘ਤੇ ਰੋਕ ਲਾਉਣੀ ਚਾਹੀਦੀ ਹੈ, ਸਰਹੱਦਾਂ ਸੀਲ ਕਰਨੀਆਂ ਚਾਹੀਦੀਆਂ ਹਨ ਅਤੇ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਅਮਿਤ ਸ਼ਾਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਕਿਉਂ ਨਹੀਂ ਗਏ? ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਵੱਡੇ ਨਸ਼ਾ ਤਸਕਰਾਂ ਅਤੇ ਮੰਤਰੀਆਂ ਦੇ ਨਾਂ ਸਾਹਮਣੇ ਆਏ ਤਾਂ ਉਸ ਮੌਕੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਸਪੱਸ਼ਟ ਕਰਨ ਕਿ ਗੁਜਰਾਤ ਵਿੱਚ 2,200 ਕਿੱਲੋ ਹੈਰੋਇਨ ‘ਚੂਹੇ ਕਿਵੇਂ ਖਾ ਗਏ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅਮਨ-ਕਾਨੂੰਨ ‘ਤੇ ਭਾਸ਼ਣ ਦੇਣ ਤੋਂ ਪਹਿਲਾਂ, ਅਮਿਤ ਸ਼ਾਹ ਨੂੰ ਮੁੰਬਈ ‘ਚ ਬਾਲੀਵੁੱਡ ਅਦਾਕਾਰ ‘ਤੇ ਹੋਈ ਫਾਇਰਿੰਗ ਅਤੇ ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਹਰਿਆਣਾ ਤੇ ਰਾਜਸਥਾਨ ਨਾਲ ਗੈਂਗਸਟਰਾਂ ਦੇ ਸਬੰਧਾਂ ਦਾ ਜਵਾਬ ਦੇਣਾ ਚਾਹੀਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੂੰ ਪੰਜਾਬ ਸਿਰਫ਼ ਚੋਣਾਂ ਵੇਲੇ ਹੀ ਯਾਦ ਆਉਂਦਾ ਹੈ, ਸੂਬੇ ਦੇ ਹੱਕ ਖੋਹੇ ਜਾਣ ਵੇਲੇ ਚੁੱਪ ਰਹਿੰਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ, ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*’ਯੁੱਧ ਨਸ਼ਿਆਂ ਵਿਰੁੱਧ’ ਹੋਰ ਵੀ ਤਾਕਤ ਨਾਲ ਜਾਰੀ ਰਹੇਗਾ, ਭਾਜਪਾ ਨੂੰ ਮੰਦੀ ਸਿਆਸਤ ਕਰਨ ਦੀ ਬਜਾਏ ਐਨ.ਡੀ.ਪੀ.ਐਸ. ਐਕਟ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 20 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਖ ਸਰੋਤਾਂ ‘ਤੇ ਰੋਕ ਲਾਉਣ, ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਗੁਜਰਾਤ ਵਿੱਚ 2,200 ਕਿੱਲੋ ਹੈਰੋਇਨ ਨੂੰ ‘ਚੂਹਿਆਂ ਦੁਆਰਾ ਖਾ ਜਾਣ’ ਦੇ ਦਿੱਤੇ ਗਏ ਸਪੱਸ਼ਟੀਕਰਨ ‘ਤੇ ਜਵਾਬ ਮੰਗਿਆ ਅਤੇ ਮੁੰਬਈ ਵਿੱਚ ਇੱਕ ਬਾਲੀਵੁੱਡ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਦੌਰਾਨ ਭਾਜਪਾ ਸ਼ਾਸਿਤ ਹਰਿਆਣਾ ਅਤੇ ਰਾਜਸਥਾਨ ਤੱਕ ਫੈਲੇ ਗੈਂਗਸਟਰਾਂ ਦੇ ਨੈੱਟਵਰਕ ’ਤੇ ਵੀ ਸਵਾਲ ਚੁੱਕੇ।
ਅਮਿਤ ਸ਼ਾਹ ਨੂੰ ਰਾਜਨੀਤਿਕ ਹਿੱਤਾਂ ਦੀ ਬਜਾਏ ਸੱਚੀ ਹਮਦਰਦੀ ਨਾਲ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੋਛੀ ਰਾਜਨੀਤੀ ਕਰਨ ਦੀ ਬਜਾਏ ਐਨ.ਡੀ.ਪੀ.ਐਸ. ਐਕਟ ਨੂੰ ਮਜ਼ਬੂਤ ਕਰੇ ਅਤੇ ਨਸ਼ਾ ਨੈੱਟਵਰਕਾਂ ਨੂੰ ਖ਼ਤਮ ਕਰਨ ਦੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ।
ਪੰਜਾਬ ਵਿੱਚ ਪਿਛਲੇ ਦਿਨੀਂ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਬਾਰੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਦੋਂ ਚਾਹੁਣ ਪੰਜਾਬ ਆ ਸਕਦੇ ਹਨ, ਉਨ੍ਹਾਂ ਦਾ ਸਵਾਗਤ ਹੈ। ਪਰ ਭਾਜਪਾ ਇਹ ਪ੍ਰਚਾਰ ਕਰ ਰਹੀ ਹੈ ਕਿ ਉਹ ਪੰਜਾਬ ਨੂੰ ਬਚਾਉਣ ਅਤੇ ਇਸ ਨੂੰ ਨਸ਼ਾ ਮੁਕਤ ਕਰਨ ਆਈ ਹੈ। ਮੇਰੇ ਗ੍ਰਹਿ ਮੰਤਰੀ ਨੂੰ ਕੁਝ ਸਵਾਲ ਹਨ। ਜਦੋਂ 2007 ਤੋਂ 2017 ਤੱਕ ਅਕਾਲੀ ਦਲ ਨਾਲ ਗੱਠਜੋੜ ਦੌਰਾਨ ਤੁਹਾਡੀ ਸਰਕਾਰ ਸੱਤਾ ਵਿੱਚ ਸੀ ਅਤੇ ਨਸ਼ਿਆਂ ਦੀ ਸਮੱਸਿਆ ਇੱਕ ਵੱਡੇ ਸੰਕਟ ਵਿੱਚ ਬਦਲ ਗਈ ਸੀ, ਕੁਇੰਟਲਾਂ ਦੇ ਹਿਸਾਬ ਨਾਲ ਨਸ਼ੇ ਆ ਰਹੇ ਸਨ, ਉਦੋਂ ਤੁਹਾਨੂੰ ਪੰਜਾਬ ਨੂੰ ਬਚਾਉਣ ਦੀ ਚਿੰਤਾ ਕਿਉਂ ਨਹੀਂ ਹੋਈ? ਤੁਸੀਂ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ?”
ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਵੀ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸੀ.ਬੀ.ਆਈ. ਜਾਂਚ ਦੀ ਮੰਗ ਵਾਰ-ਵਾਰ ਉੱਠੀ ਸੀ, ਪਰ ਅਜਿਹੀ ਕੋਈ ਜਾਂਚ ਦੇ ਹੁਕਮ ਨਹੀਂ ਦਿੱਤੇ ਗਏ ਕਿਉਂਕਿ ਅਕਾਲੀ ਦਲ, ਭਾਜਪਾ ਦਾ ਗਠਜੋੜ ਭਾਈਵਾਲ ਸੀ।
ਉਨ੍ਹਾਂ ਨੇ ਸਵਾਲ ਕੀਤਾ ਕਿ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਨੇ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ, ਜਦੋਂ ਵੱਡੇ ਨਸ਼ਾ ਤਸਕਰਾਂ ਨੇ ਕਥਿਤ ਤੌਰ ‘ਤੇ ਰਸੂਖਦਾਰ ਮੰਤਰੀਆਂ ਅਤੇ ਸਿਆਸੀ ਹਸਤੀਆਂ ਦੇ ਨਾਂ ਲਏ ਸਨ। ਉਨ੍ਹਾਂ ਪੁੱਛਿਆ, “ਤੁਹਾਡੀ ਸਰਕਾਰ ਸਾਲ 2014 ਵਿੱਚ ਕੇਂਦਰ ਵਿੱਚ ਸੱਤਾ ਵਿੱਚ ਆਈ ਸੀ। ਉਸ ਤੋਂ ਬਾਅਦ ਵੀ ਨਸ਼ਿਆਂ ਦਾ ਕਾਰੋਬਾਰ ਚੱਲਦਾ ਰਿਹਾ ਅਤੇ ਵੱਡੇ ਨਸ਼ਾ ਤਸਕਰਾਂ ਨੇ ਤਾਕਤਵਰ ਮੰਤਰੀਆਂ ਦੇ ਨਾਂ ਲਏ। ਤੁਸੀਂ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ? ਤੁਸੀਂ ਉਸ ਸਮੇਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਦੇ ਕੋਈ ਕਦਮ ਕਿਉਂ ਨਹੀਂ ਚੁੱਕਿਆ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਲੰਬੇ ਅੰਦੋਲਨ ਦੀ ਯਾਦ ਵੀ ਦਿਵਾਈ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ, “ਜਦੋਂ ਕਿਸਾਨ ਤੁਹਾਡੇ ਕਾਲੇ ਕਾਨੂੰਨਾਂ ਖ਼ਿਲਾਫ਼ ਡੇਢ ਸਾਲ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਸਨ ਤਾਂ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਸਨ। ਤੁਸੀਂ ਉਨ੍ਹਾਂ ਦੇ ਘਰਾਂ ਵਿੱਚ ਜਾਣ ਦੀ ਕੋਸ਼ਿਸ਼ ਵੀ ਕਿਉਂ ਨਹੀਂ ਕੀਤੀ? ਤੁਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ? ਪੰਜਾਬ ਸਰਕਾਰ ਨੇ ਉਨ੍ਹਾਂ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ।”
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਅੰਦੋਲਨ ਦੌਰਾਨ ਕਿਸਾਨਾਂ ‘ਤੇ ਢਾਹੇ ਗਏ ਜ਼ੁਲਮਾਂ ਅਤੇ ਤਕਲੀਫ਼ਾਂ ਨੂੰ ਪੰਜਾਬ ਦੇ ਲੋਕਾਂ ਦੇ ਚੇਤੇ ‘ਚੋਂ ਨਹੀਂ ਮਿਟਾ ਸਕਦੀ।
ਨਸ਼ਿਆਂ ਨਾਲ ਨਜਿੱਠਣ ਬਾਰੇ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਸਥਾਨ ‘ਚ ਨਸ਼ਿਆਂ ਦੀ ਸਮੱਸਿਆ, ਹਰਿਆਣਾ ‘ਚ ਗੈਂਗਸਟਰਾਂ ਦੀ ਮੌਜੂਦਗੀ ਅਤੇ ਗੁਜਰਾਤ ਤੋਂ ਆਉਂਦੀਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਪੁੱਛਿਆ, “ਅੱਜ ਰਾਜਸਥਾਨ ਵਿੱਚ ਨਸ਼ਿਆਂ ਦੀ ਸਭ ਤੋਂ ਵੱਡੀ ਸਮੱਸਿਆ ਹੈ, ਜਦੋਂ ਕਿ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਚੁੱਕਾ ਹੈ। ਗੁਜਰਾਤ ਤੋਂ ਨਸ਼ੇ ਆ ਰਹੇ ਹਨ। ਪੰਜਾਬ ਪੁਲਿਸ ਨੇ ਤੁਹਾਡੇ ਮਿੱਤਰ ਅਡਾਨੀ ਦੁਆਰਾ ਸੰਚਾਲਿਤ ਕਾਂਡਲਾ ਪੋਰਟ ਤੋਂ ਲਗਭਗ 3,000 ਕਿੱਲੋ ਦੀਆਂ ਖੇਪਾਂ ਵਾਰ-ਵਾਰ ਬਰਾਮਦ ਕੀਤੀਆਂ ਹਨ। ਤੁਸੀਂ ਨਸ਼ਿਆਂ ਨੂੰ ਦੇਸ਼ ਵਿੱਚ ਦਾਖਲ ਹੋਣ ਵਾਲੇ ਮੁੱਖ ਸਰੋਤ ‘ਤੇ ਹੀ ਕਿਉਂ ਨਹੀਂ ਰੋਕ ਸਕਦੇ?”
ਉਨ੍ਹਾਂ ਕਿਹਾ, “50 ਕਿਲੋਮੀਟਰ ਤੱਕ ਫੈਲੀ ਸਰਹੱਦੀ ਸੀਮਾ ਬੀ.ਐਸ.ਐਫ. ਦੇ ਕੰਟਰੋਲ ਹੇਠ ਹੈ ਅਤੇ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਹੋ। ਤੁਸੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕੀਤੀ? ਚੋਣਾਂ ਨੇੜੇ ਆਉਣ ‘ਤੇ ਹੀ ਤੁਹਾਨੂੰ ਪੰਜਾਬ ਕਿਉਂ ਯਾਦ ਆਉਂਦਾ ਹੈ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਕਈ ਮੁਲਾਕਾਤਾਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਲਗਦੀ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਲਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ, “ਮੈਂ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਲਾਉਣ ਲਈ ਤੁਹਾਨੂੰ ਵਾਰ-ਵਾਰ ਬੇਨਤੀ ਕੀਤੀ ਹੈ। ਤੁਸੀਂ ਲੋੜੀਂਦਾ ਸਿਸਟਮ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ। ਅਸੀਂ ਬੀ.ਐਸ.ਐਫ. ਦੇ ਸਹਿਯੋਗ ਨਾਲ ਆਪਣਾ ਸਿਸਟਮ ਲਾਇਆ, ਫਿਰ ਵੀ ਤੁਸੀਂ ਲੋੜੀਂਦੀ ਕਾਰਵਾਈ ਨਹੀਂ ਕੀਤੀ,”
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦਾ ਸਿਆਸੀ ਲਾਹਾ ਖੱਟਣ ਦੀ ਬਜਾਏ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਭਾਰਤ ਵਿੱਚ ਨਸ਼ਿਆਂ ਦੇ ਦਾਖਲੇ ਨੂੰ ਰੋਕਣ ਦੀ ਆਪਣੀ ਜ਼ਿੰਮੇਵਾਰੀ ਪੂਰੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੰਬਈ ਵਿੱਚ ਇੱਕ ਫਿਲਮੀ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਰਾਜਸਥਾਨ ਦੇ ਕੋਟਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਨਾਲ ਜੁੜੇ ਹੋਣ ਦਾ ਹਵਾਲਾ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ, “ਮੁੰਬਈ ਵਿੱਚ ਇੱਕ ਫਿਲਮੀ ਅਦਾਕਾਰ ‘ਤੇ ਸ਼ਰੇਆਮ ਫਾਇਰਿੰਗ ਦੀ ਘਟਨਾ ਵਾਪਰੀ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕਿੱਥੋਂ ਫੜੇ ਗਏ? ਕੋਟਾ ਤੋਂ। ਉਨ੍ਹਾਂ ਦੇ ਤਾਰ ਕਿੱਥੇ ਮਿਲੇ? ਹਰਿਆਣਾ ਦੇ ਕੁਰੂਕਸ਼ੇਤਰ ਵਿੱਚ। ਕੋਟਾ ਕਿੱਥੇ ਹੈ? ਰਾਜਸਥਾਨ ਵਿੱਚ। ਹਰਿਆਣਾ ਅਤੇ ਰਾਜਸਥਾਨ ਵਿੱਚ ਕੌਣ ਸੱਤਾ ਵਿੱਚ ਹੈ? ਭਾਜਪਾ। ਤੁਸੀਂ ਪੰਜਾਬ ਆ ਕੇ ਅਮਨ-ਕਾਨੂੰਨ ਦੀ ਗੱਲ ਕਰਦੇ ਹੋ, ਪਰ ਤੁਹਾਡੀ ਆਪਣੀ ਪਾਰਟੀ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਕੀ ਹੋ ਰਿਹਾ ਹੈ?”
ਉਨ੍ਹਾਂ ਕਿਹਾ, “ਭਾਜਪਾ, ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਣ ਵਿੱਚ ਅਸਮਰੱਥ ਹੈ, ਇਸੇ ਲਈ ਇਹ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨਾ ਲੱਭਦੀ ਰਹਿੰਦੀ ਹੈ। ਅਸੀਂ ਪਹਿਲਾਂ ਹੀ ਸੀ.ਬੀ.ਆਈ. ਜਾਂਚ ਦੀ ਸਿਫਾਰਸ਼ ਕਰ ਦਿੱਤੀ ਹੈ। ਜਾਂਚ ਹੋਣ ਦਿਓ। ਅਸੀਂ ਕਿਸੇ ਨੂੰ ਨਹੀਂ ਬਚਾਉਂਦੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਗੈਂਗਸਟਰ ਨੈੱਟਵਰਕ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ ਕਿ ਵੱਡੇ ਕਤਲਾਂ ਦੀ ਜ਼ਿੰਮੇਵਾਰੀ ਲੈਣ ਵਾਲੇ ਲੋਕ ਗੁਜਰਾਤ ਦੀ ਸਾਬਰਮਤੀ ਅਤੇ ਤਿਹਾੜ ਜੇਲ੍ਹ ਸਮੇਤ ਹੋਰ ਜੇਲ੍ਹਾਂ ਵਿੱਚ ਕਿਉਂ ਬੰਦ ਹਨ। ਉਨ੍ਹਾਂ ਕਿਹਾ, “ਤੁਸੀਂ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਗੱਲ ਕਰਦੇ ਹੋ, ਪਰ ਵੱਡੇ ਕਤਲਾਂ ਦੀ ਜ਼ਿੰਮੇਵਾਰੀ ਲੈਣ ਵਾਲੇ ਕਿੱਥੇ ਬੰਦ ਹਨ? ਉਹ ਸਾਬਰਮਤੀ ਜੇਲ੍ਹ ਅਤੇ ਗੁਜਰਾਤ ਦੀਆਂ ਹੋਰ ਜੇਲ੍ਹਾਂ ਦੇ ਨਾਲ-ਨਾਲ ਤਿਹਾੜ ਜੇਲ੍ਹ ਵਿੱਚ ਹਨ। ਇਹ ਜੇਲ੍ਹਾਂ ਕਿਸ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ? ਇਹ ਤੁਹਾਡੀ ਸਰਕਾਰ ਦੇ ਅਧੀਨ ਆਉਂਦੀਆਂ ਹਨ। ਪੰਜਾਬ ਆਉਣ ਤੋਂ ਪਹਿਲਾਂ ਤੁਹਾਨੂੰ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ ਅਤੇ ਆਪਣੇ ਘਰ ਸੁਧਾਰ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਤੀ ਭਾਜਪਾ ਦੀ ਅਚਾਨਕ ਜਾਗੀ ਚਿੰਤਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮੌਜੂਦਾ ਬਿਆਨ ਸੂਬੇ ਦੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦੇ ਪਿਛਲੇ ਰਵੱਈਏ ਨਾਲ ਬਿਲਕੁਲ ਮੇਲ ਨਹੀਂ ਖਾਂਦੇ। ਉਨ੍ਹਾਂ ਸਵਾਲ ਕੀਤਾ, ‘‘ਜਦੋਂ ਤੁਸੀਂ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ ਦੀ ਗੱਲ ਕਰਦੇ ਹੋ ਤਾਂ ਉਦੋਂ ਪੰਜਾਬ ਲਈ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਤੁਸੀਂ ਚੰਡੀਗੜ੍ਹ ਸਥਿਤ ਯੂਨੀਵਰਸਿਟੀ ਦੇ ਸਿੰਡੀਕੇਟ ’ਤੇ ਪੰਜਾਬ ਦਾ ਕੰਟਰੋਲ ਖੋਹਣ ਦੀ ਗੱਲ ਕਰਦੇ ਹੋ ਤਾਂ ਉਦੋਂ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਤੁਸੀਂ ਪੰਜਾਬ ਦਾ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਦੇਣ ਦੀ ਗੱਲ ਕਰਦੇ ਹੋ ਉਦੋਂ ਪੰਜਾਬ ਲਈ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਈ ਜਾਂਦੀ ਹੈ ਅਤੇ ਦਿੱਲੀ ਤੋਂ ਚੇਅਰਪਰਸਨ ਨਿਯੁਕਤ ਕੀਤੇ ਜਾਂਦੇ ਹਨ ਉਦੋਂ ਪੰਜਾਬ ਲਈ ਤੁਹਾਡੀ ਫਿਕਰਮੰਦੀ ਕਿੱਥੇ ਹੁੰਦੀ ਹੈ?’’
ਉਨ੍ਹਾਂ ਕਿਹਾ, ‘‘ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਤੁਹਾਨੂੰ ਅਚਾਨਕ ਪੰਜਾਬ ਦੀ ਚਿੰਤਾ ਹੋਣ ਲੱਗੀ ਹੈ। ਪੰਜਾਬ ਦੇ ਲੋਕ ਬਹੁਤ ਸਿਆਣੇ ਹਨ, ਸਭ ਕੁਝ ਸਮਝਦੇ ਹਨ। ਉਹ ਆਪਣੇ ਨਾਲ ਹੋਏ ਅਨਿਆਂ ਨੂੰ ਨਹੀਂ ਭੁੱਲੇ ਖਾਸ ਕਰਕੇ ਕਿਸਾਨਾਂ ਨਾਲ ਕੀਤੇ ਗਏ ਸਲੂਕ ਨੂੰ ਤਾਂ ਬਿਲਕੁਲ ਵੀ ਨਹੀਂ। ਸ਼ਾਇਦ ਹੁਣ ਤੁਸੀਂ ਪੰਜਾਬ ਤੋਂ, ਅਨਿਆਂ ਖ਼ਿਲਾਫ਼ ਡਟਣ ਦਾ ਬਦਲਾ ਲੈਣ ਦੀ ਫਿਰਾਕ ਵਿੱਚ ਹੋ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦਾ ਸਵਾਗਤ ਕੀਤਾ, ਪਰ ਨਾਲ ਹੀ ਉਨ੍ਹਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਹਾਲੀਆ ਘਟਨਾਵਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਜ਼ਰੂਰ ਵੰਡਾਉਣ, ਪਰ ਉਨ੍ਹਾਂ ਦੀ ਪੀੜਾਂ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਕਿਹਾ, ‘‘ਉਨ੍ਹਾਂ ਨੂੰ ਮਿਲੋ, ਪਰ ਘੱਟੋ-ਘੱਟ ਇਸ ਤਰ੍ਹਾਂ ਦੀ ਸਿਆਸਤ ਤਾਂ ਨਾ ਕਰੋ। ਤੁਸੀਂ ਦਾਅਵਾ ਕਰਦੇ ਹੋ ਕਿ ਤੁਸੀਂ ਪੰਜਾਬ ਨੂੰ ਬਚਾਉਣ ਆਏ ਹੋ, ਪਰ ਜਦੋਂ ਸੂਬੇ ਦੇ ਹੱਕਾਂ ਦਾ ਮਸਲਾ ਹੁੰਦਾ ਹੈ , ਉਦੋਂ ਸ਼ਾਇਦ ਹੀ ਕਦੇ ਤੁਸੀਂ ਚਿੰਤਾ ਜਤਾਈ ਹੋਵੇ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਕਈ ਔਖੇ ਦੌਰ ਦੇਖੇ ਹਨ, ਪਰ ਇੱਥੋਂ ਦੇ ਲੋਕਾਂ ਦੀ ਦ੍ਰਿੜਤਾ ਅਤੇ ਹਿੰਮਤ ਸਦਕਾ ਇਹ ਹਰ ਵਾਰ ਮੁੜ ਉੱਠ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ, ‘‘ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਹਰ ਵਾਰ ਮੁੜ ਉੱਠਿਆ ਹੈ। ਜੇ ਆਈ ਪੱਤਝੜ ਤਾਂ ਫੇਰ ਕੀ ਹੈ, ਤੂੰ ਅਗਲੀ ਰੁੱਤ ‘ਚ ਯਕੀਨ ਰੱਖੀਂ, ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ, ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ’’ ਇਨ੍ਹਾਂ ਲਫ਼ਜ਼ਾਂ ਨਾਲ ਉਨ੍ਹਾਂ ਨੇ ਹਿੰਮਤੀ ਤੇ ਜੁਝਾਰੂ ਪੰਜਾਬੀਆਂ ਨੂੰ ਹਲੂਣਿਆ।
ਉਨ੍ਹਾਂ ਕਿਹਾ, ‘‘ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਅਤੇ ਅਨਿਆਂ ਵਿਰੁੱਧ ਆਹਡਾ ਲਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’, ਸ਼ੁਰੂ ਕੀਤੀ ਹੈ। ਅਸੀਂ ਇਸ ਤੋਂ ਪਿੱਛੇ ਨਹੀਂ ਹਟਾਂਗੇ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ ਅਤੇ ਅੱਗੇ ਵੀ ਉਨ੍ਹਾਂ ਨਾਲ ਖੜ੍ਹੇ ਰਹਾਂਗੇ। ਸੱਚ ਨੂੰ ਝੂਠ ਤੋਂ ਵੱਖ ਕਰਨ ਅਤੇ ਅਸਲੀਅਤ ਸਾਹਮਣੇ ਲਿਆਉਣ ਲਈ ਜੋ ਵੀ ਕਰਨਾ ਪਵੇਗਾ, ਅਸੀਂ ਪੂਰੀ ਸੁਹਿਰਦਤਾ ਨਾਲ ਕਰਾਂਗੇ। ਸਰਕਾਰ ਇਸ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਰਹੇਗੀ।’’
ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਿਆਸੀ ਮੁਫ਼ਾਦਾਂ ਲਈ ਲੋਕਾਂ ਨੂੰ ਭੜਕਾਉਣ ਜਾਂ ਕਿਸੇ ਸੰਵੇਦਨਸ਼ੀਲ ਸਥਿਤੀ ਦਾ ਲਾਹਾ ਲੈਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ, ‘‘ਕੇਂਦਰੀ ਗ੍ਰਹਿ ਮੰਤਰੀ ਜੀ, ਕਿਰਪਾ ਕਰਕੇ ਇੱਥੇ ਆ ਕੇ ਲੋਕਾਂ ਨੂੰ ਭੜਕਾਉਣ ਜਾਂ ਉਨ੍ਹਾਂ ਨੂੰ ਭਾਵਨਾਤਮਕ ਤੌਰ ’ਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਨਾ ਕਰੋ। ਲੋਕਾਂ ਨੇ ਤੁਹਾਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਨਿਭਾਓ। ਸਾਡੀਆਂ ਸਰਹੱਦਾਂ ਨੂੰ ਸੀਲ ਕਰੋ ਅਤੇ ਗੁਜਰਾਤ ਦੀਆਂ ਬੰਦਰਗਾਹਾਂ ’ਤੇ ਛਾਪੇਮਾਰੀ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਓ। ਪੰਜਾਬ ਪੁਲਿਸ ਨੇ ਲਗਭਗ 3,000 ਕਿਲੋ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਹੈ, ਪਰ ਉਨ੍ਹਾਂ ਨਸ਼ਿਆਂ ਦਾ ਕੀ ਬਣਿਆ ਜੋ ਫੜੇ ਜਾਣ ਤੋਂ ਬਿਨਾਂ ਹੀ ਲੰਘ ਗਏ?’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਜਰਾਤ ਵਿੱਚ 2200 ਕਿਲੋਗ੍ਰਾਮ ਹੈਰੋਇਨ ਨਾਲ ਜੁੜੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਸਪੱਸ਼ਟੀਕਰਨ ’ਤੇ ਸਵਾਲ ਉਠਾਇਆ ਕਿ ਜ਼ਬਤ ਕੀਤੇ ਨਸ਼ੀਲੇ ਪਦਾਰਥ ਚੂਹੇ ਖਾ ਗਏ। ਉਨ੍ਹਾਂ ਕਿਹਾ, “ਗੁਜਰਾਤ ਪੁਲਿਸ ਅਤੇ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੱਸਿਆ ਕਿ 2200 ਕਿਲੋਗ੍ਰਾਮ ਹੈਰੋਇਨ ਚੂਹੇ ਖਾ ਗਏ। ਚੂਹੇ ਖਾ ਗਏ! ਇਸ ਦਾ ਕੀ ਮਤਲਬ ਹੈ? ਇਸ ਦਾ ਮਤਲਬ ਹੈ ਕਿ ਨਸ਼ੀਲੇ ਪਦਾਰਥਾਂ ਦੀ ਹੇਰਾਫੇਰੀ ਕੀਤੀ ਗਈ ਜਾਂ ਬਿਨਾਂ ਕਿਸੇ ਤਸੱਲੀਬਖ਼ਸ਼ ਸਪੱਸ਼ਟੀਕਰਨ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਗਿਆ। ਇਹ ਨਸ਼ੀਲੇ ਪਦਾਰਥ ਦੇਸ਼ ਵਿੱਚ ਕਿਤੇ ਨਾ ਕਿਤੇ ਜ਼ਰੂਰ ਪਹੁੰਚੇ ਹੋਣਗੇ। ਇਹ ਮੱਧ ਪ੍ਰਦੇਸ਼, ਦਿੱਲੀ, ਮੁੰਬਈ ਜਾਂ ਪੰਜਾਬ ਭੇਜੇ ਗਏ ਹੋ ਸਕਦੇ ਹਨ। ਕੇਂਦਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਦਾ ਕੀ ਕੀਤਾ ਗਿਆ।’’
ਉਨ੍ਹਾਂ ਨੇ ਭਾਜਪਾ ਵੱਲੋਂ ਕੀਤੇ ਕੰਮਾਂ ਦੀ ਖੁਦ ਹੀ ਪ੍ਰਸ਼ੰਸਾ ਕਰਨ ਅਤੇ ਇਨ੍ਹਾਂ ਸਵਾਲਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੁਖ਼ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਇਹ ਉਮੀਦ ਨਹੀਂ ਕਰ ਸਕਦੀ ਕਿ ਲੋਕ ਬਿਨਾਂ ਕਿਸੇ ਜਵਾਬਦੇਹੀ ਦੇ ਉਨ੍ਹਾਂ ਦੇ ਦਾਅਵਿਆਂ ਨੂੰ ਸਵੀਕਾਰ ਕਰ ਲੈਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਸਿਆਸੀ ਬਿਆਨਬਾਜ਼ੀ ਨਾਲ ਗੁੰਮਰਾਹ ਨਹੀਂ ਹੋਣਗੇ।
ਸਰਕਾਰ ਦੀ ਨਸ਼ਾ ਮੁਕਤ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ ਅਤੇ ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਮੈਂ ਮੁੜ ਇਹ ਦੁਹਰਾਉਣਾ ਚਾਹੁੰਦਾ ਹਾਂ ਕਿ ’ਯੁੱਧ ਨਸ਼ਿਆਂ ਵਿਰੁੱਧ’ ਜਾਰੀ ਰਹੇਗਾ। ਅਸੀਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ ਅਤੇ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹੋਰ ਵੀ ਵੱਡੇ ਯਤਨ ਕਰਾਂਗੇ। ਹਜ਼ਾਰਾਂ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਉਨ੍ਹਾਂ ਦੇ ਘਰ ਅਤੇ ਹੋਰ ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਇਹ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿੱਤੀ ਅਤੇ ਸੰਚਾਲਨ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਦਾ ਹਿੱਸਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਵਿੱਚ ਸੋਧ ਕਰਨ ਅਤੇ ਇਸ ਨੂੰ ਸਖ਼ਤ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪਿੰਡਾਂ ਦੇ ਲੋਕ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੰਦੇ ਹਨ ਪਰ ਤਸਕਰਾਂ ਨੂੰ ਕਈ ਵਾਰ ਪੁਲਿਸ ਸਟੇਸ਼ਨ ਤੋਂ ਹੀ ਜ਼ਮਾਨਤ ਮਿਲ ਜਾਂਦੀ ਹੈ। ਜਦੋਂ ਤੱਕ ਪਿੰਡ ਵਾਸੀ ਘਰ ਪਰਤਦੇ ਹਨ, ਤਸਕਰ ਪਹਿਲਾਂ ਹੀ ਪਿੰਡ ਪਹੁੰਚ ਚੁੱਕਾ ਹੁੰਦਾ ਹੈ। ਕਾਨੂੰਨ ਇੰਨਾ ਕਮਜ਼ੋਰ ਹੈ ਕਿ ਇਸ ਧੰਦੇ ਵਿੱਚ ਸ਼ਾਮਲ ਅਪਰਾਧੀ ਜਲਦ ਵਾਪਸ ਆਉਣ ਵਿੱਚ ਸਫ਼ਲ ਹੋ ਜਾਂਦੇ ਹਨ। ਇਸ ਲਈ ਕਾਨੂੰਨ ਨੂੰ ਹੋਰ ਸਖ਼ਤ ਬਣਾਏ ਜਾਣ ਦੀ ਲੋੜ ਹੈ।”
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜ਼ਿੰਮੇਵਾਰੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਨਸ਼ਿਆਂ ਨੂੰ ਉਨ੍ਹਾਂ ਦੇ ਸਰੋਤ ’ਤੇ ਹੀ ਰੋਕਣਾ, ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨਾ ਅਤੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੋ ਕੰਮ ਕਰਨ ਦੀ ਲੋੜ ਹੈ, ਉਹ ਕਰੋ। ਇਸ ਤਰ੍ਹਾਂ ਦੀ ਸੌੜੀ ਸਿਆਸੀ ਖੇਡ ਬੰਦ ਕਰੋ। ਪੰਜਾਬ ਨਸ਼ਿਆਂ ਵਿਰੁੱਧ ਲੜਨ ਲਈ ਦ੍ਰਿੜ ਹੈ ਅਤੇ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਵਾਲਿਆਂ ਵਿਰੁੱਧ ਦ੍ਰਿੜਤਾ ਨਾਲ ਕਾਰਵਾਈ ਜਾਰੀ ਰੱਖੇਗੀ।”
———

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

by Ankit
October 20, 2026
0

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

by Navjot
2 days ago
0

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ 'ਤੇ ਪੱਟੀਆਂ ਬੱਝੀਆਂ ਆਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA