• Latest
  • Trending
ਖੇਤੀ ਬਾਰੇ ਕੌਮੀ ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣਾ ਸਰਾਸਰ ਧੱਕਾ : ਭਗਵੰਤ ਮਾਨ

ਖੇਤੀ ਬਾਰੇ ਕੌਮੀ ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣਾ ਸਰਾਸਰ ਧੱਕਾ : ਭਗਵੰਤ ਮਾਨ

7 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

35 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਬਾਰੇ ਕੌਮੀ ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣਾ ਸਰਾਸਰ ਧੱਕਾ : ਭਗਵੰਤ ਮਾਨ

July 11, 2019
in ਪੰਜਾਬ
ਖੇਤੀ ਬਾਰੇ ਕੌਮੀ ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣਾ ਸਰਾਸਰ ਧੱਕਾ : ਭਗਵੰਤ ਮਾਨ

ਖੇਤੀ ਬਾਰੇ ਕੌਮੀ ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣਾ ਸਰਾਸਰ ਧੱਕਾ : ਭਗਵੰਤ ਮਾਨ
ਮੋਦੀ ਸਰਕਾਰ ਨੇ ਖੇਤੀ ਪ੍ਰਧਾਨ ਸੂਬੇ ਦੀ ਨਜਰਅੰਦਾਜੀ ਕਰਕੇ ਕੀਤੀ ‘ਪੰਜਾਬੀ ਅੰਨਦਾਤਾ’ ਦੀ ਤੌਹੀਨ
ਮਾਨ ਬੋਲੇ, ਅਜਿਹੇ ਅਹਿਮ ਫ਼ੈਸਲਿਆਂ ਸਮੇਂ ਕਿੱਥੇ ਹੁੰਦੇ ਹਨ ਕੇਂਦਰੀ ਮੰਤਰੀ ਹਰਸਿਮਰਤ ਬਾਦਲ
ਬਿਹਤਰ ਹੁੰਦਾ ਕੈਪਟਨ, ਹਰਸਿਮਰਤ, ਸਾਰੇ ਰਾਜਾਂ ਅਤੇ ਪਾਰਟੀਆਂ ਦੇ ਸੰਸਦ ਮੈਂਬਰਾਂ ‘ਵਿਚੋਂ ਬਣਾਉਂਦੇ ਨੁਮਾਇੰਦੇ

ਚੰਡੀਗੜ੍ਹ, 8 ਜੁਲਾਈ –ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਤੋਂ ਆਮਦਨ ਨੂੰ ਅਗਲੇ ਤਿੰਨ ਸਾਲਾਂ ਤੱਕ ਦੁੱਗਣਾ ਕਰਨ ਦੇ ਟੀਚੇ ਦੀ ਪ੍ਰਾਪਤੀ ਸੰਬੰਧੀ ਸਿਫ਼ਾਰਿਸ਼ਾਂ ਦੇਣ ਲਈ ਬਣਾਈ ਗਈ ਕੌਮੀ ਕਮੇਟੀ ਵਿਚੋਂ ਪੰਜਾਬ ਨੂੰ ਬਾਹਰ ਕਰਨ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਅਤੇ ਪਾਣੀ ਦਾ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਹੈ, ਸਗੋਂ ਪਿਛਲੇ 60 ਸਾਲਾਂ ਤੋਂ ਪੂਰੇ ਦੇਸ਼ ਦਾ ਪੇਟ ਭਰ ਰਹੇ ਪੰਜਾਬ ਦੇ ‘ਅੰਨਦਾਤਾ’ ਦੀ ਤੌਹੀਨ ਕੀਤੀ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਕੇ ਮੋਦੀ ਸਰਕਾਰ ਇਸ ਕੌਮੀ ਕਮੇਟੀ ‘ਚ ਪੰਜਾਬ ਨੂੰ ਤੁਰੰਤ ਸ਼ਾਮਲ ਕਰਕੇ ਖੇਤੀ ਪ੍ਰਧਾਨ ਸੂਬੇ ਦਾ ਹੱਕ ਬਹਾਲ ਕੀਤਾ ਜਾਵੇ।
ਭਗਵੰਤ ਮਾਨ ਨੇ ਇਸ ਮੁੱਦੇ ‘ਤੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਮੋਦੀ ਸਰਕਾਰ ਜਦੋਂ ਅਜਿਹੇ ਮਹੱਤਵਪੂਰਨ ਮੁੱਦਿਆਂ ‘ਤੇ ਫ਼ੈਸਲਾ ਲੈਣ ਸਮੇਂ ਪੰਜਾਬ ਨੂੰ ਅਣਗੌਲਿਆ ਕਰਦੀ ਹੈ ਤਾਂ ਉਹ (ਹਰਸਿਮਰਤ ਬਾਦਲ) ਕਿੱਥੇ ਹੁੰਦੇ ਹਨ? ਮਾਨ ਨੇ ਕਿਹਾ, ”ਮੈਂ ਪੁੱਛਣਾ ਚਾਹੁੰਦਾ ਹਾਂ ਕੀ ਸਿਰਫ਼ ਸੱਤਾ ਭੋਗਣ ਲਈ ਹੀ ਬਾਦਲਾਂ ਨੇ ਆਪਣੀ ਨੂੰਹ ਨੂੰ ਕੇਂਦਰੀ ਮੰਤਰੀ ਬਣਵਾਇਆ ਹੈ? ਕੀ ਬਠਿੰਡਾ ਅਤੇ ਪੰਜਾਬ ਦੇ ਹਿਤਾਂ ਦੀ ਰੱਖਿਆ ਕਰਨਾ ਹਰਸਿਮਰਤ ਕੌਰ ਬਾਦਲ ਦੀ ਮੁੱਖ ਜ਼ਿੰਮੇਵਾਰੀ ਨਹੀਂ ਹੈ?
ਭਗਵੰਤ ਮਾਨ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪੰਜਾਬ ਦੇ ਸਾਰੇ ਸੰਸਦ ਅਤੇ ਰਾਜ ਸਭਾ ਮੈਂਬਰ ਨੂੰ ਇਸ ਮੁੱਦੇ ‘ਤੇ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਤਾਂਕਿ ਮੋਦੀ ਸਰਕਾਰ ‘ਤੇ ਦਬਾਅ ਪਾ ਕੇ ਪੰਜਾਬ ਨੂੰ ਉਸ ਕੌਮੀ ਕਮੇਟੀ ਦਾ ਮੈਂਬਰ ਬਣਵਾਇਆ ਜਾ ਸਕੇ, ਜਿਸ ਨਾਲ ਪੰਜਾਬ ਦੀ ਖੇਤੀ ਅਤੇ ਸਮੁੱਚੀ ਆਰਥਿਕਤਾ ਜੁੜੀ ਹੋਈ ਹੈ, ਕਿਉਂਕਿ ਨਿਰੋਲ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦਾ ਸਮੁੱਚਾ ਦਾਰਮੁਦਾਰ ਖੇਤੀਬਾੜੀ ‘ਤੇ ਨਿਰਭਰ ਕਰਦਾ ਹੈ, ਜੋ ਮਾਰੂ ਨੀਤੀਆਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਅਤੇ ਪਾਣੀ ਦੇ ਸੰਕਟ ਪ੍ਰਤੀ ਕਿੰਨੀ ਗੈਰ ਸੰਜੀਦਾ ਹੈ, ਇਸ ਕੌਮੀ ਕਮੇਟੀ ਦੇ ਗਠਨ ਨੇ ਉਸ ਦੀ ਨੀਤੀ ਅਤੇ ਬਦਨੀਅਤੀ ਦਾ ਖ਼ੁਲਾਸਾ ਕਰ ਦਿੱਤਾ ਹੈ। ਬਿਹਤਰ ਹੁੰਦਾ ਇਸ ਅਹਿਮ ਕਮੇਟੀ ਦਾ ਚੇਅਰਮੈਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾਂਦਾ ਜਦਕਿ ਇਸ ਮੈਂਬਰਾਂ ‘ਚ ਹਰਿਆਣਾ ਦੇ ਮੁੱਖ ਮੰਤਰੀ ਸਮੇਤ ਬਤੌਰ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਸ਼ਾਮਲ ਕੀਤਾ ਜਾਂਦਾ ਕਿਉਂਕਿ ਜਿੱਥੇ ਹਰਿਆਣਾ ਵੀ ਖੇਤੀ ਖੇਤਰ ‘ਚ ਪੰਜਾਬ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਫੂਡ ਪ੍ਰੋਸੈਸਿੰਗ ਯੂਨਿਟਾਂ ਬਗੈਰ ਨਾ ਤਾਂ ਖੇਤੀ ਦਾ ਪਰੰਪਰਾਗਤ ਕਣਕ-ਝੋਨਾ ਫ਼ਸਲੀ ਵਿਭਿੰਨਤਾ ਸੰਭਵ ਹੈ ਨਾ ਹੀ ਫੂਡ ਪ੍ਰੋਸੈਸਿੰਗ ਖੇਤਰ ਤੋਂ ਬਗੈਰ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸੰਬੰਧਿਤ ਇਸ ਉੱਚ ਪੱਧਰੀ ਕੌਮੀ ਕਮੇਟੀ ਦੇ ਗਠਨ ਕਰਨ ਸਮੇਂ ਸੂਬਿਆਂ ਦੇ ਬੁਨਿਆਦੀ ਸੰਵਿਧਾਨਿਕ ਅਧਿਕਾਰਾਂ ਨੂੰ ਵੀ ਸੱਟ ਮਾਰੀ ਹੈ, ਕਿਉਂਕਿ ਖੇਤੀ ਸਿੱਧੇ ਰੂਪ ‘ਚ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਹੈ। ਰਾਜਾਂ ਦੇ ਅਧਿਕਾਰ ਖੇਤਰ ਵਾਲੇ ਵਿਸ਼ੇ ‘ਤੇ ਭਾਜਪਾ ਨਾਲ ਸੰਬੰਧਿਤ ਚੰਦ ਰਾਜਾਂ ਦੇ ਨੁਮਾਇੰਦਿਆਂ ਨੂੰ ਨੁਮਾਇੰਦਗੀ ਦੇ ਕੇ ਮੋਦੀ ਸਰਕਾਰ ਨੇ ਭਾਰਤੀ ਸੰਘੀ ਢਾਂਚੇ ਦੀ ਮੂਲ ਭਾਵਨਾ ਦੀ ਵੀ ਉਲੰਘਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀ ਕੌਮੀ ਕਮੇਟੀ ਦੇ ਗਠਨ ਦੇ ਵਿਰੋਧੀ ਨਹੀਂ ਹਨ, ਕਿਉਂਕਿ ਖੇਤੀ ਖੇਤਰ ਨੂੰ ਦਰਪੇਸ਼ ਸੰਕਟ ‘ਚੋਂ ਕੱਢਣ ਲਈ ਕੌਮੀ ਅਤੇ ਸੂਬਾ ਪੱਧਰ ‘ਤੇ ਬਹੁਤ ਸਾਰੇ ਠੋਸੇ ਕਦਮ ਲੈਣਾ ਸਮੇਂ ਦੀ ਜ਼ਰੂਰਤ ਹੈ, ਪਰੰਤੂ ਬਿਹਤਰ ਹੁੰਦਾ ਕਿ ਅਜਿਹੀ ਮਹੱਤਵਪੂਰਨ ਕਮੇਟੀ ‘ਚ ਨਾ ਕੇਵਲ ਸਾਰੇ ਰਾਜਾਂ ਨੂੰ ਬਲਕਿ ਸਾਰੀਆਂ ਪਾਰਟੀਆਂ ਨਾਲ ਸੰਬੰਧਿਤ ਸੰਸਦ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਂਦਾ, ਕਿਉਂਕਿ ਖੇਤੀਬਾੜੀ ਕਿਸੇ ਇੱਕ ਪਾਰਟੀ ਨਾਲ ਸੰਬੰਧਿਤ ਨਹੀਂ ਹੈ ਅਤੇ ਹਰੇਕ ਰਾਜ ‘ਚ ਖੇਤੀਬਾੜੀ ਦਾ ਸੰਕਟ ਅਤੇ ਸੰਭਾਵਨਾਵਾਂ ਅਲੱਗ-ਅਲੱਗ ਹਨ।
ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ‘ਚ ਬਿਨਾ ਦੇਰੀ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ। ਮਾਨ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਅਕਸ ਗੈਰ ਸੰਜੀਦਾ ਅਤੇ ਗੈਰ ਜ਼ਿੰਮੇਵਾਰ ਮੰਤਰੀ ਵਾਲੀ ਬਣਾ ਚੁੱਕੇ ਹਨ, ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਤੀ ਸੰਜੀਦਾ ਰਹਿੰਦੇ ਤਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਨਾ ਚਾਹੁੰਦਿਆਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕੌਮੀ ਕਮੇਟੀ ‘ਚ ਸ਼ਾਮਲ ਕਰਨਾ ਪੈਂਦਾ।
ਮਾਨ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਨੂੰ ਇਸ ਕਮੇਟੀ ‘ਚ ਸ਼ਾਮਲ ਨਾ ਕੀਤਾ ਗਿਆ ਤਾਂ ਉਹ ਸੰਸਦ ਦੇ ਸਦਨ ਤੋਂ ਪੂਰੇ ਦੇਸ਼ ਅਤੇ ਦੁਨੀਆ ਨੂੰ ਦੱਸਣਗੇ ਕਿ ਕੇਂਦਰ ਸਰਕਾਰ ਨੇ ਕਿਸ ਤਰ੍ਹਾਂ ਪੰਜਾਬ ਨੂੰ ਵਰਤ ਕੇ ਸੁੱਟ ਦਿੱਤਾ ਹੈ, ਜਿਸ ਨੇ ਪੂਰੇ ਦੇਸ਼ ਦਾ ਪੇਟ ਭਰਦਿਆਂ-ਭਰਦਿਆਂ ਆਪਣੀ ਜਵਾਨੀ, ਕਿਸਾਨੀ, ਮਿੱਟੀ, ਪਾਣੀ ਅਤੇ ਸਮੁੱਚੀ ਆਬੋ-ਹਵਾ ਬਰਬਾਦ ਕਰ ਲਈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

by Ranjit Singh
4 weeks ago
0

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 