Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
– ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੇ ਪਹਿਲੇ ਦਿਨ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਬੋਲਣ ਵਾਲੇ ਪਰਮਿੰਦਰ ਸਿੰਘ ਝੋਟਾ ਸਮੇਤ ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ, ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ;, ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨੂੰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ, ਸਦਨ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਪਹਿਲੇ ਦਿਨ ਸਦਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਅਤੇ ਸਤਾਈ ਸਕਿੰਟ ਚੱਲੀ।
27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























