Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !
ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਬੀਤੀ 13 ਅਕਤੂਬਰ ਨੂੰ ਨਸ਼ਾ ਵਿਰੋਧੀ ਕਾਰਕੁਨ ਦਾ ਮੈਡੀਕਲ ਸਟੋਰ ਮਾਲਕ ਅਸ਼ਵਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪਰਮਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਹੀ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ ਵਿਧਾਇਕ ਬਣਾਉਣ ਦੀ ਮੰਗ ਉੱਠੀ ਹੈ।
ਇਸ ਮੰਗ ਦਾ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਸਮਰਥਨ ਕੀਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਭੀਮ ਸਿੰਘ ਨੂੰ ਸਮਰਥਨ ਦੇਣ ਅਤੇ ਉਨ੍ਹਾਂ ਦੇ ਮੁਕਾਬਲੇ ਕੋਈ ਵੀ ਉਮੀਦਵਾਰ ਖੜ੍ਹਾ ਨਾ ਕਰਨ ਅਤੇ ਉਨ੍ਹਾਂ ਨੂੰ ਉੱਥੋਂ ਵਿਧਾਇਕ ਬਣਾਇਆ ਜਾਵੇ। ਪਿੰਕੀ ਨੇ ਕਿਹਾ ਕਿ ਭੀਮ ਸਿੰਘ ਨੂੰ ਸਰਬਸੰਮਤੀ ਨਾਲ ਵਿਧਾਇਕ ਬਣਾਉਣਾ ਪਰਮਿੰਦਰ ਝੋਟੇ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























