• Latest
  • Trending
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

1 day ago
ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

3 hours ago
‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

3 hours ago
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

3 hours ago
ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

3 hours ago
ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

3 hours ago
ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

4 hours ago
India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

6 hours ago
ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

6 hours ago
 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

6 hours ago
Hindi News
English News
Saturday, October 24, 2026
No Result
View All Result
21 °c
Chandigarh
23 ° Sat
24 ° Sun
25 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

’ਸੰਗਤ’ ਨੂੰ, ਆਪਸੀ ਸਹਿਯੋਗ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਚੋਣ ਕਰਨ ਲਈ ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ ਕੀਤਾ ਗਿਆ ਤਿਆਰ: ਹਰਜੋਤ ਸਿੰਘ ਬੈਂਸ

October 22, 2026
in ਖਬਰਾਂ, ਪੰਜਾਬ

ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਮਦਦ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਅਹਿਮ ਹਿੱਸਾ: ਹਰਜੋਤ ਸਿੰਘ ਬੈਂਸ

’ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਦੀ ਭਾਈਵਾਲੀ ਨਾਲ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਲਈ ਮੁੱਢਲੀ ਸਹਾਇਤਾ ਦੀ ਦਿੱਤੀ ਜਾਵੇਗੀ ਸਿਖਲਾਈ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਸਮੇਂ ਸਿਰ ਮਦਦ, ਸਾਥੀਆਂ ਦੇ ਆਪਸੀ ਸਹਿਯੋਗ ਅਤੇ ਨਸ਼ਿਆਂ ਬਾਰੇ ਜਾਗਰੂਕ ਕਰਨਾ

ਚੰਡੀਗੜ੍ਹ; 22 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਮਜ਼ਬੂਤ ਕਰਨ, ਸ਼ੁਰੂਆਤੀ ਦਖ਼ਲ ਉਤਸ਼ਾਹਿਤ ਕਰਨ ਅਤੇ ਨਸ਼ਾਖੋਰੀ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੂਬੇ ਭਰ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ। ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏ.ਬੀ.ਈ.ਟੀ.) ਦੇ ਸਹਿਯੋਗ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਵਿਦਿਅਕ ਕੈਂਪਸ ਵਿੱਚ ਅਜਿਹਾ ਦੋਸਤਾਨਾ ਵਾਤਾਵਰਣ ਬਣਾਉਣਾ ਹੈ, ਜਿੱਥੇ ਵਿਦਿਆਰਥੀ ਭਾਵਨਾਤਮਕ ਪ੍ਰੇਸ਼ਾਨੀ ਨੂੰ ਪਛਾਣ ਸਕਣ, ਢੁਕਵੀਂ ਸਹਾਇਤਾ ਪ੍ਰਾਪਤ ਕਰਨ ਅਤੇ ਮਾਨਸਿਕ ਸਿਹਤ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰ ਸਕਣ।

ਇਸ ਨਿਵੇਕਲੀ ਪਹਿਲ ਦੇ ਲਾਂਚ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਲੱਬ ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕੀਤੀ ਅਤੇ ਨੌਜਵਾਨ ਸਸ਼ਕਤੀਕਰਨ ਨੂੰ ਅਗਾਂਹ ਵਧਾਉਣ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ’ਤੇ ਵਿਚਾਰ-ਚਰਚਾ ਕੀਤੀ। ਇਸ ਵਿਚਾਰ-ਵਟਾਂਦਰੇ ਦੌਰਾਨ ਸਮਾਜਿਕ ਹੀਣ-ਭਾਵਨਾ ਨੂੰ ਘਟਾਉਣ, ਨੌਜਵਾਨਾਂ ਨੂੰ ਮਦਦ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਵਿੱਚ ਵਿਦਿਅਕ ਸੰਸਥਾਵਾਂ, ਪਰਿਵਾਰਾਂ ਅਤੇ ਪੀਅਰ ਨੈੱਟਵਰਕਾਂ ਵਿਚਕਾਰ ਆਪਸੀ ਤਾਲਮੇਲ ਦੀ ਮਹੱਤਤਾ ’ਤੇ ਜੋਰ ਦਿੱਤਾ ਗਿਆ।

ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਸੰਗਤ’ ਨੌਜਵਾਨਾਂ ਨੂੰ ਜਾਗਰੂਕਤਾ, ਸਾਥੀਆਂ ਦੀ ਸਹਾਇਤਾ ਅਤੇ ਸਮੂਹਿਕ ਯਤਨਾਂ ਰਾਹੀਂ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਾਖੋਰੀ ਨਾਲ ਨਜਿੱਠਣ ਲਈ ਸਮਰੱਥ ਬਣਾਉਣ ਵੱਲ ਅਹਿਮ ਤੇ ਨਿਵੇਕਲਾ ਕਦਮ ਹੈ। ਉਨ੍ਹਾਂ ਕਿਹਾ, ‘‘ ਭਗਵਾਨ ਕ੍ਰਿਸ਼ਨ ਦੇ ਨਾਲ ਰਹਿਣ ਦੇ ਬਾਵਜੂਦ ਮਹਾਨ ਯੋਧੇ, ਅਰਜੁਨ ਨੂੰ ਵੀ ਮਾਨਸਿਕ ਅਤੇ ਭਾਵਨਾਤਮਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਨੌਜਵਾਨਾਂ ਨੂੰ ਵੀ ਸਹੀ ਮਾਰਗਦਰਸ਼ਨ ਅਤੇ ਸਲਾਹਕਾਰਾਂ ਦੀ ਲੋੜ ਹੁੰਦੀ ਹੈ। ਨਸ਼ੇ ਕਰਨਾ ਮਾਣ ਵਾਲੀ ਗੱਲ ਨਹੀਂ ਹੈ। ਕਿਸੇ ਨੂੰ ਗਲਤ ਸੰਗਤ ਤੋਂ ਵਾਪਸ ਆਉਣ ਦਾ ਰਸਤਾ ਲੱਭਣ ਵਿੱਚ ਮਦਦ ਕਰਨਾ ਹੈ ਬਹੁਤ ਨੇਕ ਕਾਰਜ ਹੈ। ‘ਸੰਗਤ’ , ਨੌਜਵਾਨਾਂ ਵੱਲੋਂ, ਨੌਜਵਾਨਾਂ ਲਈ, ਸਾਥੀਆਂ ਦੀ ਸਹਾਇਤਾ , ਮਾਨਸਿਕ ਤੰਦਰੁਸਤੀ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਹੋਰ ਸਿਹਤਮੰਦ ਵਿਕਲਪ ਚੁਣਨ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।’’

‘ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ’ ਅਤੇ ’ਐਮਪਾਵਰ’ ਦੀ ਸੰਸਥਾਪਕ ਅਤੇ ਚੇਅਰਪਰਸਨ, ਨੀਰਜਾ ਬਿਰਲਾ ਨੇ ਨੌਜਵਾਨਾਂ ਵਿੱਚ ਭਾਵਨਾਤਮਕ ਚੁਣੌਤੀਆਂ , ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਾਖੋਰੀ ਦੇ ਆਪਸੀ ਸਬੰਧਾਂ ਨੂੰ ਹੱਲ ਕਰਨ ਲਈ ਨਿਰੰਤਰ ਤੇ ਸਥਾਈ ਰੋਕਥਾਮ ਉਪਾਵਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਅੱਜ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਸਿਰਫ਼ ਨਸ਼ਿਆਂ ਦੀ ਵਰਤੋਂ ਤੱਕ ਸੀਮਤ ਨਹੀਂ ਹਨ। ਭਾਵਨਾਤਮਕ ਤੰਦਰੁਸਤੀ ਅਤੇ ਮਾਨਸਿਕ ਸਿਹਤ ਬਾਰੇ ਵਧਦੀਆਂ ਚਿੰਤਾਵਾਂ ਕਾਰਨ, ਸਮੱਸਿਆ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਦਖਲ ਪਹਿਲਾਂ ਨਾਲੋਂ ਕਿਤੇ ਵੱਧ ਅਹਿਮ ਹੋ ਗਿਆ ਹੈ। ’ਐਮਪਾਵਰ’ ਵਿੱਚ, ’ਸੀਓਪੀਈ’ ਨਾਲ ਕੀਤੇ ਗਏ ਸਾਡੇ ਕੰਮ ਰਾਹੀਂ, ਅਸੀਂ ਦੇਖਿਆ ਹੈ ਕਿ ਭਾਵਨਾਤਮਕ ਪਰੇਸ਼ਾਨੀ, ਮਾਨਸਿਕ ਸਿਹਤ ਸਬੰਧੀ ਅਣਗੌਲੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਆਪਸ ਵਿੱਚ ਕਿਵੇਂ ਜੁੜੇ ਹੋ ਸਕਦੇ ਹਨ। ਇਹ ਸਥਿਤੀ ਲਗਾਤਾਰ ਅਤੇ ਰੋਕਥਾਮ ਉਪਾਵਾਂ ਦੀ ਲੋੜ ਨੂੰ ਉਜਾਗਰ ਕਰਦੀ ਹੈ।’’

ਪੰਜਾਬ ਸਰਕਾਰ ਦੇ ਸਾਂਝੇ ਦੇ ਦੂਰਅੰਦੇਸ਼ ਯਤਨਾਂ ਦੀ ਸ਼ਲਾਘਾ ਕਰਦਿਆਂ ਬਿਰਲਾ ਨੇ ਕਿਹਾ, ‘‘ਮੈਂ ਪੰਜਾਬ ਸਰਕਾਰ ਦੀ ਸ਼ਲਾਘਾ ਕਰਦੀ ਹਾਂ ਕਿ ਉਨ੍ਹਾਂ ਨੇ ਸਰਕਾਰੀ ਵਿਭਾਗਾਂ, ਸਿਵਲ ਸੁਸਾਇਟੀ ਸੰਸਥਾਵਾਂ, ਸਿੱਖਿਆ ਸ਼ਾਸਤਰੀਆਂ, ਸਿਹਤ ਸੰਭਾਲ ਪੇਸ਼ੇਵਰਾਂ ਅਤੇ ਸਮਾਜਿਕ ਆਗੂਆਂ ਨੂੰ ਇੱਕ ਸਾਂਝੇ ਟੀਚੇ ਤਹਿਤ ਇਕੱਤਰ ਕੀਤਾ ਹੈ। ਇਸ ਦਾ ਉਦੇਸ਼ ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਖਿੰਡੇ-ਪੁੰਡੇ ਯਤਨਾਂ ਤੋਂ ਅਗਾਂਹ ਵਧ ਕੇ, ਰੋਕਥਾਮ, ਇਲਾਜ, ਮੁੜ-ਵਸੇਬਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਇੱਕ ਟਿਕਾਊ ਢਾਂਚਾ ਤਿਆਰ ਕਰਨਾ ਹੈ। ਅਜਿਹੇ ਸਹਿਯੋਗੀ ਮਾਡਲ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ’ਤੇ ਇੱਕ ਸਥਾਈ ਅਤੇ ਅਰਥਪੂਰਨ ਪ੍ਰਭਾਵ ਪਾਉਣ ਦੀ ਸਮਰੱਥਾ ਰੱਖਦੇ ਹਨ।’’

ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦੇ ਹੋਏ ਅਤੇ ਮਾਨਸਿਕ ਸਿਹਤ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਅਦਾਕਾਰ ਅਪਾਰਸ਼ਕਤੀ ਖੁਰਾਣਾ ਨੇ ਅਜਿਹੇ ਸਾਜ਼ਗਾਰ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਜਿੱਥੇ ਨੌਜਵਾਨ ਆਪਣੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲ ਕਰ ਸਕਣ। ਉਨ੍ਹਾਂ ਕਿਹਾ, ‘‘ਅਸੀਂ ਅਕਸਰ ਨੌਜਵਾਨਾਂ ਨੂੰ ਮਜ਼ਬੂਤ ਬਣਨ ਲਈ ਕਹਿੰਦੇ ਹਾਂ, ਪਰ ਮਜ਼ਬੂਤੀ ਦਾ ਮਤਲਬ ਇਹ ਵੀ ਹੈ ਕਿ ਤੁਸੀਂ ਜੋ ਕੁਝ ਵੀ ਅਨੁਭਵ ਕਰ ਰਹੇ ਹੋ, ਉਸ ਬਾਰੇ ਇਮਾਨਦਾਰੀ ਨਾਲ ਗੱਲ ਕਰ ਸਕੋ ਅਤੇ ਲੋੜ ਪੈਣ ’ਤੇ ਮਦਦ ਮੰਗ ਸਕੋ। ਨੌਜਵਾਨਾਂ ਨੂੰ ਦਰਪੇਸ਼ ਦਬਾਅ ਹਮੇਸ਼ਾ ਸਾਹਮਣੇ ਨਹੀਂ ਆਉਂਦੇ, ਇਸ ਲਈ ਦੋਸਤਾਂ, ਪਰਿਵਾਰਾਂ ਅਤੇ ਵਿਦਿਅਕ ਸੰਸਥਾਵਾਂ ਲਈ ਇਹ ਜ਼ਰੂਰੀ ਹੈ ਕਿ ਉਹ ਅਜਿਹਾ ਦੋਸਤਾਨਾ ਮਾਹੌਲ ਬਣਾਉਣ ਜਿੱਥੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ, ਨਾ ਕਿ ਉਨ੍ਹਾਂ ਨੂੰ ਸਹੀ –ਗਲ਼ਤ ਦੇ ਅਧਾਰ ’ਤੇ ਪਰਖਿਆ ਜਾਵੇ।’’

ਉਨ੍ਹਾਂ ਅੱਗੇ ਕਿਹਾ, ‘‘ ਮੇਰੀ ਦਾਦੀ ਕਹਿੰਦੀ ਹੁੰਦੀ ਸੀ ,ਭਾਵੇਂ ਕਿੰਨੀਆਂ ਵੀ ਚੁਣੌਤੀਆਂ ਕਿਉਂ ਨਾ ਆਉਣ, ਚੰਗੀ ਸੰਗਤ ਬਹੁਤ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ’ਸੰਗਤ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਇੱਕ-ਦੂਜੇ ਦਾ ਖਿਆਲ ਰੱਖਣ ਅਤੇ ਮਾਨਸਿਕ ਸਿਹਤ ਬਾਰੇ ਵਧੇਰੇ ਖੁੱਲ੍ਹ ਕੇ ਗੱਲਬਾਤ ਕਰਨ ਲਈ ਉਤਸ਼ਾਹਿਤ ਕਰ ਸਕਦੀਆਂ ਹਨ।’’

ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਹਰੇਕ ਕਾਲਜ ਦੇ 25 ਵਿਦਿਆਰਥੀਆਂ ਨੂੰ ’ਯੂਥ ਮੈਂਟਲ ਹੈਲਥ ਫਸਟ ਏਡ’ (ਵਾਈ ਐਮ ਐਚ ਐਫ ਏ) ਦੀ 14 ਘੰਟਿਆਂ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਹ ਸਿਖਲਾਈ ਵਿਦਿਆਰਥੀਆਂ ਨੂੰ ਭਾਵਨਾਤਮਕ ਚੁਣੌਤੀਆਂ ਦੇ ਸੰਕੇਤਾਂ ਨੂੰ ਪਛਾਣਨ, ਸ਼ੁਰੂਆਤੀ ਪੱਧਰ ’ਤੇ ਆਪਣੇ ਸਾਥੀਆਂ ਦੀ ਮਦਦ ਕਰਨ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਪੇਸ਼ੇਵਰ ਮਦਦ ਲੈਣ ਲਈ ਪ੍ਰਰੇਗੀ।

ਇਹ ਕਲੱਬ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ, ਭਾਵਨਾਤਮਕ ਚੁਣੌਤੀਆਂ ਬਾਰੇ ਖੁੱਲ੍ਹੀ ਗੱਲਬਾਤ ਵਧਾਉਣ ਅਤੇ ਨਸ਼ਾਖੋਰੀ ਤੋਂ ਗੁਰੇਜ਼ ਕਰਨ ਲਈ ਕੈਂਪਸ-ਪੱਧਰ ਦੀਆਂ ਗਤੀਵਿਧੀਆਂ ਦਾ ਆਯੋਜਨ ਕਰਨਗੇ। ਯੋਗ ਸਾਥੀਆਂ ਦੀ ਅਗਵਾਈ ਅਤੇ ਪੇਸ਼ੇਵਰ ਸਹਾਇਤਾ ਰਾਹੀਂ, ਇਹ ਪਹਿਲ ਸਮਾਂ ਰਹਿੰਦਿਆ ਚਿੰਤਾਵਾਂ ਦੀ ਪਛਾਣ ਕਰਨ ਅਤੇ ਇੱਕ ਕੈਂਪਸ ਸੱਭਿਆਚਾਰ ਬਣਾਉਣ ਦਾ ਯਤਨ ਕਰਦੀ ਹੈ , ਜਿਸ ਵਿੱਚ ਮਦਦ ਮੰਗਣਾ ਮਾੜਾ ਨਹੀਂ ਸਮਝਿਆ ਜਾਂਦਾ ਸਗੋਂ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਹ ਪ੍ਰੋਗਰਾਮ ਏ ਬੀ ਈ ਟੀ ਦੀ ਸਹਾਇਕ ਕੰਪਨੀ ਐਮਪਾਵਰ ਵੱਲੋਂ ਇਸਦੇ ਸੀਓਪੀਈ (ਕਾਉਂਸਲਿੰਗ ਐਂਡ ਆਊਟਰੀਚ ਫਾਰ ਪੀਅਰ ਇਨਪਾਵਰਮੈਂਟ) ਫਰੇਮਵਰਕ ਦੇ ਤਹਿਤ ਲਾਗੂ ਕੀਤਾ ਜਾ ਰਿਹਾ ਹੈ।

ਲਾਂਚ ਪ੍ਰੋਗਰਾਮ ਵਿੱਚ ‘ਯੁਵਾ’ ਦੇ ਸਹਿ-ਸੰਸਥਾਪਕ ਅਤੇ ਮੁਖੀ ਨਿਖਿਲ ਤਨੇਜਾ ਅਤੇ ਬਾਲੀਵੁੱਡ ਅਦਾਕਾਰ ਅਪਾਰਸ਼ਕਤੀ ਖੁਰਾਨਾ ਸ਼ਾਮਲ ਹੋਏ, ਜਿਨ੍ਹਾਂ ਨੇ ਨੌਜਵਾਨਾਂ ਦੀ ਤੰਦਰੁਸਤੀ ਅਤੇ ਅਜਿਹੀਆਂ ਥਾਵਾਂ ਬਣਾਉਣ ਬਾਰੇ ਗੱਲਬਾਤ ਕੀਤੀ ਗਈ , ਜਿੱਥੇ ਨੌਜਵਾਨ ਦੀ ਗੱਲ ਨੇੜਿਓਂ ਸੁਣੀ-ਸਮਝੀ ਜਾਂਦੀ ਹੋਵੇ ਅਤੇ ਉਨਾਂ ਨੂੰ ਮਦਦ ਦਿੱਤੀ ਜਾਂਦੀ ਹੋਵੇ। ਕੌਮਿਕ ਸਿੰਘ ਵਜੋਂ ਜਾਣੇ ਜਾਂਦੇ ਪੰਜਾਬੀ ਕਾਮੇਡੀਅਨ ਮਨਪ੍ਰੀਤ ਸਿੰਘ ਨੇ ਵੀ ਇਸ ਪ੍ਰੋਗਰਾਮ ਵਿੱਚ ਆਪਣੀ ਪੇਸ਼ਕਾਰੀ ਦਿੱਤੀ ।

ਸਿੱਖਿਆ ਅਧਿਕਾਰੀ, ਭਾਗ ਲੈਣ ਵਾਲੇ ਕਾਲਜਾਂ ਦੇ ਨੋਡਲ ਪ੍ਰੋਫੈਸਰ, ਸੰਗਤ ਵਿਦਿਆਰਥੀ ਮੈਂਬਰ ਅਤੇ ਏ ਬੀ ਈ ਟੀ ਦੇ ਨੁਮਾਇੰਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਮਾਨਸਿਕ ਤੰਦਰੁਸਤੀ ਨੂੰ ਰੋਕਥਾਮ ਰਣਨੀਤੀ ਦਾ ਅਧਾਰ ਬਣਾ ਕੇ, ‘ਸੰਗਤ’ , ਵਿਦਿਆਰਥੀਆਂ ਨੂੰ ,ਆਪਣੇ ਸਾਥੀਆਂ ਦੀ ਮਦਦ ਕਰਨ, ਸ਼ੁਰੂਆਤੀ ਦਖਲ ਮਜ਼ਬੂਤ ਕਰਨ ਅਤੇ ਹੋਰ ਖੁੱਲ੍ਹੇ ਅਤੇ ਸਹਾਇਕ ਕਾਲਜ ਕੈਂਪਸਾਂ ਨੂੰ ਉਤਸ਼ਾਹਿਤ ਕਰਨ ਲਈ ਸਸ਼ਕਤ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਇਹ ਪਹਿਲਕਦਮੀ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁਧ ਤਹਿਤ ਰੋਕਥਾਮ, ਜਾਗਰੂਕਤਾ ਅਤੇ ਸਮੂਹਿਕ ਜ਼ਿੰਮੇਵਾਰੀ ਰਾਹੀਂ ਨਸ਼ਿਆਂ ਨਾਲ ਨਜਿੱਠਣ ਦੇ ਵਡੇਰੇ ਯਤਨਾਂ ਦਾ ਹਿੱਸਾ ਹੈ।

Tags: BREAKING NEWSHarjot Singh BainsPUNJABWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

by Ankit
October 23, 2026
0

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ ਮਿੱਟੀ ਅਤੇ...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 23, 2026
0

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਐੱਸ.ਆਈ.ਆਰ. ਪ੍ਰਕਿਰਿਆ ਦੀ...

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

by Ankit
October 23, 2026
0

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ...

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

by Ankit
October 23, 2026
0

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ — ਪੁਲਿਸ ਟੀਮਾਂ ਨੇ 145 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

by Ankit
October 23, 2026
0

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ ਮਿੱਟੀ ਅਤੇ...

Most Popular

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Navjot
4 weeks ago
0

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਾਗੋਯਾ, 24 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 