Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਬਠਿੰਡਾ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਆਪਣੇ ਵਿਵਾਦਪੂਰਨ ਬਿਆਨ ਦੇ ਸਬੰਧ ਵਿੱਚ ਅੱਜ 23 ਅਕਤੂਬਰ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਤਲਬ ਕੀਤਾ ਹੈ। ਦੱਸ ਦਈਏ ਕਿ ਇਹ ਮਾਮਲਾ ਮਲੂਕਾ ਵੱਲੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨੂੰ ਲੈ ਕੇ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਹੈ।
ਮਹਿਲਾ ਕਮਿਸ਼ਨ ਨੇ ਬਿਆਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲੇ ਦਾ ਨੋਟਿਸ ਲਿਆ। ਜਿਸ ਤੋਂ ਬਾਅਦ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਲੂਕਾ ਨੂੰ ਅੱਜ 23 ਅਕਤੂਬਰ ਨੂੰ ਤਲਬ ਕੀਤਾ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਐਸਪੀ ਰੈਂਕ ਦੇ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਕਮਿਸ਼ਨ ਨੇ ਮਲੂਕਾ ਨੂੰ ਜਾਂਚ ਰਿਪੋਰਟ ਪੇਸ਼ ਕਰਨ ਲਈ 23 ਅਕਤੂਬਰ ਤੱਕ ਦਾ ਸਮਾਂ ਦਿੱਤਾ ਸੀ। ਹੁਣ, ਇਹ ਦੇਖਣਾ ਬਾਕੀ ਹੈ ਕਿ ਕੀ ਮਲੂਕਾ ਅੱਜ ਕਮਿਸ਼ਨ ਸਾਹਮਣੇ ਪੇਸ਼ ਹੁੰਦੇ ਹਨ ਜਾਂ ਨਹੀਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















