International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ
ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ ਰਾਤ ਕਰੀਬ 8 ਵਜੇ 7 ਤੀਬਰਤਾ ਦਾ ਭੂਚਾਲ ਆਇਆ। ਇਸ ਕੁਦਰਤੀ ਆਫ਼ਤ ਕਾਰਨ 16 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲ੍ਹਾਸਾ ਤੋਂ ਕਰੀਬ 400 ਕਿਲੋਮੀਟਰ ਦੂਰ ਨਾਗਕੂ ਖੇਤਰ ਵਿੱਚ ਸੀ। ਇਹ ਭੂਚਾਲ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।
ਚੀਨ ਦੇ ਭੂਚਾਲ ਨੈੱਟਵਰਕ ਕੇਂਦਰ (CENC) ਮੁਤਾਬਕ, ਭੂਚਾਲ ਦੇ ਝਟਕੇ ਸਥਾਨਕ ਇਲਾਕੇ ਵਿੱਚ ਸਪੱਸ਼ਟ ਤੌਰ ’ਤੇ ਮਹਿਸੂਸ ਕੀਤੇ ਗਏ। ਇਸ ਦੌਰਾਨ ਪਾਕਿਸਤਾਨ ਵਿੱਚ 4.9 ਤੀਬਰਤਾ ਅਤੇ ਅਫ਼ਗਾਨਿਸਤਾਨ ਵਿੱਚ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























