Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ
– ਮੋਹਾਲੀ ਹਵਾਈ ਅੱਡੇ ’ਤੇ ਢੋਲ ਦੀ ਤਾਲ ਅਤੇ ਭੰਗੜੇ ਨਾਲ ਹੋਇਆ ਸਵਾਗਤ
– 27 ਅਕਤੂਬਰ ਤੋਂ 5 ਨਵੰਬਰ ਤੱਕ ਖੇਡੇ ਜਾਣਗੇ ਮੁਕਾਬਲੇ
ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਪਹਿਲੀ ਵਾਰ ਹੋਣ ਜਾ ਰਹੀ ਨੌਵੀਂ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਪੰਜਾਬ ਪਹੁੰਚ ਗਈ ਹੈ। ਮੋਹਾਲੀ ਹਵਾਈ ਅੱਡੇ ’ਤੇ ਟੀਮ ਦਾ ਢੋਲ ਦੀ ਤਾਲ ਅਤੇ ਭੰਗੜੇ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਦਾ ਨਿੱਘਾ ਸਵਾਗਤ ਹੈ।
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਏ ਜਾਣਗੇ। ਇਸ ਟੂਰਨਾਮੈਂਟ ਵਿੱਚ ਭਾਰਤ, ਜਪਾਨ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ। ਟੂਰਨਾਮੈਂਟ ਦਾ ਉਦਘਾਟਨੀ ਮੁਕਾਬਲਾ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਦਕਿ ਫ਼ਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























