ਮੋਗਾ, 9 ਜੁਲਾਈ – ਮੋਗਾ ਵਿਖੇ ਅੱਜ ਇੱਕ ਹੌਦੀ ਦੀ ਦੀਵਾਰ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ 4 ਹੋਰ ਔਰਤਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਹਨ, ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਕੋਕਰੀ ਵਿਖੇ ਇੱਕ ਟਰੀਟਮੈਂਟ ਪਲਾਂਟ ਦੀ ਕੰਧ ਅਚਾਨਕ ਡਿੱਗ ਪਈ। ਇਸ ਹਾਦਸੇ ਵਿਚ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੀਆਂ ਔਰਤਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ 1 ਔਰਤ ਦੀ ਮੌਤ ਹੋ ਗਈ, ਜਦਕਿ 4 ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ।