• Latest
  • Trending
ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

2 days ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

7 hours ago
ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

8 hours ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

8 hours ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

9 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

10 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, October 26, 2026
No Result
View All Result
19 °c
Chandigarh
24 ° Tue
24 ° Wed
24 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

October 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ ‘ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ

ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਦੇ ਸਨਮਾਨ ਕਰਨਾ ਚਾਹੀਦਾ: ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਵਿਰੁੱਧ ਨਿੰਦਾ ਮਤਾ ਕੀਤਾ ਪੇਸ਼; ਜਾਤੀ ਅਧਾਰਤ ਭੇਦਭਾਵ ਪ੍ਰਤੀ ਜ਼ੀਰੋ ਟਾਲਰੈਂਸ ਅਪਣਾਉਣ ਦੀ ਕੀਤੀ ਮੰਗ

ਚੰਡੀਗੜ੍ਹ; 23 ਅਕਤੂਬਰ 2026 (ਵਿਸ਼ਵ ਵਾਰਤਾ);- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਵਿਧਾਇਕ ‘ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ, ਚੇਅਰ ਦੇ ਹੁਕਮਾਂ ਦੀ ਅਣਦੇਖੀ ਅਤੇ ਸਦਨ ਦੀ ਕਾਰਵਾਈ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦਾ ਦੋਸ਼ ਲਗਾਇਆ ਜਿਸ ਕਾਰਨ ਵਿਧਾਨ ਸਭਾ ਦਾ ਕੀਮਤੀ ਸਮਾਂ ਬਰਬਾਦ ਹੋਇਆ ਅਤੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ।

ਸਦਨ ਨੂੰ ਸੰਬੋਧਨ ਕਰਦਿਆਂ, ‘ਆਪ’ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂਬਰਾਂ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਪੰਜਾਬ ਦੇ ਮਿਹਨਤਕਸ਼ ਮਜ਼ਦੂਰਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਸਵੈਮਾਣ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਮਜ਼ਦੂਰ ਵਰਗ ਨੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ, “ਹਰੇਕ ਨਾਗਰਿਕ, ਅਤੇ ਖ਼ਾਸ ਤੌਰ ‘ਤੇ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਰਤੀ ਵਰਗ ਦੀ ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਾਜ ਪ੍ਰਤੀ ਯੋਗਦਾਨ ਦਾ ਸਨਮਾਨ ਕਰਨ।”

ਆਪ ਵਿਧਾਇਕ ਨੇ ਕਿਹਾ, “ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ ‘ਤੇ ਕਿਸੇ ਵਿਅਕਤੀ ਜਾਂ ਸਮੂਹ ਨੂੰ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਵਿਧਾਇਕਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਪੇਸ਼ ਆਉਣ ਅਤੇ ਸਦਨ ਦੀ ਮਰਿਆਦਾ ਬਰਕਰਾਰ ਰੱਖਣ।”

ਉਨ੍ਹਾਂ ਕਿਹਾ, ‘‘ ਜਨਤਕ ਨੁਮਾਇੰਦਿਆਂ ਦਾ ਸਮਾਜ ’ਤੇ ਵਿਆਪਕ ਪ੍ਰਭਾਵ ਹੁੰਦਾ ਹੈ। ਇਸ ਲਈ ਉਨ੍ਹਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਕਿਸੇ ਵੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹੋਣ। ਜਾਤ-ਅਧਾਰਿਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਤਿਹਾਸਕ ਅਤੇ ਚੱਲ ਰਹੇ ਯਤਨਾਂ ਦੇ ਬਾਵਜੂਦ, ਕਮਜ਼ੋਰ ਅਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਹੀ ਅਫਸੋਸਨਾਕ ਹੈ। ਸਾਰੇ ਵਿਧਾਇਕਾਂ ਨੂੰ ਜਾਤੀ ਵਿਤਕਰੇ ਵਿਰੁੱਧ ਇੱਕਜੁੱਟ ਹੋ ਕੇ ਖੜ੍ਹੇ ਹੋਣਾ ਚਾਹੀਦਾ ਹੈ।’’

ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦਾ ਹਵਾਲਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੋਗ ਔਰਤਾਂ ਨੂੰ 1500 ਰੁਪਏ ਜਾਂ 1000 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਸਰਕਾਰੀ ਫੈਸਲੇ ਨੂੰ ਇੱਕ ਅਹਿਮ ਕਦਮ ਦੱਸਿਆ, ਜੋ ਲੋੜਵੰਦ ਔਰਤਾਂ ਲਈ ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਨੇ ਸਦਨ ਨੂੰ ਇੱਕ ਸਪੱਸ਼ਟ ਸੰਦੇਸ਼ ਦੇਣ ਦੀ ਅਪੀਲ ਕਰਦਿਆਂ ਕਿਹਾ, ‘‘ਮਜ਼ਦੂਰਾਂ, ਦਲਿਤ ਭਾਈਚਾਰੇ ਜਾਂ ਹੋਰ ਕਮਜ਼ੋਰ ਵਰਗਾਂ ਪ੍ਰਤੀ ਅਪਮਾਨਜਨਕ ਵਿਵਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਅਫ਼ਸੋਸਨਾਕ ਰਵੱਈਏ ਵਿਰੁੱਧ ਨਿੰਦਾ ਮਤਾ ਲਿਆਉਣ ਦਾ ਪ੍ਰਸਤਾਵ ਰੱਖਿਆ। ਇਸ ਤੋਂ ਬਾਅਦ, ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ ਸਬੰਧੀ ਮਤਾ ਵੋਟਿੰਗ ਲਈ ਪੇਸ਼ ਕੀਤਾ ਗਿਆ ਅਤੇ ਸਪੀਕਰ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕਰਨ ਦਾ ਐਲਾਨ ਕੀਤਾ ਗਿਆ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, ‘‘ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਵਿਹਾਰ ਅਤੇ ਬੋਲ-ਚਾਲ ਰਾਹੀਂ ਆਪਸੀ ਸਤਿਕਾਰ, ਬਰਾਬਰੀ ਅਤੇ ਭਾਈਚਾਰਕ ਭਾਵਨਾ ਨੂੰ ਬੜਾਵਾ ਦੇ ਕੇ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਸਦਨ ਦੀ ਮਰਿਆਦਾ ਅਤੇ ਸਮਾਜਿਕ ਸਵੈ-ਮਾਣ ਦੀ ਰਾਖੀ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।’’

Tags: BREAKING NEWSPunjab Legislaturepunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
3 weeks ago
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 