ਚੰਡੀਗੜ੍ਹ/09 ਜੁਲਾਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਕੀਤੇ ਯਤਨਾਂ ਸਦਕਾ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1200 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ, ਜਿਸ ਨਾਲ 45 ਹਜ਼ਾਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਜਦਕਿ 1æ30 ਲੱਖ ਕਿਸਾਨਾਂ ਨੂੰ ਸਿੱਧਾ ਫਾਇਦਾ ਹੋ ਰਿਹਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਫੂਡ ਪ੍ਰੋਸੈਸਿੰਗ ਸੈਕਟਰ ਵਿਚ ਮੈਗਾ ਫੂਡ ਪਾਰਕਾਂ ਤੋਂ ਲੈ ਕੇ ਕੋਲਡ ਚੇਨਾਂ ਅਤੇ ਫੂਡ ਟੈਸਟਿੰਗ ਲੈਬਰਾਟਰੀਆਂ ਤਕ ਕਿੰਨੇ ਹੀ ਪ੍ਰਾਜੈਕਟ ਸ਼ੁਰੂ ਕੀਤੇ ਜਾਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਤੇ ਸੰਸਦ ਵਿਚ ਇਸ ਦੇ ਨੁੰਮਾਇਦੇ ਨੂੰ ਇਸ ਬਾਰੇ ਬਿਲਕੁੱਲ ਵੀ ਜਾਣਕਾਰੀ ਨਹੀਂ ਹੈ ਅਤੇ ਉਸ ਨੇ ਇਸ ਸੰਬੰਧੀ ਮੁਕੰਮਲ ਅਗਿਆਨਤਾ ਦਾ ਇਜ਼ਹਾਰ ਕੀਤਾ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਉਹਨਾਂ ਨੇ ਮੰਤਰਾਲੇ ਵੱਲੋਂ ਲਾਡੋਵਾਲ ਅਤੇ ਕਪੂਰਥਲਾ ਵਿਚ ਬਣਾਏ ਜਾ ਰਹੇ ਮੈਗਾ ਫੂਡ ਪਾਰਕ ਮੁਕੰਮਲ ਹੋਣ ਵਾਲੇ ਹਨ। ਇਸ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਫਾਜ਼ਿਲਕਾ ਵਿਖੇ ਇੱਕ ਅੰਤਰਰਾਸ਼ਟਰੀ ਫੂਡ ਪਾਰਕ ਸ਼ੁਰੂ ਕੀਤਾ ਜਾ ਚੁੱਕਿਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹਨਾਂ ਮੈਗਾ ਫੂਡ ਪਾਰਕਾਂ ਅਤੇ ਬਾਕੀ 41 ਪ੍ਰਾਜੈਕਟਾਂ, ਜਿਹਨਾਂ ਵਿਚ 19 ਕੋਲਡ ਚੇਨਾਂ, 7 ਫੂਡ ਟੈਸਟਿੰਗ ਲੈਬਾਰਟਰੀਆਂ, ਤਿੰਨ ਕਲੱਸਟਰਾਂ, ਚਾਰ ਫੂਡ ਪ੍ਰੋਸੈਸਿੰਗ ਯੂਨਿਟਾਂ ਅਤੇ ਚਾਰ ਬੈਕਵਾਰਡ-ਫਾਰਵਰਡ ਲਿੰਕੇਜ਼ ਪ੍ਰਾਜੈਕਟਾਂ ਸ਼ਾਮਿਲ ਹਨ,ਕਰਕੇ ਸੂਬੇ ਅੰਦਰ 800 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। ਉਹਨਾਂ ਦੱਸਿਆ ਕਿ ਮੰਤਰਾਲੇ ਵੱਲੋਂ ਇਹਨਾਂ ਸਾਰੇ ਪ੍ਰਾਜੈਕਟਾਂ ਲਈ 400 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ।
ਬੀਬਾ ਬਾਦਲ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਬਠਿੰਡਾ ਵਿਖੇ ਪਹਿਲੀ ਵਾਰ ਇੱਕ ਫੂਡ ਪ੍ਰੋਸੈਸਿੰਗ ਕਮ ਬਿਜਨਸ਼ ਇਨਕੁਬੇਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਹੜਾ ਕਿ 200 ਤੋਂ ਵੱਧ ਵਿਅਕਤੀਆਂ ਨੂੰ ਸਿਖਲਾਈ ਦੇ ਚੁੱਕਿਆ ਹੈ।
ਬੀਬਾ ਬਾਦਲ ਨੇ ਕਿਹਾ ਕਿ ਸੂਬੇ ਦੇ ਸਾਰੇ ਫੂਡ ਪਾਰਕਾਂ ਅੰਦਰ 10-10 ਯੂਨਿਟ ਲਗਾਏ ਜਾਣ ਮਗਰੋਂ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1500 ਕਰੋੜ ਰੁਪਏ ਦਾ ਨਿਵੇਸ਼ ਅਜੇ ਹੋਰ ਹੋਵੇਗਾ। ਇਸ ਨਾਲ ਨਾ ਸਿਰਫ ਰੁਜ਼ਗਾਰ ਦੇ ਮੌਕਿਆਂ ਵਿਚ ਬੇਹਤਾਸ਼ਾ ਵਾਧਾ ਹੋਵੇਗਾ, ਸਗੋਂ ਕਿਸਾਨਾਂ ਨੂੰ ਵੀ ਵਧੇਰੇ ਲਾਭ ਹੋਵੇਗਾ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ,...