ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨਿਊਜ਼ੀਲੈਂਡ ‘ਚ ਪੰਜ ਮੈਚਾਂ ਦੀ ਟੀ-20 ਲੜੀ ਲਈ ਨਿਊਜ਼ੀਲੈਂਡ ਦੇ ਦੌਰੇ ‘ਤੇ ਹੈ। ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਟੀ-20 ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਦੇ ਹੈਗਲੇ ਓਵਲ ਵਿਖੇ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਪਿਛਲਾ ਮੁਕਾਬਲਾ ਜਿੱਤਣ ਤੋਂ ਬਾਅਦ, ਭਾਰਤੀ ਟੀਮ ਇਸ ਲੜੀ ਵਿੱਚ 1-0 ਨਾਲ ਅੱਗੇ ਹੈ। 22 ਅਕਤੂਬਰ ਨੂੰ ਖੇਡਿਆ ਗਿਆ ਪਹਿਲਾ ਮੈਚ ਭਾਰਤ ਨੇ 4 ਵਿਕਟਾਂ ਨਾਲ ਜਿੱਤ ਜਿੱਤਿਆ ਸੀ।
ਅੱਜ ਦੇ ਮੈਚ ਵਿੱਚ ਵੈਭਵ ਸੂਰਿਆਵੰਸ਼ੀ ਦੇ ਖੇਡਣ ਦੀ ਸੰਭਾਵਨਾ ਹੈ, ਕਿਉਂਕਿ ਈਸ਼ਾਨ ਕਿਸ਼ਨ ਸੱਟ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ।
ਲੜੀ ਦਾ ਤੀਜਾ ਮੈਚ ਮੰਗਲਵਾਰ, 27 ਅਕਤੂਬਰ, ਸ਼ੁੱਕਰਵਾਰ, 31 ਅਕਤੂਬਰ ਨੂੰ ਚੌਥਾ ਅਤੇ ਪੰਜਵਾਂ ਤੇ ਆਖਰੀ ਮੈਚ ਐਤਵਾਰ, 1 ਨਵੰਬਰ ਨੂੰ ਖੇਡਿਆ ਜਾਵੇਗਾ।
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ























