• Latest
  • Trending
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

49 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

4 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
21 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

October 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

– ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵਿਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਅਕਤੂਬਰ (ਵਿਸ਼ਵ ਵਾਰਤਾ): ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੌਮ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ। ਸਨਮਾਨਿਤ ਕੀਤੇ ਗਏ 11 ਸਿੱਖ ਵਿਦਿਆਰਥੀਆਂ ’ਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।

ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਲ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉਥੇ ਹੀ ਸਿੱਖ ਨੌਜੁਆਨ ਪੀੜ੍ਹੀ ਨੂੰ ਉੱਚ ਵਿਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਦੇ ਸੇਵਾ, ਸੱਚਾਈ, ਨਿਰਮਤਾ ਅਤੇ ਲੋਕ ਭਲਾਈ ਦੇ ਸਿਧਾਂਤ ਤੋਂ ਪ੍ਰੇਰਣਾ ਲੈ ਕੇ ਪ੍ਰਸ਼ਾਸਕੀ ਸੇਵਾਵਾਂ ਵਿਚ ਪ੍ਰਵੇਸ਼ ਕਰਨ ਵਾਲੇ ਇਹ ਵਿਦਿਆਰਥੀਆਂ ਨੇ ਜਿਥੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਉਥੇ ਸਮੁੱਚੀ ਕੌਮ ਲਈ ਵੀ ਇਨ੍ਹਾਂ ਦੀ ਪ੍ਰਾਪਤੀ ਵੱਡੇ ਮਾਣ ਵਾਲੀ ਗੱਲ ਹੈ। ਇਨ੍ਹਾਂ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਨੂੰ ਵੀ ਵੱਡੇ ਟੀਚੇ ਮਿੱਥਣ, ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕਰਨ ਅਤੇ ਆਪਣੀ ਯੋਗਤਾ ਨੂੰ ਸਮਾਜ ਦੀ ਸੇਵਾ ਲਈ ਸਮਰਪਿਤ ਕਰਨ ਦਾ ਸੁਨੇਹਾ ਦਿੰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉੱਚ ਅਹੁਦਿਆਂ ’ਤੇ ਪਹੁੰਚਣ ਵਾਲੇ ਸਿੱਖ ਨੌਜਵਾਨ ਸਿੱਖੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਅਨੁਸਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦਾ ਪ੍ਰਣ ਕਰਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਇਹ ਨੌਜਵਾਨ ਗੁਰਮਤਿ ਨਾਲ ਜੁੜੇ ਰਹਿਣ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਚੰਡੀਗੜ੍ਹ ਵਿਖੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਰਾਹੀਂ ਹਰ ਸਾਲ 25 ਯੋਗ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਕਾਰਜ ਲਈ ਉੱਚ ਅਹੁਦਿਆਂ ’ਤੇ ਰਹੇ ਸਾਬਕਾ ਆਈਏਐਸ ਅਧਿਕਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਵੀ ਨਿਆਂਇਕ ਸੇਵਾਵਾਂ ਦੀ ਤਿਆਰੀ ਲਈ ਹਰ ਸਾਲ 25 ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਆਰਥਿਕ ਤੰਗੀਆਂ ਕਾਰਨ ਪਿੱਛੇ ਰਹਿ ਜਾਂਦੇ ਹੋਣਹਾਰ ਸਿੱਖ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਢਲੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਆਪਣੀ ਲੋੜ ਅਨੁਸਾਰ ਦੇਸ਼ ਦੇ ਕਿਸੇ ਵੀ ਸ਼ਹਿਰ ਵਿਚ ਅਗਲੀ ਤਿਆਰੀ ਕਰ ਸਕਦੇ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਸਹਿਯੋਗ ਕਰੇਗੀ।

ਇਸੇ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਵੱਲੋਂ ਮਿਲਿਆ ਇਹ ਸਨਮਾਨ ਉਨਾਂ੍ਹ ਲਈ ਅਨਮੋਲ ਹੈ, ਜੋ ਬੱਚਿਆਂ ਨੂੰ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਹੋਰਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਦੇਵੇਗਾ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਆਪਣੀ ਸਥਾਪਨਾ ਦੀ ਭਾਵਨਾ ਅਨੁਸਾਰ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀ ਹੈ, ਉਥੇ ਹੀ ਵਿਦਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਮੋਹਰੀ ਰੋਲ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਵਾਸਤੇ ਵੀ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 