Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ
ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਆਵਲਾ ਇਸ ਮਕਸਦ ਲਈ ਚੰਡੀਗੜ੍ਹ ਵੀ ਪਹੁੰਚ ਚੁੱਕੇ ਹਨ। ਉਹ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਜਲਾਲਾਬਾਦ ਤੋਂ ਇੱਕ ਨਾਮਵਰ ਸ਼ਖ਼ਸੀਅਤ ਹਨ। ਉਹ ਇੱਕ ਬਿਜਨਸਮੈਨ, ਸਿਆਸਤਦਾਨ ਅਤੇ ਸਮਾਜ ਸੇਵੀ ਹਨ। ਦੱਸ ਦਈਏ ਕਿ ਉਹ ਫਿਰੋਜ਼ਪੁਰ ਖੇਤਰ ਵਿੱਚ ਤੋਂ ਟਿਕਟ ਲਈ ਆਪਣੇ ਦਾਅਵੇਦਾਰੀ ਪੇਸ਼ ਕਰ ਰਹੇ ਹਨ।
ਇਸ ਦੌਰਾਨ ਹੀ ਉਨ੍ਹਾਂ ਦੀ ਟਿਕਟ ਨੂੰ ਲੈ ਕੇ ਸ਼ੇਰ ਸਿੰਘ ਘੁਬਾਇਆ ਵਿਚਕਾਰ ਖਿੱਚੋ-ਤਾਣ ਚੱਲ ਰਹੀ ਹੈ। ਦੱਸ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ ਅਤੇ ਕਾਂਗਰਸ ਹਾਈ ਕਮਾਂਡ ਨੇ ਘੁਬਾਇਆ ਨੂੰ ਟਿਕਟ ਦਿੱਤੀ ਸੀ। ਪਰ ਹੁਣ ਇਸ ਵਿਚਕਾਰ ਹੀ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























