ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ, ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਸੁਖਬੀਰ ਬਾਦਲ ਦਾ ਹਾਲ ਹੀ ਵਿੱਚ ਆਇਆ ਬਿਆਨ ਜੋ ਉਹਨਾਂ ਲੋਕ ਸਭਾ ਵਿੱਚ ਵੀ ਮੰਗ ਕੀਤੀ ਹੈ ਪੰਜਾਬ ਦੀ ਚੰਡੀਗੜ੍ਹ ਜਲਦੀ ਪੰਜਾਬ ਵਿੱਚ ਸ਼ਾਮਿਲ ਕੀਤੀ ਜਾਵੇ ਮਹਿਜ਼ ਇੱਕ ਨਾਟਕੀ ਡਾਇਲਾਗ ਹੈ ਜੋ ਬਾਦਲਕਿਆਂ ਨੂੰ ਉਦੋਂ ਹੀ ਯਾਦ ਆਉਂਦਾ ਹੈ ਜਦੋਂ ਉਹ ਪੰਜਾਬ ਵਿੱਚ ਤਾਕਤ ਤੋਂ ਵਿਹੁਣੇ ਹੁੰਦਾ ਹੈ।ਬਡਹੇੜੀ ਨੇ ਆਖਿਆ ਕਿ ਕਿ ਇਹ ਮੰਗ 1966 ਤੋਂ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਹੈ ਜੋ ਅਕਾਲੀ ਦਲ ਦੇ 1973 ਦੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਵਿੱਚ ਸ਼ਾਮਿਲ ਕੀਤਾ ਗਿਆ ਸੀ ਉਸ ਬਾਅਦ ਪਰਕਾਸ਼ ਸਿੰਘ ਬਾਦਲ ਚਾਰ ਵਾਰ ਮੁੱਖ ਮੰਤਰੀ ਪੰਜਾਬ ਰਹੇ ਕਦੇ ਵੀ ਇਹ ਮੰਗ ਨਹੀਂ ਕੀਤੀ ਕਿਉਂਕਿ ਉਹ ਕੁਰਸੀ ਖੁੱਸ ਜਾਣ ਤੋਂ ਡਰਦੇ ਸਨ ਉਹਨਾਂ ਵਾਂਗ ਹੀ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ ਪੰਜਾਬ ਹੁੰਦਿਆਂ ਕੁਰਸੀ ਖੁੱਸ ਜਾਣ ਤੋਂ ਡਰਦੇ ਸਨ ਉਹ ਵੀ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਬਾਰੇ ਮੰਗ ਵਿਸਾਰ ਕੇ ਸਮਾਂ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ।ਹੁਣ ਸੁਖਬੀਰ ਬਾਦਲ ਜਿਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਨੂੰ ਭਾਜਪਾ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਹੈ ਭਾਜਪਾ ਨਾਲ ਪਤੀ ਪਤਨੀ ਵਾਲ਼ਾ ਰਿਸ਼ਤਾ ਦੱਸਦੇ ਹਨ ਹਰਸਿਮਰਤ ਕੌਰ ਬਾਦਲ ਨੇ ਇਹ ਮੰਗ ਨਹੀਂ ਕੀਤੀ ਕਿਉਂਕਿ ਉਹ ਕੁਰਸੀ ਖੁੱਸ ਜਾਣ ਤੋਂ ਡਰਦੇ ਹਨ।ਬਾਦਲ ਪਰਿਵਾਰ ਦਾ ਦਲ ਜੋ ਕਦੇ ਸ਼ਰੋਮਣੀ ਅਕਾਲੀ ਦਲ ਹੁੰਦਾ ਸੀ ਨੂੰ ਕੇਵਲ ਆਪਣੇ ਨਿੱਜੀ ਹਿੱਤਾਂ ਲਈ ਹੀ ਵਰਤਿਆ ਗਿਆ ਹੈ।ਬਡਹੇੜੀ ਨੇ ਆਖਿਆ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦਾ ਦਲ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਲਈ ਵਾਕਿਆ ਹੀ ਸੁਹਿਰਦ ਹੈ ਤਾਂ ਤੁਰੰਤ ਭਾਜਪਾ ਨਾਲ ਤੋੜ ਵਿਛੋੜਾ ਕਰਨ ਦਾ ਅਲਟੀਮੇਟਮ ਦੇ ਕੇ ਇਹ ਮੁੱਦਾ ਉਠਾਉਣ ਅਸੀਂ ਵੀ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਦੇ ਵਸਨੀਕ ਜਿਹਨਾਂ ਦੀਆਂ ਜ਼ਮੀਨਾਂ ਗ੍ਰਹਿਣ ਕਰਕੇ ਸ਼ਹਿਰ ਉਸਾਰਿਆ ਗਿਆ ਹੈ ਇਸ ਮੰਗ ਦੀ ਹਮਾਇਤ ਕਰਨ ਲਈ ਤਿਆਰ ਹਾਂ।
ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ
ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ ਜਲੰਧਰ/ਚੰਡੀਗੜ੍ਹ 2ਅਪ੍ਰੈਲ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ...