• Latest
  • Trending
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

6 minutes ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

10 minutes ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

13 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

2 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

4 hours ago
ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

ਕੈਟਰੀਨਾ ਸਿਨਿਆਕੋਵਾ ਨੇ ਐਸ਼ਲਿਨ ਨੂੰ ਹਰਾ ਕੇ ਜਿੱਤਿਆ ਜਾਪਾਨ ਓਪਨ ਦਾ ਖਿਤਾਬ

4 hours ago
ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

4 hours ago
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

4 hours ago
Hindi News
English News
Sunday, October 25, 2026
No Result
View All Result
22 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਸਮਾਜਿਕ ਬਰਾਬਰਤਾ ਅਤੇ ਸਨਮਾਨ ਦੀ ਨੀਂਹ : ਕੇਵਲ ਸਿੰਘ ਢਿੱਲੋਂ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ, 25 ਅਕਤੂਬਰ ( ਵਿਸ਼ਵ ਵਾਰਤਾ)- ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ ਗ੍ਰੰਥ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਸਮਾਜ ਨੂੰ ਦਿਸ਼ਾ ਦਿੱਤੀ ਹੈ, ਅਤੇ ਉਨ੍ਹਾਂ ਨੇ ਦੁਨੀਆ ਨੂੰ ਸੰਦੇਸ਼ ਦਿੱਤਾ ਕਿ ਕੋਈ ਵੀ ਵਿਅਕਤੀ ਛੋਟਾ ਜਾਂ ਵੱਡਾ ਨਹੀਂ ਹੁੰਦਾ ਅਤੇ ਹਰ ਇਨਸਾਨ ਨੂੰ ਬਰਾਬਰ ਦਾ ਸਨਮਾਨ ਮਿਲਣਾ ਚਾਹੀਦਾ ਹੈ।
ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲੁਧਿਆਣਾ ਦੇ ਭਗਵਾਨ ਵਾਲਮੀਕਿ ਜੀ ਮੰਦਰ ਕਿਲ੍ਹਾ ਮੁਹੱਲਾ ਸ਼ਿਵਪੁਰੀ ਰੋਡ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਹ ਸਮਾਗਮ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਅਤੇ ਬਾਬਾ ਸਾਹਿਬ ਦਲਿਤ ਫੋਰਸ ਪੰਜਾਬ ਵਲੋਂ ਕਰਵਾਇਆ ਗਿਆ।‌
ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮੁੱਚੀ ਸੰਗਤ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੂਬਾ ਪ੍ਰਧਾਨ ਦਾ ਵਿਸ਼ੇਸ਼ ਸਨਮਾਨ ਅਤੇ ਧੰਨਵਾਦ ਵੀ ਕੀਤਾ ਗਿਆ। ਉਹਨਾਂ ਨਾਲ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਗੁਰਦੇਵ ਦੇਬੀ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।‌

ਸ. ਢਿੱਲੋਂ ਨੇ ਸ੍ਰੀ ਅਜੈਪਾਲ ਦਿਸ਼ਾਵਰ ਅਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਿਨ ਸਿਰਫ਼ ਇੱਕ ਮਹਾਪੁਰਸ਼ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਸੰਦੇਸ਼ ਨੂੰ ਜੀਵਨ ਵਿੱਚ ਉਤਾਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਇਨਸਾਨ ਆਪਣੇ ਜਨਮ ਨਾਲ ਨਹੀਂ, ਆਪਣੇ ਕਰਮ ਨਾਲ ਮਹਾਨ ਬਣਦਾ ਹੈ। ਉਨ੍ਹਾਂ ਦਾ ਸੰਦੇਸ਼ ਹੀ ਅਸਲ ਸਮਾਜਿਕ ਨਿਆਂ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੁਰੂਆਂ-ਪੀਰਾਂ ਦੀ ਧਰਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਥੇ ਸਾਂਝੀਵਾਲਤਾ ਦਾ ਪਾਠ ਸਦੀਆਂ ਪਹਿਲਾਂ ਪੜ੍ਹਾਇਆ ਗਿਆ ਅਤੇ ਇਸ ਧਰਤੀ ‘ਤੇ ਵਾਲਮੀਕਿ ਸਮਾਜ ਦਾ ਯੋਗਦਾਨ ਸਭ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਤਾਂ ਤੋਂ ਲੈ ਕੇ ਸ਼ਹਿਰਾਂ ਦੀ ਸਫ਼ਾਈ ਤੱਕ ਅਤੇ ਸਰਹੱਦ ਦੀ ਰਾਖੀ ਤੋਂ ਲੈ ਕੇ ਸਮਾਜ ਦੀ ਸੇਵਾ ਤੱਕ, ਵਾਲਮੀਕਿ ਸਮਾਜ ਨੇ ਹਰ ਮੋਰਚੇ ‘ਤੇ ਮਿਹਨਤ ਤੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ। ਜਿਨ੍ਹਾਂ ਹੱਥਾਂ ਨੇ ਸਾਡੇ ਸ਼ਹਿਰਾਂ ਨੂੰ ਸਾਫ਼ ਰੱਖਿਆ, ਉਨ੍ਹਾਂ ਹੱਥਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ, ਅਹਿਸਾਨ ਨਹੀਂ।

ਭਾਜਪਾ ਦੇ ਸੰਕਲਪ “ਸਬਕਾ ਸਾਥ, ਸਬਕਾ ਵਿਕਾਸ” ਦਾ ਜ਼ਿਕਰ ਕਰਦਿਆਂ ਸ. ਢਿੱਲੋਂ ਨੇ ਕਿਹਾ ਕਿ ਵਿਕਾਸ ਤਦ ਹੀ ਸੱਚਾ ਹੈ, ਜਦੋਂ ਉਸ ਦਾ ਲਾਭ ਸਮਾਜ ਦੀ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਸਨਮਾਨ-ਜਨਕ ਜੀਵਨ ਹਰ ਪਰਿਵਾਰ ਦਾ ਹੱਕ ਹੈ। ਜਦੋਂ ਤੱਕ ਹਰ ਬੱਚੇ ਦੇ ਹੱਥ ਵਿੱਚ ਕਿਤਾਬ ਨਹੀਂ ਪਹੁੰਚਦੀ, ਸਾਡਾ ਸੰਘਰਸ਼ ਜਾਰੀ ਰਹੇਗਾ।
ਸ. ਢਿੱਲੋਂ ਨੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਜੋੜਨ ਦਾ ਸੰਦੇਸ਼ ਦਿੱਤਾ ਸੀ, ਤੋੜਨ ਦਾ ਨਹੀਂ। ਉਨ੍ਹਾਂ ਸੰਗਤ ਨੂੰ ਪ੍ਰਣ ਕਰਨ ਦੀ ਅਪੀਲ ਕੀਤੀ ਕਿ ਭੇਦ-ਭਾਵ ਦੀਆਂ ਦੀਵਾਰਾਂ ਢਾਹ ਕੇ ਇੱਕ ਸਮਾਨ, ਸੁਰੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ।
ਉਹਨਾਂ ਕਿਹਾ ਕਿ ਪੰਜਾਬ ਨਸ਼ਿਆਂ ਨਾਲ ਬਰਬਾਦ ਹੋ ਰਿਹਾ ਹੈ।‌ ਸਾਡੀ ਜਵਾਨੀ ਹਰ ਰੋਜ਼ ਨਸ਼ੇ ਦੀ ਭੇਂਟ ਚੜ ਰਹੀ ਹੈ। ਸਾਡੀ ਨੌਜਵਾਨੀ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਉਹਨਾਂ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।

Tags: BjpKewal Singh DhillonLatestNewsInPunjabiMANSAMansanewspunjabnewsPunjabnewsinPunjabitopheadlinesinPunjabiValmiki Pargat Diwas
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
October 25, 2026
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

by Navjot
October 25, 2026
0

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ     ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

by Ankit
October 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ — ਪੁਲਿਸ ਟੀਮਾਂ ਨੇ 181...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
October 25, 2026
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

Most Popular

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
2 weeks ago
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 