• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

2 hours ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

49 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

58 minutes ago
India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

1 hour ago
ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

2 hours ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

2 hours ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

4 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

4 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

5 hours ago
Hindi News
English News
Sunday, October 25, 2026
No Result
View All Result
21 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ, 25 ਅਕਤੂਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਮਹਾਰਿਸ਼ੀ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਸੱਚ, ਧਰਮ, ਬਰਾਬਰੀ ਅਤੇ ਨਿਆ ਦੇ ਮਾਰਗ ‘ਤੇ ਚੱਲਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਰਾਮਾਇਣ ਦੀਆਂ ਸਦੀਵੀ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ ਅਤੇ ਪੀਰਾਂ-ਫ਼ਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਇਨਸਾਨੀਅਤ, ਅਣਖ ਅਤੇ ਭਾਈਚਾਰਕ ਸਾਂਝ ਦੇ ਮੁੱਲਾਂ ‘ਤੇ ਪਹਿਰਾ ਦਿੰਦੀ ਰਹੇਗੀ, ਜਿੱਥੇ ਨਫ਼ਰਤ ਦੇ ਬੀਜ ਕਦੇ ਵੀ ਨਹੀਂ ਉੱਗ ਸਕਦੇ।

ਸਿੱਖਿਆ ਨੂੰ ਜੀਵਨ ਬਦਲਣ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ‘ਨੀਟ’ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਗੁਣਵੱਤਾਪੂਰਨ ਸਿੱਖਿਆ ਕਿਸ ਤਰ੍ਹਾਂ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹ ਰਹੀ ਹੈ।

ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸੰਗਰੂਰ ਦੇ ਧੂਰੀ ਹਲਕੇ ਦੀ ਗਾਂਧੀ ਬਸਤੀ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਰਸਮੀ ਤੌਰ ‘ਤੇ ਹਰੀ ਝੰਡੀ ਦਿਖਾ ਕੇ ਸ਼ੋਭਾ ਯਾਤਰਾ ਰਵਾਨਾ ਕੀਤੀ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਪਵਿੱਤਰ ਰਾਮਾਇਣ ਨੇਕੀ, ਸੱਚਾਈ ਅਤੇ ਬਰਾਬਰੀ ਦਾ ਸਦੀਵੀ ਸੁਨੇਹਾ ਦਿੰਦੀ ਹੈ। ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਸਾਡੇ ਸਮਾਜ ਲਈ ਮਾਰਗਦਰਸ਼ਕ ਦਾ ਕੰਮ ਕਰ ਰਹੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਕੱਲ੍ਹ ਮਨਾਏ ਜਾ ਰਹੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੈਅੰਤੀ ਦੇ ਸ਼ੁਭ ਦਿਹਾੜੇ ‘ਤੇ ਪੰਜਾਬ, ਦੇਸ਼-ਵਿਦੇਸ਼ਾਂ ਵਿੱਚ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਮੁਬਾਰਕਾਂ। ਆਓ ਸਾਰੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਉੱਚੀਆਂ-ਸੁੱਚੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਪ੍ਰਣ ਕਰੀਏ।”

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਸਕ੍ਰਿਤ ਸਾਹਿਤ ਦੇ ਪਿਤਾਮਾ ਅਤੇ ਆਦਿ ਕਵੀ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਦੁਨੀਆ ਨੂੰ ਰਾਮਾਇਣ ਵਰਗਾ ਅਮਰ ਮਹਾਕਾਵਿ ਦਿੱਤਾ, ਜੋ ਬਦੀ ‘ਤੇ ਨੇਕੀ ਦੀ ਜਿੱਤ ਦਾ ਸਦੀਵੀ ਸੁਨੇਹਾ ਦਿੰਦਾ ਹੈ। ਨੈਤਿਕਤਾ, ਆਦਰਸ਼ਕ ਅਗਵਾਈ ਅਤੇ ਧਾਰਮਿਕ ਆਚਰਣ ਬਾਰੇ ਇਸ ਦੀਆਂ ਸਿੱਖਿਆਵਾਂ ਨੇ ਪੀੜ੍ਹੀਆਂ ਦਾ ਮਾਰਗਦਰਸ਼ਨ ਕੀਤਾ ਹੈ ਅਤੇ ਇਹ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ।”

ਮੁੱਖ ਮੰਤਰੀ ਨੇ ਕਿਹਾ, “ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਸਾਨੂੰ ਸੱਚ, ਇਨਸਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਯਾਦ ਦਿਵਾਉਂਦੀਆਂ ਹਨ ਕਿ ਧਰਮ, ਬਰਾਬਰੀ ਅਤੇ ਹਰ ਮਨੁੱਖ ਦਾ ਸਤਿਕਾਰ ਹੀ ਸਮਾਜ ਦੀ ਨੀਂਹ ਹੋਣੀ ਚਾਹੀਦੀ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਇਸ ਦਾ ਸਬੰਧ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਪਵਿੱਤਰ ਵਿਰਾਸਤ ਨਾਲ ਹੈ, ਜਿਨ੍ਹਾਂ ਨੇ ਇਸ ਪਵਿੱਤਰ ਧਰਤੀ ‘ਤੇ ਭਗਵਾਨ ਰਾਮ ਦੇ ਸਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਤੇ ਸ਼ਸਤਰ ਵਿੱਦਿਆ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ, ਗੁਰੂਆਂ, ਰਿਸ਼ੀਆਂ-ਮੁਨੀਆਂ ਅਤੇ ਸ਼ਹੀਦਾਂ ਨੇ ਹਮੇਸ਼ਾ ਲੋਕਾਂ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਏਕਤਾ, ਭਾਈਚਾਰਕ ਸਾਂਝ ਅਤੇ ਬਰਾਬਰੀ ‘ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਹੈ।

ਸਿੱਖਿਆ ਦੀ ਬਦਲਾਅ ਲਿਆਉਣ ਵਾਲੀ ਸ਼ਕਤੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਸਮਾਜਿਕ ਤਬਦੀਲੀ ਦਾ ਸਭ ਤੋਂ ਕਾਰਗਰ ਹਥਿਆਰ ਹੈ। ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਹੁਣ ਦੇਸ਼ ਦੀਆਂ ਸਭ ਤੋਂ ਔਖੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਯੋਗਤਾ ਕਿਸੇ ਦੀ ਮੁਥਾਜ ਨਹੀਂ ਹੁੰਦੀ।”

ਉਨ੍ਹਾਂ ਕਿਹਾ, “ਹਰ ਸਾਲ 30 ਲੱਖ ਤੋਂ ਵੱਧ ਵਿਦਿਆਰਥੀ ਨੀਟ ਦੀ ਪ੍ਰੀਖਿਆ ਵਿੱਚ ਬੈਠਦੇ ਹਨ ਅਤੇ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਐਲਾਨੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।”

ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਆਏ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ। ਅੱਜ ਇਹ ਗਿਣਤੀ ਵਧ ਕੇ 882 ਹੋ ਗਈ ਹੈ, ਜੋ ਮਹਿਜ਼ ਚਾਰ ਸਾਲਾਂ ਵਿੱਚ ਲਗਪਗ 11 ਗੁਣਾ ਵਾਧਾ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਸ਼ਾਨਦਾਰ ਯਤਨਾਂ ਨੂੰ ਦਰਸਾਉਂਦੀ ਹੈ।”

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਸ ਲਈ ਵੀ ਬਹੁਤ ਅਹਿਮ ਹੈ ਕਿਉਂਕਿ ਇਨ੍ਹਾਂ ਵਿੱਚੋਂ ਬਹੁਤੇ ਵਿਦਿਆਰਥੀ ਸਾਧਾਰਨ ਆਰਥਿਕ ਪਿਛੋਕੜ ਨਾਲ ਸਬੰਧਤ ਹਨ। “ਇਨ੍ਹਾਂ ਦੇ ਮਾਪਿਆਂ ਵਿੱਚ ਰੇਹੜੀ-ਫੜ੍ਹੀ ਵਾਲੇ, ਛੋਟੇ ਦੁਕਾਨਦਾਰ, ਸਬਜ਼ੀ ਵੇਚਣ ਵਾਲੇ ਅਤੇ ਹੋਰ ਮਿਹਨਤਕਸ਼ ਲੋਕ ਸ਼ਾਮਲ ਹਨ, ਜੋ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਕੋਈ ਰੇਹੜੀ ਚਲਾਉਂਦਾ ਹੈ, ਕੋਈ ਛੋਟੀ ਦੁਕਾਨ ਚਲਾਉਂਦਾ ਹੈ ਅਤੇ ਕੋਈ ਸਬਜ਼ੀ ਵੇਚ ਕੇ ਗੁਜ਼ਾਰਾ ਕਰਦਾ ਹੈ। ਫਿਰ ਵੀ ਉਨ੍ਹਾਂ ਦੇ ਬੱਚੇ ਹੁਣ ‘ਨੀਟ’ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਕੇ ਡਾਕਟਰ ਬਣਨ ਵੱਲ ਵਧ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਦੀ ਅਸਲ ਤਾਕਤ ਹੈ ਅਤੇ ਇਹੋ ਬਦਲਾਅ ਅਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਹਾਂ। ਗਰੀਬੀ ਨੂੰ ਸਿਰਫ਼ ਆਰਥਿਕ ਮਦਦ ਜਾਂ ਰਾਸ਼ਨ ਕਾਰਡਾਂ ਅਤੇ ਹੋਰ ਭਲਾਈ ਯੋਜਨਾਵਾਂ ‘ਤੇ ਨਿਰਭਰ ਰੱਖ ਕੇ ਖ਼ਤਮ ਨਹੀਂ ਕੀਤਾ ਜਾ ਸਕਦਾ। ਅਸਲ ਆਰਥਿਕ ਸਮਰੱਥਾ ਗੁਣਵੱਤਾਪੂਰਨ ਸਿੱਖਿਆ ਨਾਲ ਆਉਂਦੀ ਹੈ, ਜੋ ਬੱਚਿਆਂ ਨੂੰ ਮਾਣਯੋਗ ਕਰੀਅਰ ਬਣਾਉਣ ਅਤੇ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰਨ ਦੇ ਯੋਗ ਬਣਾਉਂਦੀ ਹੈ।”

ਉਨ੍ਹਾਂ ਅੱਗੇ ਕਿਹਾ, “ਭਲਾਈ ਸਹੂਲਤਾਂ ਸਹਾਰਾ ਦੇ ਸਕਦੀਆਂ ਹਨ ਪਰ ਸਿੱਖਿਆ ਬੱਚਿਆਂ ਨੂੰ ਆਪਣੇ ਪੂਰੇ ਪਰਿਵਾਰ ਦਾ ਭਵਿੱਖ ਬਦਲਣ ਦੀ ਤਾਕਤ ਦਿੰਦੀ ਹੈ। ਆਪਣੇ ਬੱਚਿਆਂ ਨੂੰ ਪੜ੍ਹਾਓ ਅਤੇ ਉਨ੍ਹਾਂ ਨੂੰ ਅਫ਼ਸਰ, ਡਾਕਟਰ ਅਤੇ ਪੇਸ਼ੇਵਰ ਬਣਨ ਵਿੱਚ ਮਦਦ ਕਰੋ ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਣ। ਜਦੋਂ ਕਿਸੇ ਗਰੀਬ ਘਰ ਦਾ ਬੱਚਾ ਡਾਕਟਰ, ਅਫ਼ਸਰ ਜਾਂ ਸਫ਼ਲ ਪੇਸ਼ੇਵਰ ਬਣਦਾ ਹੈ ਤਾਂ ਇਹ ਪ੍ਰਾਪਤੀ ਨਾ ਸਿਰਫ਼ ਉਸ ਬੱਚੇ ਦੀ ਜ਼ਿੰਦਗੀ ਬਦਲਦੀ ਹੈ, ਸਗੋਂ ਉਸ ਦੇ ਪੂਰੇ ਪਰਿਵਾਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਵੀ ਸਵਾਰ ਦਿੰਦੀ ਹੈ।”

ਇਸ ਪਵਿੱਤਰ ਦਿਹਾੜੇ ‘ਤੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਮਾਵਾਂ, ਭੈਣਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਦਾ ਆਪਣੀਆਂ ਰੋਜ਼ਾਨਾ ਦੀਆਂ ਜ਼ਿੰਮੇਵਾਰੀਆਂ ਦੇ ਬਾਵਜੂਦ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੈਂ ਅੱਜ ਸਾਡੇ ਨਾਲ ਜੁੜੀ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਸਾਡੀਆਂ ਮਾਵਾਂ, ਭੈਣਾਂ, ਭਰਾਵਾਂ ਅਤੇ ਬੱਚਿਆਂ ਦੀ ਹਾਜ਼ਰੀ ਇਸ ਪਵਿੱਤਰ ਦਿਹਾੜੇ ਨੂੰ ਹੋਰ ਵੀ ਖ਼ਾਸ ਬਣਾਉਂਦੀ ਹੈ।”

ਉਨ੍ਹਾਂ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਅਤੇ ਹੋਰ ਮਹਾਨ ਰੂਹਾਨੀ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਲੋਕਾਂ ਨੂੰ ਇਨਸਾਨੀਅਤ ਅਤੇ ਆਪਸੀ ਸਤਿਕਾਰ ‘ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਦੇਸ਼ ਦੇ ਮਹਾਨ ਸੰਤਾਂ, ਗੁਰੂਆਂ ਅਤੇ ਸ਼ਹੀਦਾਂ ਦਾ ਸੁਨੇਹਾ ਹਮੇਸ਼ਾ ਇੱਕੋ ਰਿਹਾ ਹੈ: ਏਕਤਾ, ਬਰਾਬਰੀ, ਦਇਆ ਅਤੇ ਹਰ ਮਨੁੱਖ ਦਾ ਸਤਿਕਾਰ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਦੁਨੀਆ ਨੂੰ ਬਰਾਬਰੀ ਅਤੇ ਧਰਮ ਦਾ ਸੁਨੇਹਾ ਦਿੱਤਾ ਅਤੇ ਸਾਨੂੰ ਯਾਦ ਦਿਵਾਇਆ ਕਿ ਇਨਸਾਨੀਅਤ ਸਭ ਤੋਂ ਉੱਪਰ ਹੈ।”

ਪੰਜਾਬ ਨੂੰ ਉਪਜਾਊ ਜ਼ਮੀਨ ਅਤੇ ਭਾਈਚਾਰਕ ਸਾਂਝ ਦੀ ਅਮੀਰ ਵਿਰਾਸਤ ਵਾਲੀ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹੀ ਧਰਤੀ ਹੈ, ਜਿੱਥੇ ਤੁਸੀਂ ਕੋਈ ਵੀ ਬੀਜ ਬੀਜੋਗੇ ਤਾਂ ਉਹ ਉੱਗ ਜਾਵੇਗਾ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗਦੇ। ਸਾਡੇ ਲੋਕ ਪਿਆਰ, ਖ਼ੁਸ਼ੀ ਅਤੇ ਭਾਈਚਾਰਕ ਸਾਂਝ ਨਾਲ ਮਿਲ ਕੇ ਤਿਉਹਾਰ ਮਨਾਉਂਦੇ ਹਨ। ਏਕਤਾ ਦੀ ਇਹ ਭਾਵਨਾ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਹਰ ਕੀਮਤ ‘ਤੇ ਇਸ ਨੂੰ ਬਚਾ ਕੇ ਰੱਖਣਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ, ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਬੱਚੇ ਵੀ ਅਮੀਰ ਪਰਿਵਾਰਾਂ ਦੇ ਬੱਚਿਆਂ ਨਾਲ ਬਰਾਬਰੀ ਦੇ ਪੱਧਰ ‘ਤੇ ਮੁਕਾਬਲਾ ਕਰ ਸਕਣ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਗਰੀਬ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕ ਦੇ ਪ੍ਰੀ-ਮੈਟ੍ਰਿਕ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਫੰਡਾਂ ਤੋਂ ਵਾਂਝਾ ਰੱਖਿਆ ਗਿਆ, ਜਿਸ ਨਾਲ ਲੋੜਵੰਦ ਪਰਿਵਾਰਾਂ ਦੀਆਂ ਆਸਾਂ ਨੂੰ ਢਾਹ ਲੱਗੀ ਅਤੇ ਯੋਗ ਬੱਚਿਆਂ ਨੂੰ ਅੱਗੇ ਵਧਣ ਦੇ ਮੌਕਿਆਂ ਤੋਂ ਵਾਂਝਾ ਕੀਤਾ ਗਿਆ।

ਉਨ੍ਹਾਂ ਕਿਹਾ, “ਸਾਡੀ ਸਰਕਾਰ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਿੱਖਿਆ ਸਮਾਜਿਕ ਨਿਆਂ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣੇ। ਗਰੀਬੀ ਦੇ ਕਾਰਨ ਕਿਸੇ ਵੀ ਬੱਚੇ ਨੂੰ ਮੌਕਿਆਂ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਕਿਸੇ ਵੀ ਵਿਅਕਤੀ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਦਾ ਸੱਚਾ ਸਤਿਕਾਰ ਇੱਕ ਅਜਿਹੇ ਸਮਾਜ ਦਾ ਨਿਰਮਾਣ ਕਰ ਕੇ ਹੀ ਕੀਤਾ ਜਾ ਸਕਦਾ ਹੈ, ਜਿੱਥੇ ਹਰੇਕ ਵਿਅਕਤੀ ਮਾਣ-ਸਤਿਕਾਰ ਨਾਲ ਜੀ ਸਕੇ ਅਤੇ ਹਰ ਪਰਿਵਾਰ ਸਖ਼ਤ ਮਿਹਨਤ ਅਤੇ ਸਿੱਖਿਆ ਰਾਹੀਂ ਬਿਹਤਰ ਭਵਿੱਖ ਦੀ ਆਸ ਰੱਖ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ।

Tags: Bhagwan ValmikiBhagwant Singh MannLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 