ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਨੂੰ ਤੇਜ਼ ਕਰਨ ਸੰਬੰਧੀ ਚਰਚਾ ਕੀਤੀ। ਇਸ ਤੋਂ ਇਲਾਵਾ ਰਿਆੜ ਨੇ ਮੋਹਾਲੀ ਵਿੱਚ ਕਾਂਗਰਸ ਦੀ ਸਥਿਤੀ ਅਤੇ ਪਾਰਟੀ ਦੀਆਂ ਹੋਰ ਗਤੀਵਿਧੀਆਂ ਦੇ ਸੰਬੰਧ ਵਿੱਚ ਚਰਚਾ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ, ਵਰਕਰਾਂ ਨੂੰ ਸਰਗਰਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ।























