• Latest
  • Trending
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

2 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

3 hours ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

3 hours ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

3 hours ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

3 hours ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

3 hours ago
Hindi News
English News
Wednesday, October 28, 2026
No Result
View All Result
18 °c
Chandigarh
23 ° Wed
23 ° Thu
22 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ

October 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਪੰਜਾਬ ਦੇ ਸਰੋਤ ਇੱਥੋਂ ਦੇ ਲੋਕਾਂ ਦੇ ਹਨ, ਭਲਾਈ ਕਾਰਜਾਂ ’ਤੇ ਖ਼ਰਚ ਪੈਸੇ ਦੀ ਬਰਬਾਦੀ ਨਹੀਂ: ਹਰਪਾਲ ਸਿੰਘ ਚੀਮਾ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲਾਭਪਾਤਰੀਆਂ ਦਾ ਅਪਮਾਨ ਕਰਨ ਦੀ ਬਜਾਏ ਭਲਾਈ ਸਕੀਮਾਂ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਨੇ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਭਲਾਈ ਸਕੀਮਾਂ ਵਾਪਸ ਲੈਣ ਦੀਆਂ ਧਮਕੀਆਂ ਨੂੰ ਨਕਾਰਿਆ

ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ);- ਸੂਬੇ ਭਰ ਦੇ ਲੱਖਾਂ ਪਰਿਵਾਰਾਂ ਦੇ ਸਮਾਜਿਕ-ਆਰਥਿਕ ਅਧਿਕਾਰਾਂ ਦੀ ਰਾਖੀ ਲਈ ਅੱਜ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਵਿਆਪਕ ਮਤਾ ਪਾਸ ਕਰਦਿਆਂ ਪੁਸ਼ਟੀ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀਆਂ ਲੋਕ ਭਲਾਈ ਸਕੀਮਾਂ ਅਤੇ ਸਿੱਧੇ ਵਿੱਤੀ ਲਾਭ ਨਿਰੰਤਰ ਜਾਰੀ ਰਹਿਣਗੇ।

ਸਦਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਦ੍ਰਿੜ੍ਹਤਾ ਨਾਲ ਕਿਹਾ ਗਿਆ ਕਿ ਪੰਜਾਬ ਦੇ ਸਾਧਨ ਇੱਥੋਂ ਦੇ ਲੋਕਾਂ ਦੇ ਹਨ ਅਤੇ ਚੁਣੀ ਹੋਈ ਸਰਕਾਰ ਦਾ ਮੁੱਖ ਫ਼ਰਜ਼ ਹੈ ਕਿ ਉਹ ਇਨ੍ਹਾਂ ਸਾਧਨਾਂ ਦੀ ਵਰਤੋਂ ਲੋਕਾਂ ਨੂੰ ਵਿੱਤੀ ਸਨਮਾਨ, ਮਿਆਰੀ ਸਿਹਤ ਸਹੂਲਤਾਂ ਅਤੇ ਘਰੇਲੂ ਲੋੜਾਂ ਲਈ ਜ਼ਰੂਰੀ ਰਾਹਤ ਦੇਣ ਵਾਸਤੇ ਕਰੇ।

ਸਦਨ ਨੇ ਲੋਕ ਭਲਾਈ ਖ਼ਰਚਿਆਂ ਨੂੰ “ਪੈਸੇ ਦੀ ਬਰਬਾਦੀ” ਦੱਸਣ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਮਤਾ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਸਿੱਧੀ ਸਹਾਇਤਾ ਉਨ੍ਹਾਂ ਮਾਵਾਂ ਨੂੰ ਅਹਿਮ ਰਾਹਤ ਦਿੰਦੀ ਹੈ ਜੋ ਘਰ ਦਾ ਮਹੀਨਾਵਾਰ ਬਜਟ ਸੰਭਾਲਦੀਆਂ ਹਨ, ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਅਤੇ ਅਚਾਨਕ ਮੈਡੀਕਲ ਸੰਕਟ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਸਹਾਰਾ ਦਿੰਦੀ ਹੈ।” ਵਿਧਾਨ ਸਭਾ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਸਹਾਇਤਾ ਨਾਗਰਿਕਾਂ ਦੇ ਸਨਮਾਨ, ਸਵੈ-ਮਾਣ ਅਤੇ ਆਰਥਿਕ ਆਜ਼ਾਦੀ ਨੂੰ ਘਟਾਉਂਦੀ ਨਹੀਂ, ਸਗੋਂ ਹੋਰ ਮਜ਼ਬੂਤ ਕਰਦੀ ਹੈ।

ਇਸ ਮਤੇ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਉਨ੍ਹਾਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਜਿਨ੍ਹਾਂ ਨੇ ਸੂਬੇ ਭਰ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਹੈ:

ਔਰਤਾਂ ਦੀ ਆਰਥਿਕ ਆਜ਼ਾਦੀ: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਮਾਵਾਂ-ਧੀਆਂ ਰਜਿਸਟਰਡ ਹਨ, ਜਿਨ੍ਹਾਂ ਨੂੰ 1,000 ਰੁਪਏ ਪ੍ਰਤੀ ਮਹੀਨਾ (ਯੋਗ ਅਨੁਸੂਚਿਤ ਜਾਤੀ ਦੀਆਂ ਔਰਤਾਂ ਲਈ 1,500 ਰੁਪਏ ਪ੍ਰਤੀ ਮਹੀਨਾ) ਮਿਲ ਰਿਹਾ ਹੈ। ਇਸ ਤੋਂ ਇਲਾਵਾ, ਔਰਤਾਂ ਸਰਕਾਰੀ ਬੱਸਾਂ ਵਿੱਚ ਹਰ ਮਹੀਨੇ 1 ਕਰੋੜ ਤੋਂ ਵੱਧ ਮੁਫ਼ਤ ਸਫ਼ਰ ਕਰਦੀਆਂ ਹਨ, ਜਦਕਿ ਆਸ਼ੀਰਵਾਦ ਸਕੀਮ ਤਹਿਤ ਯੋਗ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।

ਘਰੇਲੂ ਅਤੇ ਖੇਤੀਬਾੜੀ ਬਿਜਲੀ ਰਾਹਤ: ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੇ ਸਾਲ 2022 ਤੋਂ ਹੁਣ ਤੱਕ ਪੰਜਾਬ ਦੇ 90% ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰ ਦਿੱਤੇ ਹਨ। ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਲੱਖਾਂ ਕਿਸਾਨ ਪਰਿਵਾਰਾਂ ਨੂੰ ਲਗਾਤਾਰ ਸਹਾਰਾ ਦੇ ਰਹੀ ਹੈ।

ਸਾਰਿਆਂ ਲਈ ਮਿਆਰੀ ਸਿਹਤ ਸਹੂਲਤਾਂ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਇਲਾਜ ਕਵਰੇਜ ਦਿੱਤਾ ਜਾ ਰਿਹਾ ਹੈ। 1,244 ਆਮ ਆਦਮੀ ਕਲੀਨਿਕਾਂ ਦਾ ਨੈੱਟਵਰਕ ਹੁਣ ਤੱਕ ਲਗਭਗ 2 ਕਰੋੜ ਮਰੀਜ਼ਾਂ ਨੂੰ ਸੇਵਾਵਾਂ ਦੇ ਚੁੱਕਾ ਹੈ, ਜਿਸ ਨਾਲ ਲੋਕਾਂ ਦੇ ਜੇਬ ਵਿੱਚੋਂ ਹੋਣ ਵਾਲੇ ਇਲਾਜ ਦੇ ਖ਼ਰਚੇ ਵਿੱਚ ਵੱਡੀ ਕਮੀ ਆਈ ਹੈ।

ਸਮਾਜਿਕ ਸੁਰੱਖਿਆ ਅਤੇ ਸਨਮਾਨ: 30 ਲੱਖ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਵਿਅਕਤੀਆਂ ਅਤੇ ਦਿਵਿਆਂਗਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਦਿੱਤੀ ਜਾ ਰਹੀ ਹੈ। ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਹਰ ਤਿਮਾਹੀ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ, ਜਦਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲਗਭਗ 7 ਲੱਖ ਬਜ਼ੁਰਗ ਨਾਗਰਿਕ ਮੁਫ਼ਤ ਧਾਰਮਿਕ ਯਾਤਰਾ ਪੂਰੀ ਕਰ ਚੁੱਕੇ ਹਨ।

ਇਸ ਮਤੇ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਉਨ੍ਹਾਂ ਬਿਆਨਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ, ਜਿਨ੍ਹਾਂ ਵਿੱਚ ਮੌਜੂਦਾ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਨੂੰ ਬੰਦ ਕਰਨ ਦੀ ਖੁੱਲ੍ਹ ਕੇ ਵਕਾਲਤ ਕੀਤੀ ਗਈ ਸੀ। ਮਤੇ ਵਿੱਚ ਉਨ੍ਹਾਂ ਬਿਆਨਾਂ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ ਜੋ ਇਸ ਕਾਨੂੰਨੀ ਸਹਾਇਤਾ ਨੂੰ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਕਮਜ਼ੋਰ ਵਰਗਾਂ ਦਾ ਨਿਰਾਦਰ ਕਰਦੇ ਹਨ, ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਸਿੱਧੀ ਲੋਕ ਸਹਾਇਤਾ ਦੇ ਵਿਰੋਧ ਦੀ ਵੀ ਨਿੰਦਾ ਕੀਤੀ ਗਈ।

ਸਾਰੀਆਂ ਸਿਆਸੀ ਪਾਰਟੀਆਂ ਨੂੰ ਭੰਬਲਭੂਸਾ ਦੂਰ ਕਰਕੇ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਰੁਖ਼ ਸਪੱਸ਼ਟ ਕਰਨ ਦਾ ਸੱਦਾ ਦਿੰਦਿਆਂ ਮਤੇ ਵਿੱਚ ਕਿਹਾ ਗਿਆ ਕਿ ਇਨ੍ਹਾਂ ਲਾਭਾਂ ਨੂੰ ਵਾਪਸ ਲੈਣ ਨਾਲ ਪਰਿਵਾਰਾਂ ਤੋਂ ਬੁਨਿਆਦੀ ਭੋਜਨ, ਸਿਹਤ ਅਤੇ ਸਿੱਖਿਆ ਲਈ ਲੋੜੀਂਦੇ ਫ਼ੰਡ ਖੋਹੇ ਜਾਣਗੇ।

ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕੀਤਾ:

1. ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ, ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਘਰੇਲੂ ਬਿਜਲੀ, ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਮੇਰੀ ਰਸੋਈ ਯੋਜਨਾ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਆਸ਼ੀਰਵਾਦ ਸਕੀਮ ਅਤੇ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਹੋਰ ਸਾਰੀਆਂ ਅਜਿਹੀਆਂ ਸਕੀਮਾਂ ਅਤੇ ਵਿੱਤੀ ਸਹਾਇਤਾ ਜਾਰੀ ਰਹਿਣਗੀਆਂ ਅਤੇ ਸਾਰੇ ਯੋਗ ਲਾਭਪਾਤਰੀਆਂ ਦੇ ਲਾਭ ਸੁਰੱਖਿਅਤ ਰੱਖੇ ਜਾਣਗੇ।

2. ਪੰਜਾਬ ਸਰਕਾਰ ਹਰ ਸਲਾਨਾ ਬਜਟ ਵਿੱਚ ਇਹਨਾਂ ਸਕੀਮਾਂ ਲਈ ਢੁਕਵਾਂ ਪ੍ਰਬੰਧ ਕਰੇਗੀ ਅਤੇ ਸਮੇਂ ਸਿਰ ਫੰਡ ਜਾਰੀ ਕਰਨਾ ਅਤੇ ਲਾਭ ਪਹੁੰਚਾਉਣਾ ਯਕੀਨੀ ਬਣਾਏਗੀ।

3. ਇਹ ਸਦਨ ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਲਾਭ ਪ੍ਰਾਪਤ ਕਰ ਰਹੇ ਨਾਗਰਿਕਾਂ ਨੂੰ ਨੀਵਾਂ ਦਿਖਾਉਣ ਵਾਲ਼ੇ ਬਿਆਨਾਂ ਦੀ ਨਿਖੇਧੀ ਕਰਦਾ ਹੈ ਅਤੇ ਨਾਗਰਿਕਾਂ ਤੋਂ ਵਿੱਤੀ ਸਹਾਇਤਾ ਵਾਪਸ ਲੈਣ ਦੀਆਂ ਉਹਨਾਂ ਦੀਆਂ ਧਮਕੀਆਂ ਨੂੰ ਰੱਦ ਕਰਦਾ ਹੈ।

Tags: BREAKING NEWSPunjab Legislative Assemblypunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

by Ranjit Singh
7 days ago
0

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 