• Latest
  • Trending
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

2 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

2 minutes ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

29 minutes ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

1 hour ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

2 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

2 hours ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

3 hours ago
Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

12 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

12 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

October 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

– ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਰਾਜਬੀਰ ਸਿੰਘ ਘੁੰਮਣ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ: ਰਾਜਬੀਰ ਸਿੰਘ ਘੁੰਮਣ
– ਏਜੰਸੀਆਂ ਨਾਲ ਸਹਿਯੋਗ ਜਾਰੀ ਰੱਖਾਂਗਾ, 31 ਅਕਤੂਬਰ ਨੂੰ ਦੁਬਾਰਾ ਪੇਸ਼ ਹੋਵਾਂਗਾ: ਰਾਜਬੀਰ ਸਿੰਘ ਘੁੰਮਣ
– ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਹਰ ਮੁੱਦੇ ਵਿੱਚ ਮੇਰਾ ਨਾਮ ਘਸੀਟਣ ਦੀ ਕੋਸ਼ਿਸ਼ ਕਰਦੇ ਹਨ, ਪਰ ਲੋਕ ਜਾਣਦੇ ਹਨ ਕਿ ਕਿਹਦਾ ਨਾਮ ਨਸ਼ਿਆਂ ਨਾਲ ਜੁੜਿਆ ਹੋਇਆ ਹੈ: ਰਾਜਬੀਰ ਸਿੰਘ ਘੁੰਮਣ
– ਬਿਕਰਮ ਸਿੰਘ ਮਜੀਠੀਆ ਸਪੱਸ਼ਟ ਕਰਨ ਕਿ ਉਹ ਅਮਰੀਕਾ ਕਿਉਂ ਭੱਜੇ ਅਤੇ ਕਿੱਥੇ ਰਹੇ, ਮੈਂ ਉਸ ਘਰ ਦੇ ਵੇਰਵੇ ਵੀ ਨਸ਼ਰ ਕਰਨ ਲਈ ਤਿਆਰ ਹਾਂ: ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਕਾਰਜ ਅਫ਼ਸਰ (ਓਐਸਡੀ) ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੀਬੀਆਈ ਵੱਲੋਂ ਮੰਗਲਵਾਰ ਨੂੰ ਸਾਢੇ ਚਾਰ ਘੰਟੇ ਕੀਤੀ ਗਈ ਪੁੱਛਗਿੱਛ, ਜਿਸ ਦੌਰਾਨ ਉਨ੍ਹਾਂ ਤੋਂ ਲਗਭਗ 100 ਸਵਾਲ ਪੁੱਛੇ ਗਏ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਤਫ਼ਤੀਸ਼ੀ ਏਜੰਸੀਆਂ ‘ਤੇ ਪਾਏ ਜਾ ਰਹੇ ਰਾਜਨੀਤਿਕ ਦਬਾਅ ਨੂੰ ਦਰਸਾਉਂਦੀ ਹੈ।

ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜ਼ਿਆਦਾਤਰ ਸਵਾਲ ਪਹਿਲਾਂ ਪੁੱਛੇ ਗਏ ਸਵਾਲਾਂ ਦਾ ਹੀ ਦੁਹਰਾਓ ਸਨ। ਉਨ੍ਹਾਂ ਚੋਣਾਂ ਨੇੜੇ ਆਉਂਦੇ ਹੀ ਇਸ ਤਫ਼ਤੀਸ਼ੀ ਕਾਰਵਾਈ ਦੇ ਸਮੇਂ ‘ਤੇ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ।

ਪੁੱਛਗਿੱਛ ਤੋਂ ਵਾਪਸ ਪਰਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਤਫ਼ਤੀਸ਼ੀ ਏਜੰਸੀਆਂ ਦੀ ਸਥਾਪਨਾ ਸੰਵਿਧਾਨ ਦੀ ਰਾਖੀ ਲਈ ਕੀਤੀ ਗਈ ਸੀ, ਪਰ ਅੱਜ ਉਨ੍ਹਾਂ ਦਾ ਮਕਸਦ ਬਦਲਿਆ ਹੋਇਆ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ, “ਤਫ਼ਤੀਸ਼ੀ ਏਜੰਸੀਆਂ ਸੰਵਿਧਾਨ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸਨ, ਪਰ ਅੱਜ ਉਨ੍ਹਾਂ ਦਾ ਮਕਸਦ ਬਦਲਦਾ ਜਾਪਦਾ ਹੈ। ਮੇਰੇ ਜ਼ਰੀਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨਾ ਹੀ ਨਿਸ਼ਾਨਾ ਹੈ, ਪਰ ਇਹ ਸਫ਼ਲ ਨਹੀਂ ਹੋਵੇਗਾ।”

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਇਸ ਲੰਬੀ ਪੁੱਛਗਿੱਛ ਦੇ ਮਕਸਦ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਿਆਦਾਤਰ ਸਵਾਲ ਪਹਿਲਾਂ ਦੀਆਂ ਮੁਲਾਕਾਤਾਂ ਦੌਰਾਨ ਪੁੱਛੇ ਜਾ ਚੁੱਕੇ ਸਨ। ਉਨ੍ਹਾਂ ਇਹ ਮੰਨਦਿਆਂ ਕਿ ਅਫ਼ਸਰ ਆਪਣੀ ਡਿਊਟੀ ਨਿਭਾ ਰਹੇ ਹਨ, ਸਵਾਲ ਕੀਤਾ ਕਿ ਅਫ਼ਸਰਾਂ ਅਤੇ ਤਫ਼ਤੀਸ਼ੀ ਏਜੰਸੀਆਂ ‘ਤੇ ਦਬਾਅ ਕੌਣ ਪਾ ਰਿਹਾ ਹੈ?

ਪੱਛਮੀ ਬੰਗਾਲ ਦੀ ਮਿਸਾਲ ਦਿੰਦਿਆਂ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਵਿੱਚ ਵੀ ਉਹੀ ਪੈਟਰਨ ਅਪਣਾਇਆ ਜਾ ਰਿਹਾ ਹੈ। ਰਾਜਬੀਰ ਸਿੰਘ ਘੁੰਮਣ ਨੇ ਸਵਾਲ ਕੀਤਾ ਕਿ ਜੇਕਰ ਕੋਈ ਗੜਬੜੀ ਦਾ ਸਬੂਤ ਸੀ ਤਾਂ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਚਾਰ ਸਾਲਾਂ ਤੱਕ ਨਿਸ਼ਕ੍ਰਿਆ ਕਿਉਂ ਰਹੇ, ਅਤੇ ਚੋਣਾਂ ਨੇੜੇ ਆਉਂਦੇ ਹੀ ਕਾਰਵਾਈ ਤੇਜ਼ ਕਿਉਂ ਹੋ ਰਹੀ ਹੈ?

ਸਰਕਾਰੀ ਦਫ਼ਤਰਾਂ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੇ ਸਿਆਸੀ ਮਕਸਦ ਨਾਲ ਫਾਈਲਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਬਾਰ-ਬਾਰ ਉਨ੍ਹਾਂ ਦਾ ਨਾਮ ਨਸ਼ਿਆਂ, ਮਾਈਨਿੰਗ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਵਿਵਾਦਾਂ ਵਿੱਚ ਘਸੀਟਣ ਦੀ ਕੋਸ਼ਿਸ਼ ਕਰਦੇ ਹਨ, ਪਰ ਉਹ ਸਫ਼ਲ ਨਹੀਂ ਹੋਣਗੇ। ਉਨ੍ਹਾਂ ਦਾਅਵਾ ਕੀਤਾ, “ਲੋਕ ਪਹਿਲਾਂ ਹੀ ਜਾਣਦੇ ਹਨ ਕਿ ਨਸ਼ਿਆਂ ਦੇ ਮੁੱਦੇ ਨਾਲ ਕਿਸ ਦਾ ਨਾਮ ਜੁੜਿਆ ਹੋਇਆ ਸੀ ਅਤੇ ਬਿਕਰਮ ਸਿੰਘ ਮਜੀਠੀਆ ਇਸ ਛਵੀ ਤੋਂ ਖਹਿੜਾ ਨਹੀਂ ਛੁਡਾ ਸਕਣਗੇ।”

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਨਾਮ ਬਿਨਾਂ ਵਜ੍ਹਾ ਦੇ ਮਾਮਲਿਆਂ ਨਾਲ ਜੋੜਨ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਤਿੱਖਾ ਜਵਾਬ ਦਿੰਦਿਆਂ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਅਕਾਲੀ ਆਗੂ ਨੂੰ ਅਮਰੀਕਾ ਵਿੱਚ ਉਨ੍ਹਾਂ ਦੇ ਠਹਿਰਨ ਬਾਰੇ ਸਵਾਲਾਂ ਦੇ ਜਵਾਬ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ, “ਕੀ ਕਿਸੇ ਨੇ ਮਜੀਠੀਆ ਤੋਂ ਪੁੱਛਿਆ ਕਿ ਉਹ ਅਮਰੀਕਾ ਕਿਉਂ ਭੱਜੇ ਸਨ ਅਤੇ ਉੱਥੇ ਕਿੱਥੇ ਰਹੇ? ਜੇਕਰ ਉਹ ਜਵਾਬ ਨਹੀਂ ਦਿੰਦੇ ਤਾਂ ਮੈਂ ਉਸ ਘਰ ਦੇ ਵੇਰਵੇ ਵੀ ਸਾਂਝੇ ਕਰਾਂਗਾ ਜਿੱਥੇ ਉਹ ਰਹਿੰਦੇ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ, ਓਐਸਡੀ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਇਮਾਨਦਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਦੱਸਿਆ ਅਤੇ ਦਾਅਵਾ ਕੀਤਾ ਕਿ ਸੀ.ਐਮ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਦਾ ਅਕਸ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹਿਣਗੀਆਂ।

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸੱਦਿਆ ਜਾਵੇਗਾ, ਉਹ ਤਫ਼ਤੀਸ਼ੀ ਏਜੰਸੀਆਂ ਨਾਲ ਸਹਿਯੋਗ ਕਰਦੇ ਰਹਿਣਗੇ ਅਤੇ ਉਨ੍ਹਾਂ ਪੁਸ਼ਟੀ ਕੀਤੀ ਕਿ ਉਹ ਤੈਅ ਪ੍ਰੋਗਰਾਮ ਅਨੁਸਾਰ 31 ਅਕਤੂਬਰ ਨੂੰ ਸੀਬੀਆਈ ਅੱਗੇ ਮੁੜ ਪੇਸ਼ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCBILatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
October 28, 2026
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

Most Popular

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
4 weeks ago
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 