Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ 29 ਅਕਤੂਬਰ ਨੂੰ ਪੰਜਾਬ ਸਰਕਾਰ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ। ਕੰਟਰੈਕਟ ਵਰਕਰ ਯੂਨੀਅਨ ਅੱਜ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਨੂੰ ਮਿਲਣਗੇ ਅਤੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਰੱਖਣਗੇ। ਇਸ ਮੀਟਿੰਗ ਵਿੱਚ ਸਰਕਾਰ ਨਾਲ ਹੋਈ ਗੱਲਬਾਤ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮੀਟਿੰਗ ਤੋਂ ਪਹਿਲਾਂ ਹੀ ਯੂਨੀਅਨ ਨੇ ਸਪਸ਼ੱਟ ਕਰ ਦਿੱਤਾ ਹੈ ਕਿ ਜੇ ਅੱਜ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਵੀ ਤੈਅ ਕੀਤੀ ਜਾ ਸਕਦੀ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਸਰਕਾਰ ਮੰਗਾਂ ਦਾ ਹੱਲ ਕਰ ਦਿੰਦੀ ਹੈ ਤਾਂ ਠੀਕ ਹੈ, ਨਹੀਂ ਤਾਂ ਯੂਨੀਅਨ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਸੀ। ਹਾਲਾਂਕਿ, ਚਾਰ ਦਿਨਾਂ ਬਾਅਦ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਦੇਣ ਤੋਂ ਬਾਅਦ ਹੜਤਾਲ ਨੂੰ ਅਗਲੇ ਫ਼ੈਸਲੇ ਤੱਕ ਟਾਲ ਦਿੱਤਾ ਗਿਆ ਸੀ। ਹੁਣ ਯੂਨੀਅਨ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























