Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?
ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਵਿੱਚ ਸ਼ਰਾਬ ਅਤੇ ਨਸ਼ਿਆਂ ਨਾਲ ਸਬੰਧਤ ਗੀਤਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਵਿੱਚ “ਪਟਿਆਲਾ ਪੈੱਗ,” “5 ਤਾਰਾ ਠੇਕੇ,” ਅਤੇ “ਜੇਬ ਵਿੱਚੋ ਫੀਮ ਲੱਬੀਆ” ਵਰਗੇ ਗੀਤ ਸ਼ਾਮਲ ਹਨ। ਇਸ ਤੋਂ ਇਲਾਵਾ, ਸੰਗੀਤ ਸਮਾਰੋਹ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਬੁਲਾਉਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਦਲਜੀਤ ਦੇ ਨਕਲੀ ਕਾਰਤੂਸਾਂ ਵਾਲੀ ਬੈਲਟ ਪਹਿਨਣ ‘ਤੇ ਵੀ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਇਹ ਸ਼ਿਕਾਇਤ ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ ਨੇ 27 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਡੀਸੀਪੀ (ਦੱਖਣ-ਪੂਰਬ) ਨੂੰ ਇੱਕ ਪੱਤਰ ਲਿਖ ਕੇ ਦਿੱਤੀ ਹੈ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਦੇ ਔਰਾ ਇੰਡੀਆ ਟੂਰ 2026 ਦੇ ਹਿੱਸੇ ਵਜੋਂ, 30 ਅਕਤੂਬਰ ਨੂੰ ਦਿੱਲੀ ਵਿੱਚ ਇੱਕ ਲਾਈਵ ਸੰਗੀਤ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਜਵਾਹਰ ਲਾਲ ਨਹਿਰੂ (JLN) ਸਟੇਡੀਅਮ ਵਿੱਚ ਹੋਵੇਗਾ। ਦਿਲਜੀਤ ਦੋਸਾਂਝ ਲਗਭਗ ਦੋ ਸਾਲਾਂ ਬਾਅਦ ਦੁਬਾਰਾ ਭਾਰਤ ਦਾ ਦੌਰਾ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























