• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

46 minutes ago
ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

2 hours ago
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

2 hours ago
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

2 hours ago
ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

2 hours ago
ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

2 hours ago
ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

2 hours ago
ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

2 hours ago
Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

3 hours ago
Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

3 hours ago
ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, October 29, 2026
No Result
View All Result
18 °c
Chandigarh
19 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

October 29, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ ‘ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਨੇਤਰਹੀਣ ਉਮੀਦਵਾਰਾਂ ਲਈ ਗਰੁੱਪ ਡੀ ਦੀਆਂ 28 ਅਸਾਮੀਆਂ ਭਰਤੀ ਅਧੀਨ, ਬੈਕਲਾਗ ਖਾਲੀ ਅਸਾਮੀਆਂ ਵੀ ਜਲਦ ਭਰੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ ‘ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਅਹਿਮ ਮੰਗਾਂ ਦੇ ਨਿਪਟਾਰੇ ਲਈ 10 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਮੋਰਚਿਆਂ ਨਾਲ ਅਹਿਮ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ; 29 ਅਕਤੂਬਰ 2026 (ਵਿਸ਼ਵ ਵਾਰਤਾ);- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਸਾਰੀਆਂ ਰਸਮਾਂ ਮੁਕੰਮਲ ਕਰਕੇ ਯੋਗ ਕੇਸ ਪਰਸੋਨਲ ਵਿਭਾਗ ਨੂੰ ਭੇਜਣ ਤਾਂ ਜੋ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਤਰੀਕੇ ਨਾਲ ਸਿੱਧੇ ਠੇਕੇ ਦੇ ਅਧਾਰ ‘ਤੇ ਲਿਆਂਦਾ ਜਾ ਸਕੇ।

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਨਾਲ ਉੱਚ ਪੱਧਰੀ ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਕਿਹਾ, “ਇਹਨਾਂ ਨਿਰਦੇਸ਼ਾਂ ਦਾ ਉਦੇਸ਼ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026’ ਅਧੀਨ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣਾ ਹੈ।”

ਉਨ੍ਹਾਂ ਨੇ ਦਸ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਸਾਂਝੇ ਮੋਰਚਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਗ ਕਾਮਿਆਂ ਨੂੰ ਸੂਬਾ ਸਰਕਾਰ ਨਾਲ ਸਿੱਧੇ ਠੇਕੇ ‘ਤੇ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਕੋਈ ਪ੍ਰਬੰਧਕੀ ਅੜਚਣ ਦੇਰੀ ਦਾ ਕਾਰਨ ਨਹੀਂ ਬਣਨੀ ਚਾਹੀਦੀ।

ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਸੀ.ਪੀ.ਐਫ. ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਸਪੱਸ਼ਟ ਭਰੋਸਾ ਦਿੰਦਿਆਂ ਕਿਹਾ, “ਰਾਜ ਸਰਕਾਰ ਉਨ੍ਹਾਂ ਦੇ ਮਸਲਿਆਂ ਦੇ ਹਾਂ-ਪੱਖੀ ਅਤੇ ਜਲਦ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।”

ਨੈਸ਼ਨਲ ਫੈਡਰੇਸ਼ਨ ਆਫ ਦਿ ਬਲਾਇੰਡ ਦੇ ਵਫ਼ਦ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਮੈਂਬਰਾਂ ਨੂੰ ਜਾਣੂ ਕਰਵਾਇਆ, “ਨੇਤਰਹੀਣ ਉਮੀਦਵਾਰਾਂ ਲਈ ਰਾਖਵੀਆਂ ਗਰੁੱਪ ਡੀ ਦੀਆਂ 28 ਖਾਲੀ ਅਸਾਮੀਆਂ ਨੂੰ ਭਰਨ ਲਈ ਅਧਿਕਾਰਤ ਭਰਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹੋਰ ਗਰੁੱਪਾਂ ਵਿੱਚ ਮੌਜੂਦਾ ਬੈਕਲਾਗ ਅਸਾਮੀਆਂ ਨੂੰ ਵੀ ਸਬੰਧਤ ਅਹੁਦਿਆਂ ਲਈ ਆਉਣ ਵਾਲੀਆਂ ਭਰਤੀ ਮੁਹਿੰਮਾਂ ਦੌਰਾਨ ਨਾਲੋ-ਨਾਲ ਭਰਿਆ ਜਾਵੇਗਾ।”

ਸਿੱਖਿਆ ਵਿਭਾਗ ਦੀਆਂ 4 ਵੱਖ-ਵੱਖ ਯੂਨੀਅਨਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਹਰੇਕ ਵਫ਼ਦ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੁੱਖ ਮੰਗਾਂ ਤੇਜ਼ੀ ਨਾਲ ਪ੍ਰਬੰਧਕੀ ਮਨਜ਼ੂਰੀ ਲਈ ਪਹਿਲਾਂ ਹੀ ਵਿਚਾਰ ਅਧੀਨ ਹਨ।

ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਘੱਟੋ-ਘੱਟ ਰੋਜ਼ਾਨਾ ਦਿਹਾੜੀ ਸਬੰਧੀ ਦਿੱਤੇ ਮੰਗ ਪੱਤਰ ‘ਤੇ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗ ਨੂੰ ਬਿਨਾਂ ਕਿਸੇ ਦੇਰੀ ਦੇ ਰਸਮੀ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਭੰਗੂ; ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ; ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨ ਕੌਰ ਅਤੇ ਵੀਰਕਰਨ ਸਿੰਘ; ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਵੱਲੋਂ ਤਜਿੰਦਰ ਕੌਰ ਅਤੇ ਹਰਮਨ ਸਿੰਘ; ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵੱਲੋਂ ਪਰਵੀਨ ਸ਼ਰਮਾ ਅਤੇ ਦੀਪਕ ਨਾਗਪਾਲ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ; ਨੈਸ਼ਨਲ ਫੈਡਰੇਸ਼ਨ ਆਫ ਦਿ ਬਲਾਇੰਡ ਵੱਲੋਂ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਪਰਮਿੰਦਰ ਸਿੰਘ ਅਤੇ ਕਮਲਜੀਤ ਸਿੰਘ; ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ, ਹਰਪ੍ਰੀਤ ਸਿੰਘ ਅਤੇ ਸਾਹਿਬ ਸਿੰਘ; ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋਂ ਸੁਖਜੀਤ ਸਿੰਘ ਡਿੰਪੀ, ਜਰਨੈਲ ਸਿੰਘ ਔਜਲਾ, ਗੁਰਮੇਲ ਸਿੰਘ ਵਿਰਕ, ਧਰਮਿੰਦਰ ਸਿੰਘ ਅਤੇ ਰਣਬੀਰ ਸਿੰਘ ਨੇ ਮੀਟਿੰਗਾਂ ਦੌਰਾਨ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
October 29, 2026
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

by Ankit
October 29, 2026
0

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ...

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

by Ankit
October 29, 2026
0

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ ਚੰਡੀਗੜ੍ਹ/ਪਟਿਆਲਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 