Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ
– ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ ਹੈ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਲਈ ਤਰੀਕ ਅਤੇ ਸਮਾਂ ਨਿਰਧਾਰਤ ਕਰਨ ਦੀ ਬੇਨਤੀ ਕੀਤੀ ਹੈ।
ਪੱਤਰ ਰਾਹੀਂ ਐਕਟ ਦੇ ਵੱਖ-ਵੱਖ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਲਈ ਸਮਾਂ ਮੰਗਿਆ ਗਿਆ ਹੈ। ਸੱਤ ਮੈਂਬਰੀ ਨੋਡਲ ਅਫ਼ਸਰ ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗਾਂ ਕਰਕੇ ਪ੍ਰਸਤਾਵਿਤ ਸੋਧਾਂ ਬਾਰੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।























