ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕਸਬਾ ਬੁਢਲਾਡਾ ਵਿਖੇ ਲੋਕਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਚਿੱਟੇ (ਹੈਰੋਇਨ) ਦਾ ਸੇਵਨ ਕਰਦੇ ਹੋਏ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਨੂੰ ਘੇਰਨ ਵਾਲੇ ਲੋਕਾਂ ਨੇ ਦੋਸ਼ ਲਾਇਆ ਕਿ ਉਸ ਦੀ ਜੇਬ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਇੱਕ ਛੋਟੀ ਪੁੜੀ ਬਰਾਮਦ ਹੋਈ ਹੈ। ਉਨ੍ਹਾਂ ਨੇ ਉਸ ਨੂੰ ਸੜਕ ‘ਤੇ ਬਿਠਾ ਦਿੱਤਾ ਅਤੇ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ।ਇਸ ਘਟਨਾ ਤੋਂ ਬਾਅਦ, ਭੀੜ ਨੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਦੇ ਰੋਹ ਨੂੰ ਦੇਖਦੇ ਹੋਏ, ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੁਢਲਾਡਾ ਪੁਲਿਸ ਵੱਲੋਂ ਸਬੰਧਤ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਇਸ ਤੋਂ ਬਾਅਦ ਪੁਲਿਸ ਨੇ ਥਾਣਾ ਬੁਢਲਾਡਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸਹਿਜਪ੍ਰੀਤ ਜਹਾਨ ਖੇਲਾਂ ਵਿਖੇ ਟ੍ਰੇਨਿੰਗ ਕਰ ਰਿਹਾ ਸੀ ਅਤੇ ਉਸ ਦੀ ਡਿਊਟੀ ਬੁਢਲਾਡਾ ਵਿਖੇ ਲਗਾਈ ਗਈ ਸੀ। ਇਸ ਦੌਰਾਨ ਸ਼ਹਿਰ ਵਿੱਚ ਲੋਕਾਂ ਨੇ ਉਸ ਨੂੰ ਕਥਿਤ ਤੌਰ ’ਤੇ ਨਸ਼ੇ ਦਾ ਸੇਵਨ ਕਰਦੇ ਹੋਏ ਫੜ ਲਿਆ। ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਇਸ ਦੇ ਆਧਾਰ ’ਤੇ ਥਾਣਾ ਬੁਢਲਾਡਾ ਵਿਖੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...























