ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ CRPF ਸੁਰੱਖਿਆ ਪ੍ਰਦਾਨ ਕੀਤੀ ਹੈ। ਪਰਿਵਾਰ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠਾ ਹੈ ,ਜਿਸਦੇ ਚਲਦਿਆਂ ਕੇਂਦਰ ਸਰਕਾਰ ਨੇ ਇਹ ਸੁਰੱਖਿਆ ਮੁਹੱਈਆ ਕਰਵਾਈ ਹੈ।ਇਸ ਦੌਰਾਨ, ਅੱਜ (30 ਅਕਤੂਬਰ) ਝੋਟਾ ਦੇ ਕਤਲ ਨੂੰ 18 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਦੀ ਲਾਸ਼ ਇਸ ਸਮੇਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਗਈ ਹੈ, ਪਰ ਅਜੇ ਤੱਕ ਪੋਸਟਮਾਰਟਮ ਨਹੀਂ ਹੋ ਸਕਿਆ ਹੈ । ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਸੀਆਰਪੀਐਫ ਦੇ ਜਵਾਨ ਮਾਨਸਾ ਵਿਖੇ ਪਹੁੰਚ ਚੁੱਕੇ ਹਨ ਜੋ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਦੇ ਵਿੱਚ ਤਾਇਨਾਤ ਰਹਿਣਗੇ।























