Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ
ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ): ਆਪ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੀ ਵੀ ਦਿੱਲੀ ‘ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਨੇ ਅੱਜ ਸ਼ਨੀਵਾਰ, 31 ਅਕਤੂਬਰ ਨੂੰ ਦਿੱਲੀ ਵਿੱਚ ਪੰਜਾਬ ਦੇ ਮੋਹਰੀ ਲੀਡਰਾਂ ਨੂੰ ਦਿੱਲੀ ਬੁਲਾਇਆ ਹੈ। ਇਸ ਮੀਟਿੰਗ ‘ਚਨਵੇਂ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਚਰਨਜੀਤ ਚੰਨੀ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਸਮੇਤ ਹੋਰ ਸੀਨੀਅਰ ਲੀਡਰ ਸ਼ਾਮਿਲ ਹੋਣਗੇ।
ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਚੋਣ ਤਿਆਰੀਆਂ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਵੀ 4 ਨਵੰਬਰ ਸੰਗਰੂਰ ਪਹੁੰਚਣਗੇ, ਜਿੱਥੇ ਉਹ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ, ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।






















