Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਾਡੀ ਸ਼ਾਨ ਹੈ ਅਤੇ ਇਸ ਦਾ ਇਤਿਹਾਸ ਕੁਰਬਾਨੀਆਂ ਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਇਸ ਦਿਹਾੜੇ ’ਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਿਖਿਆ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਲਿਖਿਆ ਕਿ, “ਅੱਜ ‘ਪੰਜਾਬੀ ਸੂਬਾ ਦਿਵਸ’ ਦੇ ਮੌਕੇ ‘ਤੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਸਾਡਾ ਪੰਜਾਬ ਸਾਡੀ ਸ਼ਾਨ ਹੈ, ਜਿਸਦਾ ਇਤਿਹਾਸ ਕੁਰਬਾਨੀਆਂ ਅਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ… ਆਓ, ਇਸ ਦਿਹਾੜੇ ‘ਤੇ ਆਪਣੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਈਏ…ਇਨਕਲਾਬ ਜ਼ਿੰਦਾਬਾਦ!”






















