Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਆਖਰੀ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਕਪਤਾਨ ਸ਼੍ਰੇਅਸ ਅਈਅਰ ਇਸ ਲੜੀ ਵਿੱਚ ਪਹਿਲੀ ਵਾਰ ਟਾਸ ਹਾਰੇ ਹਨ। ਭੁਵਨੇਸ਼ਵਰ ਕੁਮਾਰ ਅਤੇ ਵਰੁਣ ਚੱਕਰਵਰਤੀ ਦੀ ਭਾਰਤੀ ਟੀਮ ਵਿੱਚ ਵਾਪਸੀ ਹੋਈ ਹੈ। ਵੈਭਵ ਸੂਰਿਆਵੰਸ਼ੀ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਭਾਰਤ ਅਤੇ ਨਿਊਜ਼ੀਲੈਂਡ ਨੇ 35 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 22 ਮੈਚ ਜਿੱਤੇ ਹਨ, ਜਦੋਂ ਕਿ ਨਿਊਜ਼ੀਲੈਂਡ ਨੇ 12 ਜਿੱਤੇ ਹਨ। ਇੱਕ ਮੈਚ ਟਾਈ ਰਿਹਾ ਹੈ। ਇਸ ਲੜੀ ‘ਚ ਭਾਰਤ ਨੇ ਪਹਿਲੇ ਤਿੰਨ ਮੈਚ ਜਿੱਤ ਕੇ 3-0 ਦੀ ਬੜ੍ਹਤ ਬਣਾਈ। ਚੌਥੇ ਟੀ-20 ਵਿੱਚ, ਨਿਊਜ਼ੀਲੈਂਡ ਨੇ ਵਾਪਸੀ ਕੀਤੀ ਅਤੇ ਭਾਰਤ ਵਿਰੁੱਧ ਆਪਣਾ ਸਭ ਤੋਂ ਵੱਡਾ ਟੀ-20 ਸਕੋਰ ਬਣਾਇਆ। ਜਿਸ ‘ਚ ਨਿਊਜ਼ੀਲੈਂਡ ਨੇ 87 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ।
ਭਾਰਤੀ ਟੀਮ: ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਤਿਲਕ ਵਰਮਾ, ਨਿਤੀਸ਼ ਕੁਮਾਰ ਰੈਡੀ, ਨਮਨ ਧੀਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਵਰੁਣ ਚੱਕਰਵਰਤੀ, ਭੁਵਨੇਸ਼ਵਰ ਕੁਮਾਰ
ਨਿਊਜ਼ੀਲੈਂਡ ਦੀ ਟੀਮ: ਟਿਮ ਸੀਫਰਟ, ਫਿਨ ਐਲਨ, ਗਲੇਨ ਫਿਲਿਪਸ, ਡੈਰਿਲ ਮਿਚੇਲ, ਬੇਵਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਚੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨ, ਜੈਕਬ ਡਫੀ, ਅਤੇ ਬਲੇਅਰ ਟਿਕਨਰ।























