Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP
ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ, ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।
ਦੋਵੇਂ ਵਿਧਾਇਕਾਂ ਦੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਤਕ ਰੈਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਪਾਰਟੀ ਛੱਡਣ ਦੇ ਆਪਣੇ ਕਾਰਨ ਦੱਸਣ ਲਈ ਸ਼ਾਮ 4:30 ਵਜੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਬੁਲਾਈ ਹੈ।























