Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਹਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 7 ਵਿਕਟਾਂ ‘ਤੇ 191 ਦੌੜਾਂ ਬਣਾਈਆਂ ਹਨ ਅਤੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ ਹੈ।
ਭਾਰਤ ਵੱਲੋਂ ਈਸ਼ਾਨ ਕਿਸ਼ਨ ਨੇ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸ਼੍ਰੇਅਸ ਅਈਅਰ ਨੇ 50 ਦੌੜਾਂ ਬਣਾਈਆਂ। ਨਮਨ ਧੀਰ ਨੇ 33 ਅਤੇ ਨਿਤੀਸ਼ ਰੈੱਡੀ ਨੇ 22 ਦੌੜਾਂ ਦਾ ਯੋਗਦਾਨ ਪਾਇਆ।
ਨਿਊਜ਼ੀਲੈਂਡ ਵੱਲੋਂ ਐਡਮ ਮਿਲਨ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ। ਨਾਥਨ ਸਮਿੱਥ ਅਤੇ ਬਲੇਅਰ ਟਿਕਨਰ ਨੇ 2-2 ਵਿਕਟਾਂ ਲਈਆਂ।























