ਚੰਡੀਗੜ, 13 ਜੁਲਾਈ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇਥੇ ਕਲਿਆਣ ਭਵਨ ਪੰਜਾਬ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਰਜਾ ਚਾਰ ਦੇ 13 ਉਮੀਦਵਾਰ, 08 ਕਲਰਕ ਤੇ 01 ਡਰਾਈਵਰ ਤੋਂ ਇਲਾਵਾ ਅੰਗਹੀਣ ਕੋਟੇ ਅਧੀਨ ਦਰਜਾ ਚਾਰ ਦੇ 10 ਕਰਮਚਾਰੀਆਂ ਨੂੰ ਪਦਉਨੱਤ ਕਰਕੇ ਕਲਰਕ ਵਜਂੋ ਨਿਯੁੱਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਮੰਤਰੀ ਵੱਲੋ ਨਵ-ਨਿਯੁੱਕਤ ਅਤੇ ਪੱਦ-ਉਨੱਤ ਕਰਮਚਾਰੀਆਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਜਸਪਾਲ ਕੌਰ, ਸਹਾਇਕ ਡਾਇਰੈਟਰ ਡਾ: ਅਨੂ ਚੋਪੜਾ ਦੋਸ਼ਾਂਝ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਿਰ ਸਨ ।