Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ
ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਕਥਿਤ ਤੌਰ ’ਤੇ ਧਮਕੀ ਭਰੀ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਦੱਸਦਿਆਂ ਅਦਾਕਾਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ।
ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ, ਤੁਸ਼ਾਰ ਕਪੂਰ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਐਂਟੀ-ਐਕਸਟੌਰਸ਼ਨ ਸੈੱਲ ਅਤੇ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ।
ਪੁਲਿਸ ਵੱਲੋਂ ਧਮਕੀ ਭਰੀ ਕਾਲ ਦੇ ਸਰੋਤ ਅਤੇ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਬਾਰੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਫੋਨ ਕਰਨ ਵਾਲੇ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਅਸਲ ਸਬੰਧ ਹੋਣ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।























