Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ
ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
ਪਾਰਟੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਰਵੀ ਮੋਹਨ ਨੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।























