Punjab CM ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ’ਚ ਕਰਨਗੇ ਪ੍ਰੈੱਸ ਕਾਨਫਰੰਸ
– ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਹੋ ਸਕਦੇ ਹਨ ਵੱਡੇ ਐਲਾਨ
– ਦੀਵਾਲੀ ਤੋਂ ਪਹਿਲਾਂ ਮਿਲ ਸਕਦੀ ਹੈ ਖ਼ੁਸ਼ਖ਼ਬਰੀ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹਿੱਤ ਵਿੱਚ ਕੁਝ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੂਤਰਾਂ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੋਈ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਵਿੱਤੀ ਲਾਭਾਂ ਸਬੰਧੀ ਵੀ ਐਲਾਨ ਹੋਣ ਦੀ ਉਮੀਦ ਹੈ।
ਹਾਲਾਂਕਿ, ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਸਰਕਾਰ ਵੱਲੋਂ ਐਲਾਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਹੁਣ ਸਭ ਦੀਆਂ ਨਜ਼ਰਾਂ ਦੁਪਹਿਰ 12 ਵਜੇ ਹੋਣ ਵਾਲੀ ਪ੍ਰੈੱਸ ਕਾਨਫਰੰਸ ’ਤੇ ਟਿਕੀਆਂ ਹੋਈਆਂ ਹਨ।























