• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

1 day ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

60 minutes ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

2 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

3 hours ago
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

3 hours ago
ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

3 hours ago
ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

3 hours ago
ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

3 hours ago
ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

4 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

November 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

• ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧਾ ਕੇ 53 ਫੀਸਦੀ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪਹਿਲੀ ਦਫ਼ਾ ਮੁਲਾਜ਼ਮਾਂ ਨੂੰ ਸਿਰਫ਼ ਦੋ ਮਹੀਨਿਆਂ ਵਿੱਚ 11 ਫੀਸਦੀ ਮਹਿੰਗਾਈ ਭੱਤਾ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪਿਛਲੀਆਂ ਸਰਕਾਰਾਂ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਅਸੀਂ ਕਦੇ ਇਹ ਗੱਲ ਨਹੀਂ ਆਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ LIVE ——- अहम प्रेस कॉन्फ्रेंस, चंडीगढ़ से LIVE https://t.co/CVf1qKsrga

— Bhagwant Mann (@BhagwantMann) November 4, 2026

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਵਧਿਆ ਹੋਇਆ ਮਹਿੰਗਾਈ ਭੱਤਾ ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ। ਇਸ ਐਲਾਨ ਨਾਲ ਪਿਛਲੇ ਦੋ ਮਹੀਨਿਆਂ ਵਿੱਚ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਹੋਇਆ ਹੈ, ਜਿਸ ਨਾਲ ਅੱਠ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਕਸਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਸਾਡੀ ਸਰਕਾਰ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਅਤੇ ਇਹ ਯਕੀਨੀ ਬਣਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਤੋਂ ਵਾਂਝਾ ਰੱਖਣ ਵਿੱਚ ਵਿੱਤੀ ਮੁਸ਼ਕਲਾਂ ਨੂੰ ਬਹਾਨਾ ਨਹੀਂ ਬਣਾਇਆ ਜਾਵੇਗਾ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਅਸੀਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਡੀ.ਏ. ਵਧ ਕੇ 53 ਫੀਸਦੀ ਹੋ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਨੂੰ ਲਗਪਗ 3,988 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਲਾਭ ਮਿਲੇਗਾ। ਮੁਲਾਜ਼ਮ ਸਾਡੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ, ਹੱਕਾਂ ਅਤੇ ਸਰਵਪੱਖੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ।”

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਸ਼ਾਸਨ ਅਤੇ ਲੋਕ ਸੇਵਾ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਥਾਹ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ, “ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਪਰਿਵਾਰਕ ਮੈਂਬਰ ਹਨ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ। ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ, ਅਮਨ-ਕਾਨੂੰਨ ਬਣਾਈ ਰੱਖਣ ਅਤੇ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ ਲਾਗੂ ਕਰਨ ਵਿੱਚ ਜੋ ਸਫ਼ਲਤਾ ਹਾਸਲ ਕੀਤੀ ਹੈ, ਉਹ ਮੁੱਖ ਤੌਰ `ਤੇ ਸਾਡੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਕਾਰਨ ਸੰਭਵ ਹੋਇਆ ਹੈ।”

ਮੁੱਖ ਮੰਤਰੀ ਨੇ ਸਮੂਹ ਮੁਲਾਜ਼ਮਾਂ ਦੀ ਤਨਦੇਹੀ ਨਾਲ ਸੇਵਾ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਰਕਾਰੀ ਨੌਕਰੀਆਂ ਉੱਤੇ ਲਾਮਿਸਾਲ ਭਰਤੀ ਦੀਆਂ ਪਹਿਲਕਦਮੀਆਂ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਅਤੇ ਨੌਂ ਮਹੀਨਿਆਂ ਦੌਰਾਨ ਸਰਕਾਰੀ ਵਿਭਾਗਾਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ ਚਲਾਈ ਹੈ। ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 71,777 ਸਰਕਾਰੀ ਨੌਕਰੀਆਂ ਦਿੱਤੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਮੈਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਕਰਨ ਲਈ ਹਮੇਸ਼ਾ ਗੱਲਬਾਤ ਨੂੰ ਤਰਜੀਹ ਦਿੱਤੀ ਹੈ ਅਤੇ ਸਾਡੇ ਦਰਵਾਜ਼ੇ ਉਨ੍ਹਾਂ ਲਈ ਹਰ ਸਮੇਂ ਖੁੱਲ੍ਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਐਲਾਨ ਨਾਲ ਪੰਜਾਬ ਦੇ ਕਰੀਬ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਜਾਵੇਗੀ। ਉਨ੍ਹਾਂ ਕਿਹਾ, “ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਖ਼ੁਸ਼ੀ ਦਾ ਦਿਨ ਹੈ। ਦੀਵਾਲੀ ਦੇ ਤੋਹਫ਼ੇ ਵਜੋਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਵਿੱਚ ਵਾਧੂ ਤਿੰਨ ਫੀਸਦੀ ਦਾ ਵਾਧਾ ਮਿਲ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਵਾਧਾ ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ ਅਤੇ ਦਸੰਬਰ ਮਹੀਨੇ ਵਿੱਚ ਦਿੱਤੀ ਜਾਣ ਵਾਲੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਤਿੰਨ ਵਾਧਾ ਸ਼ਾਮਲ ਹੋਵੇਗਾ। ਇਸ ਵਾਧੇ ਨਾਲ ਪੰਜਾਬ ਵਿੱਚ ਡੀ.ਏ. 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਸਿਰਫ਼ 28 ਫੀਸਦੀ ਦੀ ਦਰ ਨਾਲ ਡੀ.ਏ. ਮਿਲ ਰਿਹਾ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਲਗਾਤਾਰ ਡੀ.ਏ. ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “2022 ਤੋਂ ਲੈ ਕੇ ਹੁਣ ਤੱਕ ਸੂਬਾ ਸਰਕਾਰ ਨੇ ਡੀ.ਏ. ਵਿੱਚ 25 ਫ਼ੀਸਦੀ ਦਾ ਵਾਧਾ ਕੀਤਾ ਹੈ। ਮਹਿਜ਼ ਦੋ ਮਹੀਨੇ ਪਹਿਲਾਂ ਸਤੰਬਰ ਵਿੱਚ, ਡੀ.ਏ. ਵਿੱਚ ਅੱਠ ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਸਰਕਾਰ ਨੇ ਮਹਿਜ਼ ਦੋ ਮਹੀਨਿਆਂ ਦੇ ਵਕਫ਼ੇ ਵਿੱਚ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ, “ਇਸ 11 ਫ਼ੀਸਦੀ ਦੇ ਵਾਧੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1,813 ਕਰੋੜ ਰੁਪਏ ਦਾ ਫਾਇਦਾ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ 2022 ਵਿੱਚ ਸੂਬਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨਾਲ ਸਬੰਧਤ ਵੱਡੀ ਵਿੱਤੀ ਦੇਣਦਾਰੀ ਪਹਿਲਾਂ ਹੀ ਬਕਾਇਆ ਸੀ। ਉਨ੍ਹਾਂ ਕਿਹਾ, “ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਲਾਭ ਪਹਿਲੀ ਜਨਵਰੀ 2016 ਤੋਂ ਲਾਗੂ ਹੋਣੇ ਚਾਹੀਦੇ ਸਨ, ਪਰ ਇਸ ਦੀਆਂ ਸਿਫ਼ਾਰਸ਼ਾਂ ਨੂੰ ਜੁਲਾਈ 2021 ਵਿੱਚ ਲਾਗੂ ਕੀਤਾ ਗਿਆ ਸੀ। ਸਿੱਟੇ ਵਜੋਂ ਪਹਿਲੀ ਜਨਵਰੀ 2016 ਤੋਂ 30 ਜੂਨ 2021 ਦੇ ਲਗਪਗ 14,191 ਕਰੋੜ ਰੁਪਏ ਦੇ ਬਕਾਏ ਇਕੱਠੇ ਹੋ ਗਏ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਸ ਲੰਬੇ ਸਮੇਂ ਤੋਂ ਲਟਕ ਰਹੀ ਵਿੱਤੀ ਦੇਣਦਾਰੀ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਹੈ ਅਤੇ 14,191 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਲਈ ਪੜਾਅਵਾਰ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਪੈਨਸ਼ਨਰਾਂ ਨੂੰ ਪਹਿਲ ਦਿੱਤੀ ਅਤੇ ਉਨ੍ਹਾਂ ਦੇ ਬਕਾਏ ਪਹਿਲੀ ਅਪਰੈਲ 2025 ਨੂੰ ਜਾਰੀ ਕਰ ਦਿੱਤੇ ਗਏ ਸਨ। ਸੇਵਾ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਪਹਿਲੀ ਅਪਰੈਲ 2026 ਤੋਂ ਜਾਰੀ ਕੀਤੇ ਜਾਣੇ ਸ਼ੁਰੂ ਹੋ ਗਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਹੁਣ ਤੱਕ 4,891 ਕਰੋੜ ਰੁਪਏ ਦੇ ਬਕਾਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 9,300 ਕਰੋੜ ਰੁਪਏ ਵੀ ਅਦਾ ਕੀਤੇ ਜਾਣਗੇ।”

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
November 5, 2026
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

by Navjot
November 5, 2026
0

      ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 41...

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ

by Ranjit Singh
3 weeks ago
0

International: ਦੋ ਔਰਤਾਂ ਨਾਲ ਜਬਰ-ਜਨਾਹ ਦੇ ਮਾਮਲੇ 'ਚ ਸਾਬਕਾ ਪੁਲਿਸ ਮੁਲਾਜ਼ਮ ਨੂੰ 12 ਸਾਲ ਦੀ ਕੈਦ ਨਵੀਂ ਦਿੱਲੀ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 