ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਸਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅਦਾਲਤ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ। ਲੱਖਾ ਸਿਧਾਣਾ ਅਤੇ ਮੋਹਨਜੀਤ ਪਿਛਲੇ 12 ਦਿਨਾਂ ਤੋਂ ਹਿਰਾਸਤ ਵਿੱਚ ਸਨ। ਸਰਕਾਰ ਅਤੇ ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਦੋਵਾਂ ਨੂੰ ਰਿਹਾਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ...























