ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਮੋਹਾਲੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਅੱਜ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਜਾਪਾਨ ਨੂੰ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਨੇ ਛੇਵੀਂ ਵਾਰ ਟੂਰਨਾਮੈਂਟ ਦੀ ਟਰਾਫੀ ਜਿੱਤੀ ਹੈ। ਫਾਈਨਲ ਮੁਕਾਬਲਾ ਦੇਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸਟੇਡੀਅਮ ਵਿੱਚ ਮੌਜੂਦ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ, ਦੋਵਾਂ ਉੱਚ ਅਧਿਕਾਰੀਆਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਹੱਥ ਮਿਲਾਇਆ। ਭਾਰਤੀ ਟੀਮ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ‘ਤੇ 8-1 ਦੀ ਸ਼ਾਨਦਾਰ ਜਿੱਤ ਦਰਜ ਕਰਕੇ ਫਾਈਨਲ ਵਿੱਚ ਪਹੁੰਚੀ ਸੀ।
BACK-TO-BACK CHAMPIONS! INDIA DEFEND THEIR CROWN! 🇮🇳🏆
Team India are crowned champions of the Hero Asian Champions Trophy Punjab 2026 after a commanding 4-1 victory over Japan in the Final! The defending champions deliver when it matters most to retain their title on home soil! Their record-extending 6th ACT title!
#HockeyIsBack #HACT2026 #SatSriAkalAsia #IndiaKaGame
— Hockey India (@TheHockeyIndia) November 5, 2026























