ਚੰਡੀਗੜ੍ਹ, 16 ਜੁਲਾਈ- ਪੰਜਾਬ ਵਿਚ ਪਿਛਲੇ 3-4 ਦਿਨਾਂ ਤੋਂ ਮੀਂਹ ਦਾ ਪੈਣਾ ਜਾਰੀ ਹੈ। ਇਸ ਦੌਰਾਨ ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਪਏ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿਤੀਆਂ। ਕਈ ਸੜਕਾਂ ਜਿਥੇ ਪਾਣੀ ਵਿਚ ਡੁੱਬ ਗਈਆਂ, ਉਥੇ ਆਵਾਜਾਈ ਵਿਚ ਭਾਰੀ ਵਿਘਨ ਪਿਆ। ਹਾਲਾਂਕਿ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਇਸ ਦੌਰਾਨ ਕਈ ਖੇਤ ਵੀ ਪਾਣੀ ਵਿਚ ਡੁੱਬ ਗਏ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਸ਼ਹਿਰਾਂ ਵਿਚ ਸੜਕਾਂ ਉਤੇ ਗੋਡੇ-ਗੋਡੇ ਪਾਣੀ ਖੜਨ ਨਾਲ ਪ੍ਰਸ਼ਾਸਨ ਦੇ ਦਾਅਵਿਆਂ ਦੀ ਫੂਕ ਨਿਕਲ ਗਈ।
ਦੂਸਰੇ ਪਾਸੇ ਬਿਹਾਰ ਵਿਚ ਆਏ ਹੜ ਕਾਰਨ ਹੁਣ ਤੱਕ 100 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਆਸਾਮ ਵਿਚ ਵੀ ਬਾਰਿਸ਼ ਨੇ ਭਾਰੀ ਤਬਾਹੀ ਮਚਾਈ।